Hukumnama - Ang 381.1

Baahar Dhhoe Anthar Man Mailaa Dhue Thour Apunae Khoeae || in Raag Asa

In Gurmukhi

ਆਸਾ ਮਹਲਾ ੫ ॥
ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥
ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥
ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥
ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥
ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥
ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥੨॥
ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥
ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥
ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥
ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥

Phonetic English

Aasaa Mehalaa 5 ||
Baahar Dhhoe Anthar Man Mailaa Dhue Thour Apunae Khoeae ||
Eehaa Kaam Krodhh Mohi Viaapiaa Aagai Mus Mus Roeae ||1||
Govindh Bhajan Kee Math Hai Horaa ||
Varamee Maaree Saap N Maree Naam N Sunee Ddoraa ||1|| Rehaao ||
Maaeiaa Kee Kirath Shhodd Gavaaee Bhagathee Saar N Jaanai ||
Baedh Saasathr Ko Tharakan Laagaa Thath Jog N Pashhaanai ||2||
Oughar Gaeiaa Jaisaa Khottaa Dtabooaa Nadhar Saraafaa Aaeiaa ||
Antharajaamee Sabh Kishh Jaanai Ous Thae Kehaa Shhapaaeiaa ||3||
Koorr Kapatt Banch Ninmuneeaadhaa Binas Gaeiaa Thathakaalae ||
Sath Sath Sath Naanak Kehiaa Apanai Hiradhai Dhaekh Samaalae ||4||3||42||

English Translation

Aasaa, Fifth Mehl:
He washes outwardly, but within, his mind is filthy; thus he loses his place in both worlds.
Here, he is engrossed in sexual desire, anger and emotional attachment; hereafter, he shall sigh and weep. ||1||
The way to vibrate and meditate on the Lord of the Universe is different.
Destroying the snake-hole, the snake is not killed; the deaf person does not hear the Lord's Name. ||1||Pause||
He renounces the affairs of Maya, but he does not appreciate the value of devotional worship.
He finds fault with the Vedas and the Shaastras, and does not know the essence of Yoga. ||2||
He stands exposed, like a counterfeit coin, when inspected by the Lord, the Assayer.
The Inner-knower, the Searcher of hearts, knows everything; how can we hide anything from Him? ||3||
Through falsehood, fraud and deceit, the mortal collapses in an instant - he has no foundation at all.
Truly, truly, truly, Nanak speaks; look within your own heart, and realize this. ||4||3||42||

Punjabi Viakhya

nullnullਜੇਹੜਾ ਮਨੁੱਖ (ਤੀਰਥ ਆਦਿਕਾਂ ਤੇ ਨਿਰਾ) ਪਿੰਡਾ ਧੋ ਕੇ ਅੰਦਰਲਾ ਮਨ (ਵਿਕਾਰਾਂ ਨਾਲ) ਮੈਲਾ ਹੀ ਰੱਖਦਾ ਹੈ ਉਹ ਲੋਕ ਪਰਲੋਕ ਆਪਣੇ ਦੋਵੇਂ ਥਾਂ ਗਵਾ ਲੈਂਦਾ ਹੈ। ਇਸ ਲੋਕ ਵਿਚ ਰਹਿੰਦਿਆਂ ਕਾਮ-ਵਾਸ਼ਨਾ ਵਿਚ, ਕ੍ਰੋਧ ਵਿਚ, ਮੋਹ ਵਿਚ, ਫਸਿਆ ਰਹਿੰਦਾ ਹੈ, ਅਗਾਂਹ ਪਰਲੋਕ ਵਿਚ ਜਾ ਕੇ ਹਟਕੋਰੇ ਲੈ ਲੈ ਰੋਂਦਾ ਹੈ ॥੧॥null(ਹੇ ਭਾਈ!) ਪਰਮਾਤਮਾ ਦਾ ਭਜਨ ਕਰਨ ਵਾਲੀ ਅਕਲ ਹੋਰ ਕਿਸਮ ਦੀ ਹੁੰਦੀ ਹੈ (ਉਸ ਵਿਚ ਵਿਖਾਵਾ ਨਹੀਂ ਹੁੰਦਾ)। ਜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸੁਣਦਾ, ਜੇ ਨਾਮ ਵਲੋਂ ਬੋਲਾ ਰਹਿੰਦਾ ਹੈ (ਤਾਂ ਬਾਹਰਲੇ ਧਾਰਮਕ ਕਰਮ ਇਉਂ ਹੀ ਹਨ ਜਿਵੇਂ ਸੱਪ ਨੂੰ ਮਾਰਨ ਦੇ ਥਾਂ ਸੱਪ ਦੀ ਖੁੱਡ ਨੂੰ ਕੁੱਟੀ ਜਾਣਾ), ਪਰ ਜੇ ਖੁੱਡ ਨੂੰ ਕੁੱਟਦੇ ਜਾਈਏ ਤਾਂ ਇਸ ਤਰ੍ਹਾਂ ਸੱਪ ਨਹੀਂ ਮਰਦਾ (ਬਾਹਰਲੇ ਕਰਮਾਂ ਨਾਲ ਮਨ ਵੱਸ ਵਿਚ ਨਹੀਂ ਆਉਂਦਾ) ॥੧॥ ਰਹਾਉ ॥null(ਜਿਸ ਮਨੁੱਖ ਨੇ ਤਿਆਗ ਦੇ ਭੁਲੇਖੇ ਵਿਚ ਆਜੀਵਕਾ ਖ਼ਾਤਰ) ਮਾਇਆ ਕਮਾਣ ਦਾ ਉੱਦਮ ਛੱਡ ਦਿੱਤਾ ਉਹ ਭਗਤੀ ਦੀ ਕਦਰ ਭੀ ਨਹੀਂ ਜਾਣਦਾ, ਜੇਹੜਾ ਮਨੁੱਖ ਵੇਦ ਸ਼ਾਸਤਰ ਆਦਿਕ ਧਰਮ-ਪੁਸਤਕਾਂ ਨੂੰ ਸਿਰਫ਼ ਬਹਸਾਂ ਵਿਚ ਹੀ ਵਰਤਣਾ ਸ਼ੁਰੂ ਕਰ ਦੇਂਦਾ ਹੈ ਉਹ (ਆਤਮਕ ਜੀਵਨ ਦੀ) ਅਸਲੀਅਤ ਨਹੀਂ ਸਮਝਦਾ, ਉਹ ਪਰਮਾਤਮਾ ਦਾ ਮਿਲਾਪ ਨਹੀਂ ਸਮਝਦਾ ॥੨॥nullਜਿਵੇਂ ਜਦੋਂ ਕੋਈ ਖੋਟਾ ਰੁਪਇਆ ਸਰਾਫ਼ਾਂ ਦੀ ਨਜ਼ਰੇ ਪੈਂਦਾ ਹੈ ਤਾਂ ਉਸ ਦਾ ਖੋਟ ਪਰਤੱਖ ਦਿੱਸ ਪੈਂਦਾ ਹੈ; (ਤਿਵੇਂ ਜੇਹੜਾ ਮਨੁੱਖ ਅੰਦਰੋਂ ਤਾਂ ਵਿਕਾਰੀ ਹੈ, ਪਰ ਬਾਹਰੋਂ ਧਾਰਮਿਕ ਭੇਖੀ) ਉਹ ਪਰਮਾਤਮਾ ਪਾਸੋਂ (ਆਪਣਾ ਅੰਦਰਲਾ ਖੋਟ) ਲੁਕਾ ਨਹੀਂ ਸਕਦਾ, ਹਰੇਕ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉਸ ਦੀ ਹਰੇਕ ਕਰਤੂਤ ਨੂੰ ਜਾਣਦਾ ਹੈ ॥੩॥nullਮਨੁੱਖ ਦੀ ਇਸ ਜਗਤ ਵਿਚ ਚਾਰ-ਰੋਜ਼ਾ ਜ਼ਿੰਦਗੀ ਹੈ ਪਰ ਇਹ ਮਾਇਆ ਦੇ ਮੋਹ ਵਿਚ ਠੱਗੀ-ਫ਼ਰੇਬ ਵਿਚ ਆਤਮਕ ਜੀਵਨ ਲੁਟਾ ਕੇ ਬੜੀ ਛੇਤੀ ਆਤਮਕ ਮੌਤੇ ਮਰ ਜਾਂਦਾ ਹੈ। ਹੇ ਭਾਈ! ਨਾਨਕ ਨੇ ਇਹ ਗੱਲ ਯਕੀਨੀ ਤੌਰ ਤੇ ਸੱਚ ਕਹੀ ਹੈ ਕਿ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਉਸ ਨੂੰ ਆਪਣੇ ਅੰਦਰ ਵੱਸਦਾ ਵੇਖ (ਇਹੀ ਆਤਮਕ ਜੀਵਨ ਹੈ, ਇਹੀ ਜੀਵਨ-ਮਨੋਰਥ ਹੈ) ॥੪॥੩॥੪੨॥