Hukumnama - Ang 357.3

Shhia Ghar Shhia Gur Shhia Oupadhaes || in Raag Asa

In Gurmukhi

ਆਸਾ ਮਹਲਾ ੧ ॥
ਛਿਅ ਘਰ ਛਿਅ ਗੁਰ ਛਿਅ ਉਪਦੇਸ ॥
ਗੁਰ ਗੁਰੁ ਏਕੋ ਵੇਸ ਅਨੇਕ ॥੧॥
ਜੈ ਘਰਿ ਕਰਤੇ ਕੀਰਤਿ ਹੋਇ ॥
ਸੋ ਘਰੁ ਰਾਖੁ ਵਡਾਈ ਤੋਹਿ ॥੧॥ ਰਹਾਉ ॥
ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥
ਸੂਰਜੁ ਏਕੋ ਰੁਤਿ ਅਨੇਕ ॥
ਨਾਨਕ ਕਰਤੇ ਕੇ ਕੇਤੇ ਵੇਸ ॥੨॥੩੦॥

Phonetic English

Aasaa Mehalaa 1 ||
Shhia Ghar Shhia Gur Shhia Oupadhaes ||
Gur Gur Eaeko Vaes Anaek ||1||
Jai Ghar Karathae Keerath Hoe ||
So Ghar Raakh Vaddaaee Thohi ||1|| Rehaao ||
Visueae Chasiaa Gharreeaa Peharaa Thhithee Vaaree Maahu Bhaeiaa ||
Sooraj Eaeko Ruth Anaek ||
Naanak Karathae Kae Kaethae Vaes ||2||30||

English Translation

Aasaa, First Mehl:
There are six systems of philosophy, six teachers, and six doctrines;
But the Teacher of teachers is the One Lord, who appears in so many forms. ||1||
That system, where the Praises of the Creator are sung
- follow that system; in it rests greatness. ||1||Pause||
As the seconds, minutes, hours, days, weekdays months
And seasons all originate from the one sun,
O Nanak, so do all forms originate from the One Creator. ||2||30||

Punjabi Viakhya

nullnullਛੇ ਸ਼ਾਸਤ੍ਰ ਹਨ, ਛੇ ਹੀ (ਇਹਨਾਂ ਸ਼ਾਸਤ੍ਰਾਂ ਦੇ) ਚਲਾਣ ਵਾਲੇ ਹਨ, ਛੇ ਹੀ ਇਹਨਾਂ ਦੇ ਸਿੱਧਾਂਤ ਹਨ। ਪਰ ਇਹਨਾਂ ਸਾਰਿਆਂ ਦਾ ਮੂਲ-ਗੁਰੂ (ਪਰਮਾਤਮਾ) ਇੱਕ ਹੈ। (ਇਹ ਸਾਰੇ ਸਿੱਧਾਂਤ) ਉਸ ਇੱਕ ਪ੍ਰਭੂ ਦੇ ਹੀ ਅਨੇਕਾਂ ਵੇਸ ਹਨ (ਪ੍ਰਭੂ ਦੀ ਹਸਤੀ ਦੇ ਪ੍ਰਕਾਸ਼ ਦੇ ਕਈ ਰੂਪ ਹਨ) ॥੧॥nullਜਿਸ (ਸਤਸੰਗ-) ਘਰ ਵਿਚ ਅਕਾਲ-ਪੁਰਖ ਦੀ ਸਿਫ਼ਤ-ਸਾਲਾਹ ਹੁੰਦੀ ਹੈ, (ਹੇ ਭਾਈ!) ਤੂੰ ਉਸ ਘਰ ਨੂੰ ਸਾਂਭ ਰੱਖ (ਉਸ ਸਤਸੰਗ ਦਾ ਆਸਰਾ ਲੈ, ਇਸੇ ਵਿਚ) ਤੈਨੂੰ ਵਡਿਆਈ ਮਿਲੇਗੀ ॥੧॥ ਰਹਾਉ ॥nullnullਜਿਵੇਂ ਵਿਸੁਏ, ਚਸੇ, ਘੜੀਆਂ, ਪਹਰ, ਥਿੱਤਾਂ, ਵਾਰ, ਮਹੀਨਾ (ਆਦਿਕ) ਤੇ ਹੋਰ ਅਨੇਕਾਂ ਰੁੱਤਾਂ ਹਨ, ਪਰ ਸੂਰਜ ਇਕੋ ਹੀ ਹੈ (ਜਿਸ ਦੇ ਇਹ ਸਾਰੇ ਵਖ ਵਖ ਸਰੂਪ ਹਨ), ਤਿਵੇਂ, ਹੇ ਨਾਨਕ! ਕਰਤਾਰ ਦੇ (ਇਹ ਸਾਰੇ ਜੀਆ ਜੰਤ) ਅਨੇਕਾਂ ਸਰੂਪ ਹਨ ॥੨॥੩੦॥