Hukumnama - Ang 370.1

Sasoo Thae Pir Keenee Vaakh || in Raag Asa

In Gurmukhi

ਆਸਾ ਮਹਲਾ ੫ ॥
ਸਸੂ ਤੇ ਪਿਰਿ ਕੀਨੀ ਵਾਖਿ ॥
ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥
ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥
ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥
ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥
ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥
ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥
ਦੁਤੀਆ ਤਿਆਗੀ ਲੋਗਾ ਰੀਤਿ ॥
ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥
ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥
ਸਹਜ ਗੁਫਾ ਮਹਿ ਆਸਣੁ ਬਾਧਿਆ ॥
ਜੋਤਿ ਸਰੂਪ ਅਨਾਹਦੁ ਵਾਜਿਆ ॥
ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥
ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥
ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥
ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥
ਜਨਮਿ ਨ ਮਰੈ ਨ ਆਵੈ ਨ ਜਾਇ ॥
ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥

Phonetic English

Aasaa Mehalaa 5 ||
Sasoo Thae Pir Keenee Vaakh ||
Dhaer Jithaanee Muee Dhookh Santhaap ||
Ghar Kae Jithaerae Kee Chookee Kaan ||
Pir Rakhiaa Keenee Sugharr Sujaan ||1||
Sunahu Lokaa Mai Praem Ras Paaeiaa ||
Dhurajan Maarae Vairee Sanghaarae Sathigur Mo Ko Har Naam Dhivaaeiaa ||1|| Rehaao ||
Prathhamae Thiaagee Houmai Preeth ||
Dhutheeaa Thiaagee Logaa Reeth ||
Thrai Gun Thiaag Dhurajan Meeth Samaanae ||
Thureeaa Gun Mil Saadhh Pashhaanae ||2||
Sehaj Gufaa Mehi Aasan Baadhhiaa ||
Joth Saroop Anaahadh Vaajiaa ||
Mehaa Anandh Gur Sabadh Veechaar ||
Pria Sio Raathee Dhhan Sohaagan Naar ||3||
Jan Naanak Bolae Breham Beechaar ||
Jo Sunae Kamaavai S Outharai Paar ||
Janam N Marai N Aavai N Jaae ||
Har Saethee Ouhu Rehai Samaae ||4||2||

English Translation

Aasaa, Fifth Mehl:
I have been separated from my Beloved by Maya (my mother-in-law).
Hope and desire (my younger brother-in-law and sister-in-law) are dying of grief.
I am no longer swayed by the fear of Death (my elder brother-in-law).
I am protected by my All-knowing, Wise Husband Lord. ||1||
Listen, O people: I have tasted the elixir of love.
The evil ones are dead, and my enemies are destroyed. The True Guru has given me the Name of the Lord. ||1||Pause||
First, I renounced my egotistical love of myself.
Second, I renounced the ways of the world.
Renouncing the three qualities, I look alike upon friend and enemy.
And then, the fourth state of bliss was revealed to me by the Holy One. ||2||
In the cave of celestial bliss, I have obtained a seat.
The Lord of Light plays the unstruck melody of bliss.
I am in ecstasy, contemplating the Word of the Guru's Shabad.
Imbued with my Beloved Husband Lord, I am the blessed, happy soul-bride. ||3||
Servant Nanak chants the wisdom of God;
One who listens and practices it, is carried across and saved.
He is not born, and he does not die; he does not come or go.
He remains blended with the Lord. ||4||2||

Punjabi Viakhya

nullnullnullnull(ਗੁਰੂ ਦੀ ਕਿਰਪਾ ਨਾਲ ਮੈਨੂੰ ਪ੍ਰਭੂ-ਪਤੀ ਮਿਲਿਆ) ਪਤੀ ਨੇ ਮੈਨੂੰ (ਆਗਿਆਨਤਾ-) ਸੱਸ ਤੋਂ ਵੱਖ ਕਰ ਲਿਆ ਹੈ, ਮੇਰੀ ਦਿਰਾਣੀ ਜਿਠਾਣੀ (ਆਸਾ ਤ੍ਰਿਸ਼ਨਾ, ਇਸ) ਦੁੱਖ ਕਲੇਸ਼ ਨਾਲ ਮਰ ਗਈ ਹੈ (ਕਿ ਮੈਨੂੰ ਪਤੀ ਮਿਲ ਪਿਆ ਹੈ)। (ਮੇਰੇ ਉਤੇ) ਜੇਠ (ਧਰਮ-ਰਾਜ) ਦੀ ਭੀ ਧੌਂਸ ਨਹੀਂ ਰਹੀ। ਸੁਚੱਜੇ ਸਿਆਣੇ ਪਤੀ ਨੇ ਮੈਨੂੰ (ਇਹਨਾਂ ਸਭਨਾਂ ਤੋਂ) ਬਚਾ ਲਿਆ ਹੈ ॥੧॥nullਹੇ ਲੋਕੋ! ਸੁਣੋ, (ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦੇ ਪਿਆਰ ਦਾ ਆਨੰਦ ਮਾਣਿਆ ਹੈ, ਗੁਰੂ ਨੇ ਮੈਨੂੰ ਪਰਮਾਤਮਾ ਦੇ ਨਾਮ ਦੀ ਦਾਤਿ ਦਿੱਤੀ ਹੈ (ਉਸ ਦੀ ਬਰਕਤਿ ਨਾਲ) ਮੈਂ ਭੈੜੇ ਭਾਵ ਮਾਰ ਲਏ ਹਨ (ਕਾਮਾਦਿਕ) ਵੈਰੀ ਮੁਕਾ ਲਏ ਹਨ ॥੧॥ ਰਹਾਉ ॥nullnullnull(ਜਦੋਂ ਗੁਰੂ ਦੀ ਕਿਰਪਾ ਨਾਲ ਮੈਨੂੰ ਪ੍ਰਭੂ-ਪਤੀ ਮਿਲਿਆ, ਤਾਂ ਸਭ ਤੋਂ) ਪਹਿਲਾਂ ਮੈਂ ਹਉਮੈ ਨੂੰ ਪਿਆਰਨਾ ਛੱਡ ਦਿੱਤਾ, ਫਿਰ ਮੈਂ ਲੋਕਾਚਾਰੀ ਰਸਮਾਂ ਛੱਡੀਆਂ, ਫਿਰ ਮੈਂ ਮਾਇਆ ਦੇ ਤਿੰਨੇ ਗੁਣ ਛੱਡ ਕੇ ਵੈਰੀ ਤੇ ਮਿੱਤਰ ਇਕੋ ਜਿਹੇ (ਮਿੱਤਰ ਹੀ) ਸਮਝ ਲਏ। ਗੁਰੂ ਨੂੰ ਮਿਲ ਕੇ ਮੈਂ ਉਸ ਗੁਣ ਨਾਲ ਸਾਂਝ ਪਾ ਲਈ ਜੇਹੜਾ (ਮਾਇਆ ਦੇ ਤਿੰਨਾਂ ਗੁਣਾਂ ਤੋਂ ਉਤਾਂਹ) ਚੌਥੇ ਆਤਮਕ ਦਰਜੇ ਤੇ ਅਪੜਾਂਦਾ ਹੈ ॥੨॥nullnullnull(ਜੋਗੀ ਗੁਫਾ ਵਿਚ ਬੈਠ ਕੇ ਆਸਣ ਲਾਂਦਾ ਹੈ। ਜਦੋਂ ਗੁਰੂ ਦੀ ਕਿਰਪਾ ਨਾਲ ਮੈਨੂੰ ਪ੍ਰਭੂ-ਪਤੀ ਮਿਲਿਆ ਤਾਂ ਮੈਂ) ਆਤਮਕ ਅਡੋਲਤਾ (ਦੀ) ਗੁਫਾ ਵਿਚ ਆਪਣਾ ਆਸਣ ਜਮਾ ਲਿਆ। ਮੇਰੇ ਅੰਦਰ ਨਿਰੇ ਨੂਰ ਹੀ ਨੂਰ-ਰੂਪ ਪਰਮਾਤਮਾ ਦੇ ਮਿਲਾਪ ਦਾ ਇਕ-ਰਸ ਵਾਜਾ ਵੱਜਣ ਲੱਗ ਪਿਆ। ਗੁਰੂ ਦੇ ਸ਼ਬਦ ਵਿਚਾਰ ਵਿਚਾਰ ਕੇ ਮੇਰੇ ਅੰਦਰ ਵੱਡਾ ਆਤਮਕ ਆਨੰਦ ਪੈਦਾ ਹੋ ਰਿਹਾ ਹੈ। (ਹੇ ਲੋਕੋ!) ਧੰਨ ਹੈ ਉਹ (ਜੀਵ-) ਇਸਤ੍ਰੀ, ਭਾਗਾਂ ਵਾਲੀ ਹੈ ਉਹ (ਜੀਵ-) ਇਸਤ੍ਰੀ ਜੇਹੜੀ (ਪ੍ਰਭੂ-) ਪਤੀ ਦੇ ਪਿਆਰ-ਰੰਗ ਨਾਲ ਰੰਗੀ ਗਈ ਹੈ ॥੩॥nullnullnull(ਹੇ ਭਾਈ!) ਦਾਸ ਨਾਨਕ ਪਰਮਾਤਮਾ ਦੇ ਗੁਣਾਂ ਦਾ ਵਿਚਾਰ ਹੀ ਉਚਾਰਦਾ ਰਹਿੰਦਾ ਹੈ। ਜੇਹੜਾ ਭੀ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣਦਾ ਹੈ ਤੇ ਉਸ ਅਨੁਸਾਰ ਆਪਣਾ ਜੀਵਨ ਉੱਚਾ ਕਰਦਾ ਹੈ ਉਹ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਉਹ (ਮੁੜ ਮੁੜ) ਨਾਹ ਜੰਮਦਾ ਹੈ ਨਾਹ ਮਰਦਾ ਹੈ ਉਹ (ਜਗਤ ਵਿਚ ਮੁੜ ਮੁੜ) ਨਾਹ ਆਉਂਦਾ ਹੈ ਨਾਹ (ਇਥੋਂ ਮੁੜ ਮੁੜ) ਜਾਂਦਾ ਹੈ, ਉਹ ਸਦਾ ਪਰਮਾਤਮਾ ਦੀ ਯਾਦ ਵਿਚ ਲੀਨ ਰਹਿੰਦਾ ਹੈ ॥੪॥੨॥