Hukumnama - Ang 353.2

Niv Niv Paae Lago Gur Apunae Aatham Raam Nihaariaa || in Raag Asa

In Gurmukhi

ਆਸਾ ਮਹਲਾ ੧ ॥
ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥
ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ ਦੇਖਿ ਬੀਚਾਰਿਆ ॥੧॥
ਬੋਲਹੁ ਰਾਮੁ ਕਰੇ ਨਿਸਤਾਰਾ ॥
ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥੧॥ ਰਹਾਉ ॥
ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥
ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥
ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥
ਭਗਤਿ ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥
ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥
ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥

Phonetic English

Aasaa Mehalaa 1 ||
Niv Niv Paae Lago Gur Apunae Aatham Raam Nihaariaa ||
Karath Beechaar Hiradhai Har Raviaa Hiradhai Dhaekh Beechaariaa ||1||
Bolahu Raam Karae Nisathaaraa ||
Gur Parasaadh Rathan Har Laabhai Mittai Agiaan Hoe Oujeeaaraa ||1|| Rehaao ||
Ravanee Ravai Bandhhan Nehee Thoottehi Vich Houmai Bharam N Jaaee ||
Sathigur Milai Th Houmai Thoottai Thaa Ko Laekhai Paaee ||2||
Har Har Naam Bhagath Pria Preetham Sukh Saagar Our Dhhaarae ||
Bhagath Vashhal Jagajeevan Dhaathaa Math Guramath Har Nisathaarae ||3||
Man Sio Joojh Marai Prabh Paaeae Manasaa Manehi Samaaeae ||
Naanak Kirapaa Karae Jagajeevan Sehaj Bhaae Liv Laaeae ||4||16||

English Translation

Aasaa, First Mehl:
Bowing down, again and again, I fall at the Feet of my Guru; through Him, I have seen the Lord, the Divine Self, within.
Through contemplation and meditation, the Lord dwells within the heart; see this, and understand. ||1||
So speak the Lord's Name, which shall emancipate you.
By Guru's Grace, the jewel of the Lord is found; ignorance is dispelled, and the Divine Light shines forth. ||1||Pause||
By merely saying it with the tongue, one's bonds are not broken, and egotism and doubt do not depart from within.
But when one meets the True Guru, egotism departs, and then, one realizes his destiny. ||2||
The Name of the Lord, Har, Har, is sweet and dear to His devotees; it is the ocean of peace - enshrine it within the heart.
The Lover of His devotees, the Life of the World, the Lord bestows the Guru's Teachings upon the intellect, and one is emancipated. ||3||
One who dies fighting against his own stubborn mind finds God, and the desires of the mind are quieted.
O Nanak, if the Life of the World bestows His Mercy, one is intuitively attuned to the Love of the Lord. ||4||16||

Punjabi Viakhya

nullnullਮੈਂ ਮੁੜ ਮੁੜ ਆਪਣੇ ਗੁਰੂ ਦੇ ਚਰਨੀ ਲਗਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਅੰਦਰ ਵੱਸਦਾ ਹੋਇਆ ਰਾਮ ਵੇਖ ਲਿਆ ਹੈ। (ਗੁਰੂ ਦੀ ਸਹਾਇਤਾ ਨਾਲ) ਪਰਮਾਤਮਾ ਦੇ ਗੁਣਾਂ ਦਾ ਵਿਚਾਰ ਕਰ ਕੇ ਮੈਂ ਉਸ ਨੂੰ ਆਪਣੇ ਹਿਰਦੇ ਵਿਚ ਸਿਮਰ ਰਿਹਾ ਹਾਂ, ਹਿਰਦੇ ਵਿਚ ਮੈਂ ਉਸ ਦਾ ਦੀਦਾਰ ਕਰ ਰਿਹਾ ਹਾਂ, ਉਸ ਦੀਆਂ ਸਿਫ਼ਤਾਂ ਨੂੰ ਵਿਚਾਰ ਰਿਹਾ ਹਾਂ ॥੧॥null(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰੋ, ਸਿਮਰਨ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਜਦੋਂ ਗੁਰੂ ਦੀ ਕਿਰਪਾ ਨਾਲ ਕੀਮਤੀ ਹਰੀ-ਨਾਮ ਲੱਭ ਪੈਂਦਾ ਹੈ ਅੰਦਰੋਂ ਅਗਿਆਨਤਾ ਦਾ ਹਨੇਰਾ ਮਿਟ ਜਾਂਦਾ ਹੈ, ਤੇ ਗਿਆਨ ਦਾ ਚਾਨਣ ਹੋ ਜਾਂਦਾ ਹੈ ॥੧॥ ਰਹਾਉ ॥null(ਜੇਹੜਾ ਮਨੁੱਖ ਸਿਮਰਨ ਤਾਂ ਨਹੀਂ ਕਰਦਾ, ਪਰ) ਨਿਰੀਆਂ ਜ਼ਬਾਨੀ ਜ਼ਬਾਨੀ (ਬ੍ਰਹਮ-ਗਿਆਨ ਦੀਆਂ) ਗੱਲਾਂ ਕਰਦਾ ਹੈ, ਉਸ ਦੇ (ਮਾਇਆ ਵਾਲੇ) ਬੰਧਨ ਟੁੱਟਦੇ ਨਹੀਂ ਹਨ, ਉਹ ਹਉਮੈ ਵਿਚ ਹੀ ਫਸਿਆ ਰਹਿੰਦਾ ਹੈ (ਭਾਵ, ਮੈਂ ਵੱਡਾ ਬਣ ਜਾਵਾਂ ਮੈਂ ਵੱਡਾ ਬਣ ਜਾਵਾਂ-ਇਸੇ ਘੁੰਮਣਘੇਰੀ ਵਿਚ ਰਹਿੰਦਾ ਹੈ), ਉਸ ਦੇ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਪੂਰਾ ਗੁਰੂ ਮਿਲੇ ਤਦੋਂ ਹੀ ਹਉਮੈ ਟੁੱਟਦੀ ਹੈ, ਤਦੋਂ ਹੀ ਮਨੁੱਖ (ਪ੍ਰਭੂ ਦੀ ਹਜ਼ੂਰੀ ਵਿਚ) ਪਰਵਾਨ ਹੁੰਦਾ ਹੈ ॥੨॥nullਜੇਹੜਾ ਮਨੁੱਖ ਹਰੀ-ਨਾਮ ਸਿਮਰਦਾ ਹੈ, ਪਿਆਰੇ ਦੀ ਭਗਤੀ ਕਰਦਾ ਹੈ, ਸੁਖਾਂ ਦੇ ਸਮੁੰਦਰ ਪ੍ਰੀਤਮ-ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਮਨੁੱਖ ਨੂੰ ਭਗਤੀ ਨੂੰ ਪਿਆਰ ਕਰਨ ਵਾਲਾ ਪ੍ਰਭੂ ਜਗਤ ਦੀ ਜ਼ਿੰਦਗੀ ਦਾ ਆਸਰਾ ਪ੍ਰਭੂ ਸ੍ਰੇਸ਼ਟ ਮਤ ਦੇਣ ਵਾਲਾ ਪ੍ਰਭੂ ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੩॥nullਜੇਹੜਾ ਜੀਵ ਆਪਣੇ ਮਨ ਨਾਲ ਤਕੜਾ ਟਾਕਰਾ ਕਰ ਕੇ ਹਉਮੈ ਵਲੋਂ ਮਰ ਜਾਂਦਾ ਹੈ (ਭਾਵ, ਹਉਮੈ ਨੂੰ ਮੁਕਾ ਲੈਂਦਾ ਹੈ), ਮਨ ਦੇ ਫੁਰਨੇ ਨੂੰ ਮਨ ਦੇ ਅੰਦਰ ਹੀ (ਪ੍ਰਭੂ ਦੀ ਯਾਦ ਵਿਚ) ਲੀਨ ਕਰ ਦੇਂਦਾ ਹੈ, ਉਹ ਪ੍ਰਭੂ ਨੂੰ ਲੱਭ ਲੈਂਦਾ ਹੈ। ਹੇ ਨਾਨਕ! ਜਗਤ ਦਾ ਜੀਵਨ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ, ਉਹ ਅਡੋਲ-ਚਿੱਤ ਰਹਿ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿੰਦਾ ਹੈ ॥੪॥੧੬॥