Hukumnama - Ang 374

Jeevath Dheesai This Sarapar Maranaa || in Raag Asa

In Gurmukhi

ਆਸਾ ਮਹਲਾ ੫ ਇਕਤੁਕੇ ੨ ॥
ਜੀਵਤ ਦੀਸੈ ਤਿਸੁ ਸਰਪਰ ਮਰਣਾ ॥
ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥
ਜੀਵਤ ਮੁਏ ਮੁਏ ਸੇ ਜੀਵੇ ॥
ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥੧॥ ਰਹਾਉ ॥
ਕਾਚੀ ਮਟੁਕੀ ਬਿਨਸਿ ਬਿਨਾਸਾ ॥
ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥
ਊਚਾ ਚੜੈ ਸੁ ਪਵੈ ਪਇਆਲਾ ॥
ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥
ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥
ਸੇ ਅਸਥਿਰ ਜਿਨ ਗੁਰ ਸਬਦੁ ਕਮਾਇਆ ॥੪॥
ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥
ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥

Phonetic English

Aasaa Mehalaa 5 Eikathukae 2 ||
Jeevath Dheesai This Sarapar Maranaa ||
Muaa Hovai This Nihachal Rehanaa ||1||
Jeevath Mueae Mueae Sae Jeevae ||
Har Har Naam Avakhadhh Mukh Paaeiaa Gur Sabadhee Ras Anmrith Peevae ||1|| Rehaao ||
Kaachee Mattukee Binas Binaasaa ||
Jis Shhoottai Thrikuttee This Nij Ghar Vaasaa ||2||
Oochaa Charrai S Pavai Paeiaalaa ||
Dhharan Parrai This Lagai N Kaalaa ||3||
Bhramath Firae Thin Kishhoo N Paaeiaa ||
Sae Asathhir Jin Gur Sabadh Kamaaeiaa ||4||
Jeeo Pindd Sabh Har Kaa Maal ||
Naanak Gur Mil Bheae Nihaal ||5||13||

English Translation

Aasaa, Fifth Mehl, Ik-Tukas 2 :
One who is seen to be alive, shall surely die.
But he who is dead shall remain ever-lasting. ||1||
Those who die while yet alive, shall through this death, live on.
They place the Name of the Lord, Har, Har, as medicine in their mouths, and through the Word of the Guru's Shabad, they drink in the Ambrosial Nectar. ||1||Pause||
The clay pot of the body shall be broken.
One who has eliminated the three qualities dwells in the home of his inner self. ||2||
One who climbs high, shall fall into the nether regions of the underworld.
One who lies upon the ground, shall not be touched by death. ||3||
Those who continue to wander around, achieve nothing.
Those who practice the Guru's Teachings, become steady and stable. ||4||
This body and soul all belong to the Lord.
O Nanak, meeting the Guru, I am enraptured. ||5||13||

Punjabi Viakhya

nullnull(ਹੇ ਭਾਈ!) ਜੇਹੜਾ ਮਨੁੱਖ (ਮਾਇਆ ਦੇ ਮਾਣ ਦੇ ਆਸਰੇ) ਜੀਊਂਦਾ ਦਿੱਸਦਾ ਹੈ ਉਸ ਨੂੰ ਜ਼ਰੂਰ ਆਤਮਕ ਮੌਤ ਹੜੱਪ ਕਰੀ ਰੱਖਦੀ ਹੈ; ਪਰ ਜੇਹੜਾ ਮਨੁੱਖ (ਮਾਇਆ ਦੇ ਮਾਣ ਵਲੋਂ) ਅਛੋਹ ਹੈ ਉਸ ਨੂੰ ਅਟੱਲ ਆਤਮਕ ਜੀਵਨ ਮਿਲਿਆ ਰਹਿੰਦਾ ਹੈ ॥੧॥null(ਹੇ ਭਾਈ!) ਜੇਹੜੇ ਮਨੁੱਖ ਮਾਇਆ ਦੇ ਮਨ ਵਿਚ ਮਸਤ ਰਹਿੰਦੇ ਹਨ ਉਹ ਆਤਮਕ ਮੌਤੇ ਮਰੇ ਰਹਿੰਦੇ ਹਨ। ਪਰ, ਜੇਹੜੇ ਮਨੁੱਖ ਮਾਇਆ ਦੇ ਮਾਣ ਵਲੋਂ ਅਛੋਹ ਹਨ ਉਹ ਆਤਮਕ ਜੀਵਨ ਵਾਲੇ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ-ਦਾਰੂ ਆਪਣੇ ਮੂੰਹ ਵਿਚ ਰੱਖਿਆ (ਆਤਮਕ ਮੌਤ ਵਾਲਾ ਰੋਗ ਉਹਨਾਂ ਦੇ ਅੰਦਰੋਂ ਦੂਰ ਹੋ ਗਿਆ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਤਾ ॥੧॥ ਰਹਾਉ ॥null(ਹੇ ਭਾਈ! ਜਿਵੇਂ) ਕੱਚਾ ਘੜਾ ਜ਼ਰੂਰ ਨਾਸ ਹੋਣ ਵਾਲਾ ਹੈ (ਤਿਵੇਂ ਮਾਇਆ ਨਾਲੋਂ ਭੀ ਸਾਥ ਆਖ਼ਰ ਜ਼ਰੂਰ ਟੁੱਟਦਾ ਹੈ। ਮਾਇਆ ਦੇ ਮਾਣ ਤੇ ਦੂਜਿਆਂ ਨਾਲ ਖਿੱਝਣਾ ਮੂਰਖਤਾ ਹੈ) ਜਿਸ ਮਨੁੱਖ ਦੇ ਅੰਦਰੋਂ (ਮਾਇਆ ਦੇ ਮਾਣ ਦੇ ਕਾਰਨ ਪੈਦਾ ਹੋਈ) ਖਿੱਝ ਮੁੱਕੀ ਰਹਿੰਦੀ ਹੈ, ਉਸ ਦਾ ਨਿਵਾਸ (ਸਦਾ) ਪ੍ਰਭੂ-ਚਰਨਾਂ ਵਿਚ ਰਹਿੰਦਾ ਹੈ ॥੨॥null(ਹੇ ਭਾਈ! ਮਾਇਆ ਦੇ ਵਿਚ) ਜੇਹੜਾ ਮਨੁੱਖ ਸਿਰ ਉੱਚਾ ਕਰੀ ਰੱਖਦਾ ਹੈ (ਆਕੜਿਆ ਫਿਰਦਾ ਹੈ) ਉਹ ਆਤਮਕ ਮੌਤ ਦੇ ਟੋਏ ਵਿਚ ਪਿਆ ਰਹਿੰਦਾ ਹੈ। ਪਰ, ਜੇਹੜਾ ਮਨੁੱਖ ਸਦਾ ਨਿਮ੍ਰਤਾ ਧਾਰਦਾ ਹੈ ਉਸ ਨੂੰ ਆਤਮਕ ਮੌਤ ਪੋਹ ਨਹੀਂ ਸਕਦੀ ॥੩॥null(ਹੇ ਭਾਈ!) ਜੇਹੜੇ ਮਨੁੱਖ (ਮਾਇਆ ਦੀ ਖ਼ਾਤਰ ਹੀ ਸਦਾ) ਭਟਕਦੇ ਫਿਰਦੇ ਹਨ (ਆਤਮਕ ਜੀਵਨ ਦੀ ਦਾਤਿ ਵਿਚੋਂ) ਉਹਨਾਂ ਨੂੰ ਕੁਝ ਭੀ ਨਹੀਂ ਮਿਲਦਾ। ਪਰ, ਜਿਨ੍ਹਾਂ ਨੇ ਗੁਰੂ ਦੇ ਸ਼ਬਦ ਨੂੰ (ਆਪਣੇ ਜੀਵਨ ਵਿਚ) ਵਰਤਿਆ ਹੈ ਉਹ (ਮਾਇਆ ਦੇ ਮੋਹ ਵਲੋਂ) ਅਡੋਲ-ਚਿੱਤ ਰਹਿੰਦੇ ਹਨ ॥੪॥nullਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਇਹ ਜਿੰਦ ਤੇ ਸਰੀਰ ਸਭ ਕੁਝ ਪਰਮਾਤਮਾ ਦੀ ਦਿੱਤੀ ਦਾਤਿ ਸਮਝਿਆ ਹੈ ਉਹ ਗੁਰੂ ਨੂੰ ਮਿਲ ਕੇ ਸਦਾ ਖਿੜੇ-ਮੱਥੇ ਰਹਿੰਦੇ ਹਨ (ਉਹਨਾਂ ਦੀ ਤ੍ਰਿਕੁਟੀ ਮੁੱਕ ਜਾਂਦੀ ਹੈ) ॥੫॥੧੩॥