Hukumnama - Ang 369.2

Janam Padhaarathh Paae Naam Dhhiaaeiaa || in Raag Asa

In Gurmukhi

ਆਸਾ ਮਹਲਾ ੪ ॥
ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥
ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥
ਜਿਨ੍ਹ੍ਹ ਧੁਰਿ ਲਿਖਿਆ ਲੇਖੁ ਤਿਨ੍ਹ੍ਹੀ ਨਾਮੁ ਕਮਾਇਆ ॥
ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥
ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥
ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥
ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥
ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥
ਨਾਨਕ ਆਪੇ ਆਪਿ ਆਪਿ ਖੁਆਈਐ ॥
ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥

Phonetic English

Aasaa Mehalaa 4 ||
Janam Padhaarathh Paae Naam Dhhiaaeiaa ||
Gur Parasaadhee Bujh Sach Samaaeiaa ||1||
Jinh Dhhur Likhiaa Laekh Thinhee Naam Kamaaeiaa ||
Dhar Sachai Sachiaar Mehal Bulaaeiaa ||1|| Rehaao ||
Anthar Naam Nidhhaan Guramukh Paaeeai ||
Anadhin Naam Dhhiaae Har Gun Gaaeeai ||2||
Anthar Vasath Anaek Manamukh Nehee Paaeeai ||
Houmai Garabai Garab Aap Khuaaeeai ||3||
Naanak Aapae Aap Aap Khuaaeeai ||
Guramath Man Paragaas Sachaa Paaeeai ||4||13||65||

English Translation

Aasaa, Fourth Mehl:
Having obtained the treasure of this human birth, I meditate on the Naam, the Name of the Lord.
By Guru's Grace, I understand, and I am absorbed into the True Lord. ||1||
Those who have such pre-ordained destiny practice the Naam.
The True Lord summons the truthful to the Mansion of His Presence. ||1||Pause||
Deep within is the treasure of the Naam; it is obtained by the Gurmukh.
Night and day, meditate on the Naam, and sing the Glorious Praises of the Lord. ||2||
Deep within are infinite substances, but the self-willed manmukh does not find them.
In egotism and pride, the mortal's proud self consumes him. ||3||
O Nanak, his identity consumes his identical identity.
Through the Guru's Teachings, the mind is illumined, and meets the True Lord. ||4||13||65||

Punjabi Viakhya

nullnull(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਦੀ ਕਿਰਪਾ ਨਾਲ (ਉਹ ਮਨੁੱਖਾ ਜਨਮ ਦੀ ਕਦਰ) ਸਮਝ ਕੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਗਏ ॥੧॥null(ਹੇ ਭਾਈ!) ਉਹਨਾਂ ਮਨੁੱਖਾਂ ਨੇ ਹੀ ਪਰਮਾਤਮਾ ਦੇ ਨਾਮ ਸਿਮਰਨ ਦਾ ਕਮਾਈ ਕੀਤੀ ਹੈ ਜਿਨ੍ਹਾਂ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਇਹ ਕਮਾਈ ਕਰਨ ਦਾ ਲੇਖ ਲਿਖਿਆ ਹੋਇਆ ਹੈ (ਜਿਨ੍ਹਾਂ ਦੇ ਅੰਦਰ ਸਿਮਰਨ ਕਰਨ ਦੇ ਸੰਸਕਾਰ ਮੌਜੂਦ ਹਨ)। ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਸੱਦਿਆ ਜਾਂਦਾ ਹੈ (ਆਦਰ ਮਿਲਦਾ ਹੈ) ॥੧॥ ਰਹਾਉ ॥null(ਹੇ ਭਾਈ!) ਨਾਮ-ਖ਼ਜ਼ਾਨਾ ਹਰੇਕ ਮਨੁੱਖ ਦੇ ਅੰਦਰ ਮੌਜੂਦ ਹੈ, ਪਰ ਇਹ ਲੱਭਦਾ ਹੈ ਗੁਰੂ ਦੀ ਸਰਨ ਪਿਆਂ। (ਇਸ ਵਾਸਤੇ) ਹਰ ਰੋਜ਼ ਪਰਮਾਤਮਾ ਦਾ ਨਾਮ ਸਿਮਰ ਕੇ (ਆਉ, ਗੁਰੂ ਦੀ ਰਾਹੀਂ) ਪਰਮਾਤਮਾ ਦੇ ਗੁਣ ਗਾਂਦੇ ਰਹੀਏ ॥੨॥null(ਹੇ ਭਾਈ!) ਨਾਮ-ਪਦਾਰਥ ਹਰੇਕ ਦੇ ਅੰਦਰ ਹੈ (ਪਰਮਾਤਮਾ ਵਾਲੇ) ਅਨੇਕਾਂ (ਗੁਣ) ਹਰੇਕ ਦੇ ਅੰਦਰ ਹਨ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਕੁਝ ਭੀ ਨਹੀਂ ਲੱਭਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣੀ ਹਉਮੈ ਦੇ ਕਾਰਨ (ਆਪਣੀ ਸੂਝ-ਬੂਝ ਦਾ ਹੀ) ਅਹੰਕਾਰ ਕਰਦਾ ਰਹਿੰਦਾ ਹੈ, (ਤੇ ਇਸ ਤਰ੍ਹਾਂ) ਆਪ ਹੀ (ਪਰਮਾਤਮਾ ਤੋਂ) ਵਿਛੁੜਿਆ ਰਹਿੰਦਾ ਹੈ ॥੩॥nullਹੇ ਨਾਨਕ! ਮਨਮੁਖ ਮਨੁੱਖ ਸਦਾ ਆਪ ਹੀ (ਆਪਣੀ ਹੀ ਮਨਮੁਖਤਾ ਦੇ ਕਾਰਨ) ਪਰਮਾਤਮਾ ਤੋਂ ਵਿੱਛੁੜਿਆ ਰਹਿੰਦਾ ਹੈ। ਗੁਰੂ ਦੀ ਮਤ ਤੇ ਤੁਰਿਆਂ ਮਨ ਵਿਚ ਚਾਨਣ ਹੋ ਜਾਂਦਾ ਹੈ, ਤੇ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ ॥੪॥੧੩॥੬੫॥