Hukumnama - Ang 367.1

Gun Gaavaa Gun Bolee Baanee || in Raag Asa

In Gurmukhi

ਆਸਾ ਮਹਲਾ ੪ ॥
ਗੁਣ ਗਾਵਾ ਗੁਣ ਬੋਲੀ ਬਾਣੀ ॥
ਗੁਰਮੁਖਿ ਹਰਿ ਗੁਣ ਆਖਿ ਵਖਾਣੀ ॥੧॥
ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥
ਸਤਿ ਸਤਿ ਸਤਿਗੁਰਿ ਨਾਮੁ ਦਿੜਾਇਆ ਰਸਿ ਗਾਏ ਗੁਣ ਪਰਮਾਨੰਦਾ ॥੧॥ ਰਹਾਉ ॥
ਹਰਿ ਗੁਣ ਗਾਵੈ ਹਰਿ ਜਨ ਲੋਗਾ ॥
ਵਡੈ ਭਾਗਿ ਪਾਏ ਹਰਿ ਨਿਰਜੋਗਾ ॥੨॥
ਗੁਣ ਵਿਹੂਣ ਮਾਇਆ ਮਲੁ ਧਾਰੀ ॥
ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥੩॥
ਸਰੀਰਿ ਸਰੋਵਰਿ ਗੁਣ ਪਰਗਟਿ ਕੀਏ ॥
ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥੪॥੫॥੫੭॥
ਆਸਾ ਮਹਲਾ ੪ ॥
ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥
ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥੧॥
ਮੇਰੈ ਮਨਿ ਐਸੀ ਭਗਤਿ ਬਨਿ ਆਈ ॥
ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ ॥
ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥
ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥
ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ ॥
ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮ੍ਹ੍ਹਾਰੈ ॥੩॥
ਕਬ ਕੋਊ ਲੋਗਨ ਕਉ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥
ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥੪॥੧੦॥੬੨॥

Phonetic English

Aasaa Mehalaa 4 ||
Gun Gaavaa Gun Bolee Baanee ||
Guramukh Har Gun Aakh Vakhaanee ||1||
Jap Jap Naam Man Bhaeiaa Anandhaa ||
Sath Sath Sathigur Naam Dhirraaeiaa Ras Gaaeae Gun Paramaanandhaa ||1|| Rehaao ||
Har Gun Gaavai Har Jan Logaa ||
Vaddai Bhaag Paaeae Har Nirajogaa ||2||
Gun Vihoon Maaeiaa Mal Dhhaaree ||
Vin Gun Janam Mueae Ahankaaree ||3||
Sareer Sarovar Gun Paragatt Keeeae ||
Naanak Guramukh Mathh Thath Kadteeeae ||4||5||57||
Aasaa Mehalaa 4 ||
Kab Ko Bhaalai Ghungharoo Thaalaa Kab Ko Bajaavai Rabaab ||
Aavath Jaath Baar Khin Laagai Ho Thab Lag Samaaro Naam ||1||
Maerai Man Aisee Bhagath Ban Aaee ||
Ho Har Bin Khin Pal Rehi N Sako Jaisae Jal Bin Meen Mar Jaaee ||1|| Rehaao ||
Kab Kooo Maelai Panch Sath Gaaein Kab Ko Raag Dhhun Outhaavai ||
Maelath Chunath Khin Pal Chasaa Laagai Thab Lag Maeraa Man Raam Gun Gaavai ||2||
Kab Ko Naachai Paav Pasaarai Kab Ko Haathh Pasaarai ||
Haathh Paav Pasaarath Bilam Thil Laagai Thab Lag Maeraa Man Raam Samhaarai ||3||
Kab Kooo Logan Ko Patheeaavai Lok Patheenai Naa Path Hoe ||
Jan Naanak Har Hiradhai Sadh Dhhiaavahu Thaa Jai Jai Karae Sabh Koe ||4||10||62||

English Translation

Aasaa, Fourth Mehl:
I sing His Glorious Praises, and through the Word of His Bani, I speak His Glorious Praises.
As Gurmukh, I chant and recite the Glorious Praises of the Lord. ||1||
Chanting and meditating on the Naam, my mind becomes blissful.
The True Guru has implanted the True Name of the True Lord within me; I sing His Glorious Praises, and taste the supreme ecstasy. ||1||Pause||
The humble servants of the Lord sing the Lord's Glorious Praises.
By great good fortune, the detached, absolute Lord is obtained. ||2||
Those without virtue are stained by Maya's filth.
Lacking virtue, the egotistical die, and suffer reincarnation. ||3||
The ocean of the body yields pearls of virtue.
O Nanak, the Gurmukh churns this ocean, and discovers this essence. ||4||5||57||
Aasaa, Fourth Mehl:
How long must one search for angle bells and cymbals, and how long must one play the guitar?
In the brief instant between coming and going, I meditate on the Naam, the Name of the Lord. ||1||
Such is the devotional love which has been produced in my mind.
Without the Lord, I cannot live even for an instant, like the fish which dies without water. ||1||Pause||
How long must one tune the five strings, and assemble the seven singers, and how long will they raise their voices in song?
In the time it takes to select and assemble these musicians, a moment elapses, and my mind sings the Glorious Praises of the Lord. ||2||
How long must one dance and stretch out one's feet, and how long must one reach out with one's hands?
Stretching out one's hands and feet, there is a moment's delay; and then, my mind meditates on the Lord. ||3||
How long must one satisfy the people, in order to obtain honor?
O servant Nanak, meditate forever in your heart on the Lord, and then everyone will congratulate you. ||4||10||62||

Punjabi Viakhya

nullnull(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਮੈਂ ਭੀ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹਾਂ, ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹਾਂ, ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਬਿਆਨ ਕਰਦਾ ਰਹਿੰਦਾ ਹਾਂ ॥੧॥null(ਹੇ ਭਾਈ!) ਪਰਮਾਤਮਾ ਦਾ ਨਾਮ ਮੁੜ ਮੁੜ ਜਪ ਕੇ ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਤਿਨਾਮੁ ਸਤਿਨਾਮੁ ਸਤਿਨਾਮੁ ਪੱਕਾ ਕਰ ਦਿੱਤਾ, ਉਸ ਨੇ ਬੜੇ ਪ੍ਰੇਮ ਨਾਲ ਪਰਮਾਨੰਦ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ ॥੧॥ ਰਹਾਉ ॥null(ਗੁਰੂ ਦੀ ਸਰਨ ਪੈ ਕੇ ਹੀ) ਪਰਮਾਤਮਾ ਦਾ ਭਗਤ ਪਰਮਾਤਮਾ ਦੇ ਗੁਣ ਗਾਂਦਾ ਹੈ, ਤੇ ਵੱਡੀ ਕਿਸਮਤ ਨਾਲ ਉਸ ਨਿਰਲੇਪ ਪਰਮਾਤਮਾ ਨੂੰ ਮਿਲ ਪੈਂਦਾ ਹੈ ॥੨॥null(ਹੇ ਭਾਈ!) ਪਰਮਾਤਮਾ ਦੀ ਸਿਫ਼ਤ-ਸਾਲਾਹ ਤੋਂ ਵਾਂਜੇ ਹੋਏ ਮਨੁੱਖ ਮਾਇਆ ਦੇ ਮੋਹ ਦੀ ਮੈਲ (ਆਪਣੇ ਮਨ ਵਿਚ) ਟਿਕਾਈ ਰੱਖਦੇ ਹਨ। ਸਿਫ਼ਤ-ਸਾਲਾਹ ਤੋਂ ਬਿਨਾ ਅਹੰਕਾਰ ਵਿਚ ਮੱਤੇ ਹੋਏ ਜੀਵ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ॥੩॥null(ਹੇ ਭਾਈ! ਮਨੁੱਖ ਦੇ) ਇਸ ਸਰੀਰ ਸਰੋਵਰ ਵਿਚ (ਪਰਮਾਤਮਾ ਦੇ ਗੁਣ ਗੁਰੂ ਨੇ ਹੀ) ਪਰਗਟ ਕੀਤੇ ਹਨ। ਹੇ ਨਾਨਕ! (ਜਿਵੇਂ ਦੁੱਧ ਰਿੜਕ ਕੇ ਮੱਖਣ ਕੱਢੀਦਾ ਹੈ, ਤਿਵੇਂ) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ) ਮੁੜ ਮੁੜ ਵਿਚਾਰ ਕੇ (ਜੀਵਨ ਦਾ) ਨਿਚੋੜ (ਉੱਚਾ ਸੁੱਚਾ ਜੀਵਨ) ਪ੍ਰਾਪਤ ਕਰ ਲੈਂਦਾ ਹੈ ॥੪॥੫॥੫੭॥nullnullਕਿਉਂ ਕੋਈ ਤਾਲ ਦੇਣ ਵਾਸਤੇ ਘੁੰਘਰੂ ਲੱਭਦਾ ਫਿਰੇ? (ਭਾਵ, ਮੈਨੂੰ ਘੁੰਘਰੂਆਂ ਦੀ ਲੋੜ ਨਹੀਂ), ਕਿਉਂ ਕੋਈ ਰਬਾਬ (ਆਦਿਕ ਸਾਜ) ਵਜਾਂਦਾ ਫਿਰੇ? (ਇਹ ਘੁੰਘਰੂ ਰਬਾਬ ਆਦਿਕ ਲਿਆਉਣ ਵਾਸਤੇ) ਆਉਂਦਿਆਂ ਜਾਂਦਿਆਂ ਕੁਝ ਨ ਕੁਝ ਸਮਾ ਲੱਗਦਾ ਹੈ। ਪਰ ਮੈਂ ਤਾਂ ਉਤਨਾ ਸਮਾ ਭੀ ਪਰਮਾਤਮਾ ਦਾ ਨਾਮ ਹੀ ਯਾਦ ਕਰਾਂਗਾ ॥੧॥null(ਹੇ ਭਾਈ!) ਮੇਰੇ ਮਨ ਵਿਚ ਪਰਮਾਤਮਾ ਦੀ ਭਗਤੀ ਇਹੋ ਜਿਹੀ ਬਣੀ ਪਈ ਹੈ ਕਿ ਮੈਂ ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਘੜੀ ਪਲ ਭੀ ਰਹਿ ਨਹੀਂ ਸਕਦਾ (ਮੈਨੂੰ ਯਾਦ ਤੋਂ ਬਿਨਾ ਆਤਮਕ ਮੌਤ ਜਾਪਣ ਲੱਗ ਪੈਂਦੀ ਹੈ) ਜਿਵੇਂ ਪਾਣੀ ਤੋਂ ਵਿਛੁੜ ਕੇ ਮੱਛੀ ਮਰ ਜਾਂਦੀ ਹੈ ॥੧॥ ਰਹਾਉ ॥null(ਹੇ ਭਾਈ!) ਗਾਣ ਵਾਸਤੇ ਕਿਉਂ ਕੋਈ ਪੰਜ ਤਾਰਾਂ ਤੇ ਸੱਤ ਸੁਰਾਂ ਮਿਲਾਂਦਾ ਫਿਰੇ? ਕਿਉਂ ਕੋਈ ਰਾਗ ਦੀ ਸੁਰ ਚੁੱਕਦਾ ਫਿਰੇ? ਇਹ ਤਾਰਾਂ ਸੁਰਾਂ ਮਿਲਾਂਦਿਆਂ ਤੇ ਸੁਰ ਚੁੱਕਦਿਆਂ ਕੁਝ ਨ ਕੁਝ ਸਮਾ ਜ਼ਰੂਰ ਲੱਗਦਾ ਹੈ। ਮੇਰਾ ਮਨ ਤਾਂ ਉਤਨਾ ਸਮਾ ਭੀ ਪਰਮਾਤਮਾ ਦੇ ਗੁਣ ਗਾਂਦਾ ਰਹੇਗਾ ॥੨॥null(ਹੇ ਭਾਈ!) ਕਿਉਂ ਕੋਈ ਨੱਚਦਾ ਫਿਰੇ? (ਨੱਚਣ ਵਾਸਤੇ) ਕਿਉਂ ਕੋਈ ਪੈਰ ਖਿਲਾਰੇ? ਕਿਉਂ ਕੋਈ ਹੱਥ ਖਿਲਾਰੇ? ਇਹਨਾਂ ਹੱਥਾਂ ਪੈਰਾਂ ਨੂੰ ਖਿਲਾਰਦਿਆਂ ਭੀ ਥੋੜਾ-ਬਹੁਤ ਸਮਾ ਲੱਗਦਾ ਹੀ ਹੈ। ਮੇਰਾ ਮਨ ਤਾਂ ਉਤਨਾ ਸਮਾਂ ਭੀ ਪਰਮਾਤਮਾ ਨੂੰ ਹਿਰਦੇ ਵਿਚ ਵਸਾਂਦਾ ਰਹੇਗਾ ॥੩॥null(ਹੇ ਭਾਈ! ਆਪਣੇ ਆਪ ਨੂੰ ਭਗਤ ਜ਼ਾਹਰ ਕਰਨ ਵਾਸਤੇ) ਕਿਉਂ ਕੋਈ ਲੋਕਾਂ ਨੂੰ ਯਕੀਨ ਦਿਵਾਂਦਾ ਫਿਰੇ? ਜੇ ਲੋਕਾਂ ਦੀ ਤਸੱਲੀ ਹੋ ਭੀ ਜਾਵੇ ਤਾਂ ਭੀ (ਪ੍ਰਭੂ-ਦਰ ਤੇ) ਇੱਜ਼ਤ ਨਹੀਂ ਮਿਲੇਗੀ। ਹੇ ਦਾਸ ਨਾਨਕ! (ਆਖ-ਹੇ ਭਾਈ!) ਸਦਾ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਸਿਮਰਦੇ ਰਹੋ, ਇਸ ਤਰ੍ਹਾਂ ਹਰੇਕ ਜੀਵ ਆਦਰ-ਸਤਕਾਰ ਕਰਦਾ ਹੈ ॥੪॥੧੦॥੬੨॥