Hukumnama - Ang 365

Kis Hee Dhharraa Keeaa Mithr Suth Naal Bhaaee in Raag Asa

In Gurmukhi

ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੨ ਮਹਲਾ ੪ ॥
ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥
ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥
ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ ॥
ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥
ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥
ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ ॥
ਜਿਨ੍ਹ੍ਹ ਸਿਉ ਧੜੇ ਕਰਹਿ ਸੇ ਜਾਹਿ ॥
ਝੂਠੁ ਧੜੇ ਕਰਿ ਪਛੋਤਾਹਿ ॥
ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥
ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥੨॥
ਏਹ ਸਭਿ ਧੜੇ ਮਾਇਆ ਮੋਹ ਪਸਾਰੀ ॥
ਮਾਇਆ ਕਉ ਲੂਝਹਿ ਗਾਵਾਰੀ ॥
ਜਨਮਿ ਮਰਹਿ ਜੂਐ ਬਾਜੀ ਹਾਰੀ ॥
ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥
ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ ॥
ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ ॥
ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ ॥
ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥
ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥
ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ ॥
ਜੈਸਾ ਬੀਜੈ ਤੈਸਾ ਖਾਵੈ ॥
ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥੫॥੨॥੫੪॥

Phonetic English

Ik Oankaar Sathigur Prasaadh ||
Raag Aasaa Ghar 2 Mehalaa 4 ||
Kis Hee Dhharraa Keeaa Mithr Suth Naal Bhaaee ||
Kis Hee Dhharraa Keeaa Kurram Sakae Naal Javaaee ||
Kis Hee Dhharraa Keeaa Sikadhaar Choudhharee Naal Aapanai Suaaee ||
Hamaaraa Dhharraa Har Rehiaa Samaaee ||1||
Ham Har Sio Dhharraa Keeaa Maeree Har Ttaek ||
Mai Har Bin Pakh Dhharraa Avar N Koee Ho Har Gun Gaavaa Asankh Anaek ||1|| Rehaao ||
Jinh Sio Dhharrae Karehi Sae Jaahi ||
Jhooth Dhharrae Kar Pashhothaahi ||
Thhir N Rehehi Man Khott Kamaahi ||
Ham Har Sio Dhharraa Keeaa Jis Kaa Koee Samarathh Naahi ||2||
Eaeh Sabh Dhharrae Maaeiaa Moh Pasaaree ||
Maaeiaa Ko Loojhehi Gaavaaree ||
Janam Marehi Jooai Baajee Haaree ||
Hamarai Har Dhharraa J Halath Palath Sabh Savaaree ||3||
Kalijug Mehi Dhharrae Panch Chor Jhagarraaeae ||
Kaam Krodhh Lobh Mohu Abhimaan Vadhhaaeae ||
Jis No Kirapaa Karae This Sathasang Milaaeae ||
Hamaraa Har Dhharraa Jin Eaeh Dhharrae Sabh Gavaaeae ||4||
Mithhiaa Dhoojaa Bhaao Dhharrae Behi Paavai ||
Paraaeiaa Shhidhra Attakalai Aapanaa Ahankaar Vadhhaavai ||
Jaisaa Beejai Thaisaa Khaavai ||
Jan Naanak Kaa Har Dhharraa Dhharam Sabh Srisatt Jin Aavai ||5||2||54||

English Translation

One Universal Creator God. By The Grace Of The True Guru:
Raag Aasaa, Second House, Fourth Mehl:
Some form alliances with friends, children and siblings.
Some form alliances with in-laws and relatives.
Some form alliances with chiefs and leaders for their own selfish motives.
My alliance is with the Lord, who is pervading everywhere. ||1||
I have formed my alliance with the Lord; the Lord is my only support.
Other than the Lord, I have no other faction or alliance; I sing of the countless and endless Glorious Praises of the Lord. ||1||Pause||
Those with whom you form alliances, shall perish.
Making false alliances, the mortals repent and regret in the end.
Those who practice falsehood shall not last.
I have formed my alliance with the Lord; there is no one more powerful than Him. ||2||
All these alliances are mere extensions of the love of Maya.
Only fools argue over Maya.
They are born, and they die, and they lose the game of life in the gamble.
My alliance is with the Lord, who embellishes all, in this world and the next. ||3||
In this Dark Age of Kali Yuga, the five thieves instigate alliances and conflicts.
Sexual desire, anger, greed, emotional attachment and self-conceit have increased.
One who is blessed by the Lord's Grace, joins the Sat Sangat, the True Congregation.
My alliance is with the Lord, who has destroyed all these alliances. ||4||
In the false love of duality, people sit and form alliances.
They complain about other peoples' faults, while their own self-conceit only increases.
As they plant, so shall they harvest.
Servant Nanak has joined the Lord's alliance of Dharma, which shall conquer the whole world. ||5||2||54||

Punjabi Viakhya

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਰਾਗ ਆਸਾ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।nullnullnullਕਿਸੇ ਮਨੁੱਖ ਨੇ ਆਪਣੇ ਮਿੱਤਰ ਨਾਲ ਪੁੱਤਰ ਨਾਲ ਭਰਾ ਨਾਲ ਸਾਥ ਗੰਢਿਆ ਹੋਇਆ ਹੈ, ਕਿਸੇ ਨੇ ਆਪਣੇ ਸੱਕੇ ਕੁੜਮ ਨਾਲ ਜਵਾਈ ਨਾਲ ਧੜਾ ਬਣਾਇਆ ਹੋਇਆ ਹੈ, ਕਿਸੇ ਮਨੁੱਖ ਨੇ ਆਪਣੀ ਗ਼ਰਜ਼ ਦੀ ਖ਼ਾਤਰ (ਪਿੰਡ ਦੇ) ਸਰਦਾਰ ਨਾਲ ਚੌਧਰੀ ਨਾਲ ਧੜਾ ਬਣਾਇਆ ਹੋਇਆ ਹੈ; ਪਰ ਮੇਰਾ ਸਾਥੀ ਉਹ ਪਰਮਾਤਮਾ ਹੈ ਜੋ ਸਭ ਥਾਈਂ ਮੌਜੂਦ ਹੈ ॥੧॥nullਅਸਾਂ ਪਰਮਾਤਮਾ ਨਾਲ ਸਾਥ ਬਣਾਇਆ ਹੈ, ਪਰਮਾਤਮਾ ਹੀ ਮੇਰਾ ਆਸਰਾ ਹੈ। ਪਰਮਾਤਮਾ ਤੋਂ ਬਿਨਾ ਮੇਰਾ ਹੋਰ ਕੋਈ ਪੱਖ ਨਹੀਂ ਕੋਈ ਧੜਾ ਨਹੀਂ। ਮੈਂ ਪਰਮਾਤਮਾ ਦੇ ਹੀ ਅਨੇਕਾਂ ਤੇ ਅਣਗਿਣਤ ਗੁਣ ਗਾਂਦਾ ਰਹਿੰਦਾ ਹਾਂ ॥੧॥ ਰਹਾਉ ॥nullnullnullਲੋਕ ਜਿਨ੍ਹਾਂ ਬੰਦਿਆਂ ਨਾਲ ਧੜੇ ਗੰਢਦੇ ਹਨ ਉਹ (ਆਖ਼ਰ ਜਗਤ ਤੋਂ) ਕੂਚ ਕਰ ਜਾਂਦੇ ਹਨ, (ਧੜੇ ਬਣਾਣ ਵਾਲੇ ਇਹ) ਝੂਠਾ ਅਡੰਬਰ ਕਰ ਕੇ ਇਹ ਧੜੇ ਬਣਾ ਕੇ (ਉਹਨਾਂ ਦੇ ਮਰਨ ਤੇ) ਪਛੁਤਾਂਦੇ ਹਨ। (ਧੜੇ ਬਣਾਣ ਵਾਲੇ ਆਪ ਭੀ) ਸਦਾ (ਦੁਨੀਆ ਵਿਚ) ਟਿਕੇ ਨਹੀਂ ਰਹਿੰਦੇ, (ਵਿਅਰਥ ਹੀ ਧੜਿਆਂ ਦੀ ਖ਼ਾਤਰ ਆਪਣੇ) ਮਨ ਵਿਚ ਠੱਗੀ-ਫ਼ਰੇਬ ਕਰਦੇ ਰਹਿੰਦੇ ਹਨ। ਪਰ ਮੈਂ ਤਾਂ ਉਸ ਪਰਮਾਤਮਾ ਨਾਲ ਆਪਣਾ ਸਾਥ ਬਣਾਇਆ ਹੈ ਜਿਸ ਦੇ ਬਰਾਬਰ ਦੀ ਤਾਕਤ ਰੱਖਣ ਵਾਲਾ ਹੋਰ ਕੋਈ ਨਹੀਂ ਹੈ ॥੨॥nullnullnull(ਹੇ ਭਾਈ! ਦੁਨੀਆ ਦੇ) ਇਹ ਸਾਰੇ ਧੜੇ ਮਾਇਆ ਦਾ ਖਿਲਾਰਾ ਹਨ ਮੋਹ ਦਾ ਖਿਲਾਰਾ ਹਨ। (ਧੜੇ ਬਣਾਣ ਵਾਲੇ) ਮੂਰਖ ਲੋਕ ਮਾਇਆ ਦੀ ਖ਼ਾਤਰ ਹੀ (ਆਪੋ ਵਿਚ) ਲੜਦੇ ਰਹਿੰਦੇ ਹਨ। (ਇਸ ਕਾਰਨ ਉਹ ਮੁੜ ਮੁੜ) ਜੰਮਦੇ ਹਨ ਮਰਦੇ ਹਨ, ਉਹ (ਮਾਨੋ) ਜੂਏ ਵਿਚ ਹੀ (ਮਨੁੱਖਾ ਜੀਵਨ ਦੀ) ਬਾਜ਼ੀ ਹਾਰ ਕੇ ਚਲੇ ਜਾਂਦੇ ਹਨ (ਜਿਸ ਵਿਚੋਂ ਹਾਸਲ ਕੁਝ ਨਹੀਂ ਹੁੰਦਾ)। ਪਰ ਮੇਰੇ ਨਾਲ ਤਾਂ ਸਾਥੀ ਹੈ ਪਰਮਾਤਮਾ ਜੋ ਮੇਰਾ ਲੋਕ ਤੇ ਪਰਲੋਕ ਸਭ ਕੁਝ ਸਵਾਰਨ ਵਾਲਾ ਹੈ ॥੩॥nullnullnullਪਰਮਾਤਮਾ ਨਾਲੋਂ ਵਿਛੜ ਕੇ (ਕਲਿਜੁਗੀ ਸੁਭਾਵ ਵਿਚ ਫਸ ਕੇ) ਮਨੁੱਖਾਂ ਦੇ ਧੜੇ ਬਣਦੇ ਹਨ, ਕਾਮਾਦਿਕ ਪੰਜਾਂ ਚੋਰਾਂ ਦੇ ਕਾਰਨ ਝਗੜੇ ਪੈਦਾ ਹੁੰਦੇ ਹਨ, (ਪਰਮਾਤਮਾ ਨਾਲੋਂ ਵਿਛੋੜਾ ਮਨੁੱਖਾਂ ਦੇ ਅੰਦਰ) ਕਾਮ ਕ੍ਰੋਧ ਲੋਭ ਮੋਹ ਅਤੇ ਅਹੰਕਾਰ ਨੂੰ ਵਧਾਂਦਾ ਹੈ। ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਕਰਦਾ ਹੈ ਉਸ ਨੂੰ ਸਾਧ ਸੰਗਤ ਵਿਚ ਮਿਲਾਂਦਾ ਹੈ (ਤੇ ਉਹ ਇਹਨਾਂ ਪੰਜਾਂ ਚੋਰਾਂ ਦੀ ਮਾਰ ਤੋਂ ਬਚਦਾ ਹੈ)। (ਹੇ ਭਾਈ!) ਮੇਰੀ ਮਦਦ ਤੇ ਪਰਮਾਤਮਾ ਆਪ ਹੈ ਜਿਸ ਨੇ (ਮੇਰੇ ਅੰਦਰੋਂ) ਇਹ ਸਾਰੇ ਧੜੇ ਮੁਕਾ ਦਿੱਤੇ ਹੋਏ ਹਨ ॥੪॥nullnullnull(ਪਰਮਾਤਮਾ ਨੂੰ ਛੱਡ ਕੇ) ਮਾਇਆ ਦਾ ਝੂਠਾ ਪਿਆਰ (ਮਨੁੱਖ ਦੇ ਅੰਦਰ) ਟਿਕ ਕੇ ਧੜੇ (-ਬਾਜ਼ੀਆਂ) ਪੈਦਾ ਕਰਦਾ ਹੈ (ਮਾਇਆ ਦੇ ਮੋਹ ਦੇ ਪ੍ਰਭਾਵ ਹੇਠ ਮਨੁੱਖ) ਹੋਰਨਾਂ ਦਾ ਐਬ ਜਾਚਦਾ ਫਿਰਦਾ ਹੈ ਤੇ (ਇਸ ਤਰ੍ਹਾਂ ਆਪਣੇ ਆਪ ਨੂੰ ਚੰਗਾ ਸਮਝ ਕੇ) ਆਪਣਾ ਅਹੰਕਾਰ ਵਧਾਂਦਾ ਹੈ। (ਹੋਰਨਾਂ ਦੇ ਐਬ ਫਰੋਲ ਕੇ ਤੇ ਆਪਣੇ ਆਪ ਨੂੰ ਨੇਕ ਮਿਥ ਮਿਥ ਕੇ ਮਨੁੱਖ ਆਪਣੇ ਆਤਮਕ ਜੀਵਨ ਵਾਸਤੇ) ਜਿਹੋ ਜਿਹਾ ਬੀ ਬੀਜਦਾ ਹੈ ਉਹੋ ਜਿਹਾ ਫਲ ਹਾਸਲ ਕਰਦਾ ਹੈ। ਦਾਸ ਨਾਨਕ ਦਾ ਪੱਖ ਕਰਨ ਵਾਲਾ ਸਾਥੀ ਤਾਂ ਪਰਮਾਤਮਾ ਹੈ (ਪਰਮਾਤਮਾ ਦਾ ਆਸਰਾ ਹੀ ਨਾਨਕ ਦਾ) ਧਰਮ ਹੈ (ਜਿਸ ਦੀ ਬਰਕਤਿ ਨਾਲ ਮਨੁੱਖ) ਸਾਰੀ ਸ੍ਰਿਸ਼ਟੀ ਨੂੰ ਜਿੱਤ ਕੇ ਆ ਸਕਦਾ ਹੈ ॥੫॥੨॥੫੪॥