Hukumnama - Ang 380.2

Janam Janam Kee Mal Dhhovai Paraaee Aapanaa Keethaa Paavai || in Raag Asa

In Gurmukhi

ਆਸਾ ਮਹਲਾ ੫ ॥
ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥
ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥
ਨਿੰਦਕਿ ਅਹਿਲਾ ਜਨਮੁ ਗਵਾਇਆ ॥
ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥
ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥
ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥
ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥
ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥
ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥
ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥

Phonetic English

Aasaa Mehalaa 5 ||
Janam Janam Kee Mal Dhhovai Paraaee Aapanaa Keethaa Paavai ||
Eehaa Sukh Nehee Dharageh Dtoee Jam Pur Jaae Pachaavai ||1||
Nindhak Ahilaa Janam Gavaaeiaa ||
Pahuch N Saakai Kaahoo Baathai Aagai Thour N Paaeiaa ||1|| Rehaao ||
Kirath Paeiaa Nindhak Bapurae Kaa Kiaa Ouhu Karai Bichaaraa ||
Thehaa Bigoothaa Jeh Koe N Raakhai Ouhu Kis Pehi Karae Pukaaraa ||2||
Nindhak Kee Gath Kathehoon Naahee Khasamai Eaevai Bhaanaa ||
Jo Jo Nindh Karae Santhan Kee Thio Santhan Sukh Maanaa ||3||
Santhaa Ttaek Thumaaree Suaamee Thoon Santhan Kaa Sehaaee ||
Kahu Naanak Santh Har Raakhae Nindhak Dheeeae Rurraaee ||4||2||41||

English Translation

Aasaa, Fifth Mehl:
He washes off the filth of other peoples' incarnations, but he obtains the rewards of his own actions.
He has no peace in this world, and he has no place in the Court of the Lord. In the City of Death, he is tortured. ||1||
The slanderer loses his life in vain.
He cannot succeed in anything, and in the world hereafter, he finds no place at all. ||1||Pause||
Such is the fate of the wretched slanderer - what can the poor creature do?
He is ruined there, where no one can protect him; with whom should he lodge his complaint? ||2||
The slanderer shall never attain emancipation; this is the Will of the Lord and Master.
The more the Saints are slandered, the more they dwell in peace. ||3||
The Saints have Your Support, O Lord and Master; You are the Saints' Help and Support.
Says Nanak, the Saints are saved by the Lord; the slanderers are drowned in the deep. ||4||2||41||

Punjabi Viakhya

nullnull(ਨਿੰਦਕ) ਦੂਜਿਆਂ ਦੀ ਅਨੇਕਾਂ ਜਨਮਾਂ ਦੇ ਕੀਤੇ ਵਿਕਾਰਾਂ ਦੀ ਮੈਲ ਧੋਂਦਾ ਹੈ (ਤੇ ਉਹ ਮੈਲ ਉਹ ਆਪਣੇ ਮਨ ਦੇ ਅੰਦਰ ਸੰਸਕਾਰਾਂ ਦੇ ਰੂਪ ਵਿਚ ਇਕੱਠੀ ਕਰ ਲੈਂਦਾ ਹੈ, ਇਸ ਤਰ੍ਹਾਂ ਉਹ) ਆਪਣੇ ਕੀਤੇ ਕਰਮਾਂ ਦਾ ਮੰਦਾ ਫਲ ਆਪ ਹੀ ਭੋਗਦਾ ਹੈ। (ਨਿੰਦਾ ਦੇ ਕਾਰਨ ਉਸ ਨੂੰ) ਇਸ ਲੋਕ ਵਿਚ ਸੁਖ ਨਹੀਂ ਮਿਲਦਾ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਸ ਨੂੰ ਆਦਰ ਦੀ ਥਾਂ ਨਹੀਂ ਮਿਲਦੀ, ਉਹ ਨਰਕ ਵਿਚ ਅੱਪੜ ਕੇ ਦੁਖੀ ਹੁੰਦਾ ਰਹਿੰਦਾ ਹੈ ॥੧॥null(ਹੇ ਭਾਈ!) ਸੰਤਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਨੇ (ਨਿੰਦਾ ਦੇ ਕਾਰਨ ਆਪਣਾ) ਕੀਮਤੀ ਮਨੁੱਖਾ ਜਨਮ ਗਵਾ ਲਿਆ। (ਸੰਤਾਂ ਦੀ ਨਿੰਦਾ ਕਰ ਕੇ ਉਹ ਇਹ ਆਸ ਕਰਦਾ ਹੈ ਕਿ ਉਹਨਾਂ ਨੂੰ ਦੁਨੀਆ ਦੀਆਂ ਨਜ਼ਰਾਂ ਵਿਚ ਡੇਗ ਕੇ ਮੈਂ ਉਹਨਾਂ ਦੇ ਥਾਂ ਆਦਰ-ਸਤਕਾਰ ਹਾਸਲ ਕਰ ਲਵਾਂਗਾ, ਪਰ ਉਹ ਨਿੰਦਕ) ਕਿਸੇ ਗੱਲੇ ਭੀ (ਸੰਤ ਜਨਾਂ) ਦੀ ਬਰਾਬਰੀ ਨਹੀਂ ਕਰ ਸਕਦਾ, (ਨਿੰਦਾ ਦੇ ਕਾਰਨ) ਅਗਾਂਹ ਪਰਲੋਕ ਵਿਚ ਭੀ ਉਸ ਨੂੰ ਆਦਰ ਦੀ ਥਾਂ ਨਹੀਂ ਮਿਲਦੀ ॥੧॥ ਰਹਾਉ ॥nullਪਰ ਨਿੰਦਕ ਦੇ ਭੀ ਵੱਸ ਦੀ ਗੱਲ ਨਹੀਂ (ਉਹ ਨਿੰਦਾ ਦੇ ਮੰਦ ਕਰਮ ਤੋਂ ਹਟ ਨਹੀਂ ਸਕਦਾ, ਕਿਉਂਕਿ) ਪਿਛਲੇ ਜਨਮਾਂ ਵਿਚ ਕੀਤੇ ਕਰਮਾਂ ਦੇ ਸੰਸਕਾਰ ਉਸ ਮੰਦ-ਭਾਗੀ ਨਿੰਦਕ ਦੇ ਪੱਲੇ ਪੈ ਜਾਂਦੇ ਹਨ (ਉਸ ਦੇ ਅੰਦਰ ਜਾਗ ਪੈਂਦੇ ਹਨ ਤੇ ਉਸ ਨੂੰ ਨਿੰਦਾ ਵਲ ਪ੍ਰੇਰਦੇ ਹਨ)। ਨਿੰਦਕ ਅਜੇਹੀ ਨਿੱਘਰੀ ਹੋਈ ਆਤਮਕ ਦਸ਼ਾ ਵਿਚ ਖ਼ੁਆਰ ਹੁੰਦਾ ਰਹਿੰਦਾ ਹੈ ਕਿ ਉਥੇ (ਭਾਵ, ਉਸ ਨਿੱਘਰੀ ਦਸ਼ਾ ਵਿਚੋਂ ਕੱਢਣ ਲਈ) ਕੋਈ ਉਸ ਦੀ ਮਦਦ ਨਹੀਂ ਕਰ ਸਕਦਾ। ਸਹਾਇਤਾ ਵਾਸਤੇ ਉਹ ਕਿਸੇ ਕੋਲ ਪੁਕਾਰ ਕਰਨ ਜੋਗਾ ਭੀ ਨਹੀਂ ਰਹਿੰਦਾ ॥੨॥nullਖਸਮ-ਪ੍ਰਭੂ ਦੀ ਰਜ਼ਾ ਇਉਂ ਹੀ ਹੈ ਕਿ (ਸੰਤ ਜਨਾਂ ਦੀ) ਨਿੰਦਾ ਕਰਨ ਵਾਲੇ ਮਨੁੱਖ ਨੂੰ ਕਿਤੇ ਭੀ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ (ਕਿਉਂਕਿ ਉਹ ਉੱਚੀ ਆਤਮਕ ਅਵਸਥਾ ਵਾਲਿਆਂ ਦੀ ਤਾਂ ਸਦਾ ਨਿੰਦਾ ਕਰਦਾ ਹੈ। ਦੂਜੇ ਪਾਸੇ) ਜਿਉਂ ਜਿਉਂ ਕੋਈ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਦਾ ਹੈ (ਉਕਾਈਆਂ ਨਸ਼ਰ ਕਰਦਾ ਹੈ) ਤਿਉਂ ਤਿਉਂ ਸੰਤ ਜਨ ਇਸ ਵਿਚ ਸੁਖ ਪ੍ਰਤੀਤ ਕਰਦੇ ਹਨ (ਉਹਨਾਂ ਨੂੰ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਨ ਦਾ ਮੌਕਾ ਮਿਲਦਾ ਰਹਿੰਦਾ ਹੈ) ॥੩॥nullਹੇ ਮਾਲਕ-ਪ੍ਰਭੂ! ਤੇਰੇ ਸੰਤਾਂ ਨੂੰ (ਜੀਵਨ-ਅਗਵਾਈ ਵਾਸਤੇ) ਸਦਾ ਤੇਰਾ ਆਸਰਾ ਰਹਿੰਦਾ ਹੈ, ਤੂੰ (ਸੰਤਾਂ ਦਾ ਜੀਵਨ ਉੱਚਾ ਕਰਨ ਵਿਚ) ਮਦਦਗਾਰ ਭੀ ਬਣਦਾ ਹੈਂ। ਨਾਨਕ ਆਖਦਾ ਹੈ- (ਉਸ ਨਿੰਦਾ ਦੀ ਬਰਕਤਿ ਨਾਲ) ਸੰਤਾਂ ਨੂੰ ਤਾਂ ਪਰਮਾਤਮਾ (ਮੰਦ ਕਰਮਾਂ ਤੋਂ) ਬਚਾਈ ਰੱਖਦਾ ਹੈ ਪਰ ਨਿੰਦਾ ਕਰਨ ਵਾਲਿਆਂ ਨੂੰ (ਉਹਨਾਂ ਦੇ ਨਿੰਦਾ ਦੇ ਹੜ ਵਿਚ) ਰੋੜ੍ਹ ਦੇਂਦਾ ਹੈ (ਉਹਨਾਂ ਦੇ ਆਤਮਕ ਜੀਵਨ ਨੂੰ ਨਿੰਦਾ ਦੇ ਹੜ ਵਿਚ ਰੋੜ੍ਹ ਕੇ ਮੁਕਾ ਦੇਂਦਾ ਹੈ) ॥੪॥੨॥੪੧॥