Hukumnama - Ang 362.3

Laalai Aapanee Jaath Gavaaee || in Raag Asa

In Gurmukhi

ਆਸਾ ਮਹਲਾ ੩ ॥
ਲਾਲੈ ਆਪਣੀ ਜਾਤਿ ਗਵਾਈ ॥
ਤਨੁ ਮਨੁ ਅਰਪੇ ਸਤਿਗੁਰ ਸਰਣਾਈ ॥
ਹਿਰਦੈ ਨਾਮੁ ਵਡੀ ਵਡਿਆਈ ॥
ਸਦਾ ਪ੍ਰੀਤਮੁ ਪ੍ਰਭੁ ਹੋਇ ਸਖਾਈ ॥੧॥
ਸੋ ਲਾਲਾ ਜੀਵਤੁ ਮਰੈ ॥
ਸੋਗੁ ਹਰਖੁ ਦੁਇ ਸਮ ਕਰਿ ਜਾਣੈ ਗੁਰ ਪਰਸਾਦੀ ਸਬਦਿ ਉਧਰੈ ॥੧॥ ਰਹਾਉ ॥
ਕਰਣੀ ਕਾਰ ਧੁਰਹੁ ਫੁਰਮਾਈ ॥
ਬਿਨੁ ਸਬਦੈ ਕੋ ਥਾਇ ਨ ਪਾਈ ॥
ਕਰਣੀ ਕੀਰਤਿ ਨਾਮੁ ਵਸਾਈ ॥
ਆਪੇ ਦੇਵੈ ਢਿਲ ਨ ਪਾਈ ॥੨॥
ਮਨਮੁਖਿ ਭਰਮਿ ਭੁਲੈ ਸੰਸਾਰੁ ॥
ਬਿਨੁ ਰਾਸੀ ਕੂੜਾ ਕਰੇ ਵਾਪਾਰੁ ॥
ਵਿਣੁ ਰਾਸੀ ਵਖਰੁ ਪਲੈ ਨ ਪਾਇ ॥
ਮਨਮੁਖਿ ਭੁਲਾ ਜਨਮੁ ਗਵਾਇ ॥੩॥
ਸਤਿਗੁਰੁ ਸੇਵੇ ਸੁ ਲਾਲਾ ਹੋਇ ॥
ਊਤਮ ਜਾਤੀ ਊਤਮੁ ਸੋਇ ॥
ਗੁਰ ਪਉੜੀ ਸਭ ਦੂ ਊਚਾ ਹੋਇ ॥
ਨਾਨਕ ਨਾਮਿ ਵਡਾਈ ਹੋਇ ॥੪॥੭॥੪੬॥

Phonetic English

Aasaa Mehalaa 3 ||
Laalai Aapanee Jaath Gavaaee ||
Than Man Arapae Sathigur Saranaaee ||
Hiradhai Naam Vaddee Vaddiaaee ||
Sadhaa Preetham Prabh Hoe Sakhaaee ||1||
So Laalaa Jeevath Marai ||
Sog Harakh Dhue Sam Kar Jaanai Gur Parasaadhee Sabadh Oudhharai ||1|| Rehaao ||
Karanee Kaar Dhhurahu Furamaaee ||
Bin Sabadhai Ko Thhaae N Paaee ||
Karanee Keerath Naam Vasaaee ||
Aapae Dhaevai Dtil N Paaee ||2||
Manamukh Bharam Bhulai Sansaar ||
Bin Raasee Koorraa Karae Vaapaar ||
Vin Raasee Vakhar Palai N Paae ||
Manamukh Bhulaa Janam Gavaae ||3||
Sathigur Saevae S Laalaa Hoe ||
Ootham Jaathee Ootham Soe ||
Gur Pourree Sabh Dhoo Oochaa Hoe ||
Naanak Naam Vaddaaee Hoe ||4||7||46||

English Translation

Aasaa, Third Mehl:
The Lord's slave sets aside his own social status.
He dedicates his mind and body to the True Guru, and seeks His Sanctuary.
His greatest greatness is that the Naam, the Name of the Lord, is in his heart.
The Beloved Lord God is his constant companion. ||1||
He alone is the Lord's slave, who remains dead while yet alive.
He looks upon pleasure and pain alike; by Guru's Grace, he is saved through the Word of the Shabad. ||1||Pause||
He does his deeds according to the Lord's Primal Command.
Without the Shabad, no one is approved.
Singing the Kirtan of the Lord's Praises, the Naam abides within the mind.
He Himself gives His gifts, without hesitation. ||2||
The self-willed manmukh wanders around the world in doubt.
Without any capital, he makes false transactions.
Without any capital, he does not obtain any merchandise.
The mistaken manmukh wastes away his life. ||3||
One who serves the True Guru is the Lord's slave.
His social status is exalted, and his reputation is exalted.
Climbing the Guru's Ladder, he becomes the most exalted of all.
O Nanak, through the Naam, the Name of the Lord, greatness is obtained. ||4||7||46||

Punjabi Viakhya

nullnullnullnullਆਪਣਾ ਮਨ ਆਪਣਾ ਸਰੀਰ ਗੁਰੂ ਦੇ ਹਵਾਲੇ ਕਰ ਕੇ ਤੇ ਗੁਰੂ ਦੀ ਸਰਨ ਪੈ ਕੇ ਸੇਵਕ ਨੇ ਆਪਣੀ (ਵੱਖਰੀ) ਹਸਤੀ ਮਿਟਾ ਲਈ ਹੁੰਦੀ ਹੈ। ਜੇਹੜਾ ਪਰਮਾਤਮਾ ਸਭ ਦਾ ਪਿਆਰਾ ਹੈ ਤੇ ਸਭ ਦਾ ਸਾਥੀ-ਮਿੱਤਰ ਹੈ ਉਸ ਦਾ ਨਾਮ (ਪ੍ਰਭੂ ਤੋਂ ਵਿਕਿਆ ਹੋਇਆ) ਦਾਸ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਇਹੀ ਉਸ ਦੇ ਵਾਸਤੇ ਸਭ ਤੋਂ ਵੱਡੀ ਇੱਜ਼ਤ ਹੈ ॥੧॥null(ਹੇ ਭਾਈ!) ਅਸਲੀ ਦਾਸ ਉਹ ਹੈ (ਅਸਲੀ ਵਿਕਿਆ ਹੋਇਆ ਉਹ ਮਨੁੱਖ ਹੈ) ਜੋ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਦੁਨੀਆ ਦੀਆਂ ਵਾਸਨਾਂ ਵਲੋਂ ਮਰਿਆ ਹੋਇਆ ਹੈ। (ਅਜੇਹਾ ਦਾਸ) ਖ਼ੁਸ਼ੀ ਗ਼ਮੀ ਦੋਹਾਂ ਨੂੰ ਇਕੋ ਜਿਹਾ ਸਮਝਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ (ਦੁਨੀਆ ਦੀਆਂ ਵਾਸਨਾਂ ਤੋਂ) ਬਚਿਆ ਰਹਿੰਦਾ ਹੈ ॥੧॥ ਰਹਾਉ ॥nullnullnullਪਰਮਾਤਮਾ ਨੇ ਆਪਣੇ ਦਾਸ ਨੂੰ ਸਿਮਰਨ ਦੀ ਹੀ ਕਰਨ-ਜੋਗ ਕਾਰ ਆਪਣੀ ਹਜ਼ੂਰੀ ਤੋਂ ਦੱਸੀ ਹੋਈ ਹੈ (ਪਰਮਾਤਮਾ ਨੇ ਉਸ ਨੂੰ ਹੁਕਮ ਕੀਤਾ ਹੋਇਆ ਹੈ ਕਿ) ਗੁਰੂ ਦੇ ਸ਼ਬਦ (ਵਿਚ ਜੁੜਨ) ਤੋਂ ਬਿਨਾ ਕੋਈ ਮਨੁੱਖ (ਉਸ ਦੇ ਦਰ ਤੇ) ਕਬੂਲ ਨਹੀਂ ਹੋ ਸਕਦਾ, ਇਸ ਵਾਸਤੇ ਸੇਵਕ ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ਉਸ ਦਾ ਨਾਮ (ਆਪਣੇ ਮਨ ਵਿਚ) ਵਸਾਈ ਰੱਖਦਾ ਹੈ-ਇਹੀ ਉਸ ਦੇ ਵਾਸਤੇ ਕਰਨ-ਜੋਗ ਕਾਰ ਹੈ। (ਪਰ ਇਹ ਦਾਤਿ ਪ੍ਰਭੂ) ਆਪ ਹੀ (ਆਪਣੇ ਦਾਸ ਨੂੰ) ਦੇਂਦਾ ਹੈ (ਤੇ ਦੇਂਦਿਆਂ) ਚਿਰ ਨਹੀਂ ਲਾਂਦਾ ॥੨॥nullnullnullਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ (ਜਿਵੇਂ ਕੋਈ ਵਪਾਰੀ) ਸਰਮਾਏ ਤੋਂ ਬਿਨਾ ਠੱਗੀ ਦਾ ਹੀ ਵਪਾਰ ਕਰਦਾ ਹੈ। ਜਿਸ ਦੇ ਪਾਸ ਸਰਮਾਇਆ ਨਹੀਂ ਉਸ ਨੂੰ ਸੌਦਾ ਨਹੀਂ ਮਿਲ ਸਕਦਾ। (ਇਸੇ ਤਰ੍ਹਾਂ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਸਹੀ ਜੀਵਨ-ਰਾਹ ਤੋਂ) ਖੁੰਝਾ ਹੋਇਆ ਆਪਣੀ ਜ਼ਿੰਦਗੀ ਬਰਬਾਦ ਕਰਦਾ ਹੈ ॥੩॥nullnullnull(ਪ੍ਰਭੂ ਦੇ ਦਰ ਤੇ ਵਿੱਕਿਆ ਹੋਇਆ ਅਸਲੀ) ਦਾਸ ਉਹੀ ਹੈ ਜੋ ਸਤਿਗੁਰੂ ਦੀ ਸਰਨ ਪੈਂਦਾ ਹੈ, ਉਹੀ ਉੱਚੀ ਹਸਤੀ ਵਾਲਾ ਬਣ ਜਾਂਦਾ ਹੈ ਉਹੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਗੁਰੂ ਦੀ (ਦਿੱਤੀ ਹੋਈ ਨਾਮ-ਸਿਮਰਨ ਦੀ) ਪਉੜੀ ਦਾ ਆਸਰਾ ਲੈ ਕੇ ਉਹ ਸਭਨਾਂ ਨਾਲੋਂ ਉੱਚਾ ਹੋ ਜਾਂਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ ਸਿਮਰਨ ਵਿਚ ਹੀ ਇੱਜ਼ਤ ਹੈ ॥੪॥੭॥੪੬॥