Hukumnama - Ang 385.1

Paavath Raleeaa Joban Baleeaa || in Raag Asa

In Gurmukhi

ਆਸਾ ਮਹਲਾ ੫ ॥
ਪਾਵਤੁ ਰਲੀਆ ਜੋਬਨਿ ਬਲੀਆ ॥
ਨਾਮ ਬਿਨਾ ਮਾਟੀ ਸੰਗਿ ਰਲੀਆ ॥੧॥
ਕਾਨ ਕੁੰਡਲੀਆ ਬਸਤ੍ਰ ਓਢਲੀਆ ॥
ਸੇਜ ਸੁਖਲੀਆ ਮਨਿ ਗਰਬਲੀਆ ॥੧॥ ਰਹਾਉ ॥
ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥
ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥
ਰੂਪ ਸੁੰਦਰੀਆ ਅਨਿਕ ਇਸਤਰੀਆ ॥
ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥
ਮਾਇਆ ਛਲੀਆ ਬਿਕਾਰ ਬਿਖਲੀਆ ॥
ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥

Phonetic English

Aasaa Mehalaa 5 ||
Paavath Raleeaa Joban Baleeaa ||
Naam Binaa Maattee Sang Raleeaa ||1||
Kaan Kunddaleeaa Basathr Oudtaleeaa ||
Saej Sukhaleeaa Man Garabaleeaa ||1|| Rehaao ||
Thalai Kunchareeaa Sir Kanik Shhathareeaa ||
Har Bhagath Binaa Lae Dhharan Gaddaleeaa ||2||
Roop Sundhareeaa Anik Eisathareeaa ||
Har Ras Bin Sabh Suaadh Fikareeaa ||3||
Maaeiaa Shhaleeaa Bikaar Bikhaleeaa ||
Saran Naanak Prabh Purakh Dhaeialeeaa ||4||4||55||

English Translation

Aasaa, Fifth Mehl:
The mortal revels in joy, in the vigor of youth;
But without the Name, he mingles with dust. ||1||
He may wear ear-rings and fine clothes,
And have a comfortable bed, and his mind may be so proud. ||1||Pause||
He may have elephants to ride, and golden umbrellas over his head;
But without devotional worship to the Lord, he is buried beneath the dirt. ||2||
He may enjoy many women, of exquisite beauty;
But without the sublime essence of the Lord, all tastes are tasteless. ||3||
Deluded by Maya, the mortal is led into sin and corruption.
Nanak seeks the Sanctuary of God, the All-powerful, Compassionate Lord. ||4||4||55||

Punjabi Viakhya

nullnull(ਹੇ ਭਾਈ! ਜਿਤਨਾ ਚਿਰ) ਜੁਆਨੀ ਵਿਚ (ਸਰੀਰਕ) ਤਾਕਤ ਮਿਲੀ ਹੋਈ ਹੈ (ਮਨੁੱਖ ਬੇਪ੍ਰਵਾਹ ਹੋ ਕੇ) ਮੌਜਾਂ ਮਾਣਦਾ ਰਹਿੰਦਾ ਹੈ, ਸਰੀਰ ਆਖ਼ਿਰ ਮਿੱਟੀ ਨਾਲ ਮਿਲ ਜਾਂਦਾ ਹੈ, (ਤੇ ਜੀਵਾਤਮਾ) ਪਰਮਾਤਮਾ ਦੇ ਨਾਮ ਤੋਂ ਬਿਨਾ (ਖ਼ਾਲੀ ਹੱਥ) ਹੀ ਰਹਿ ਜਾਂਦਾ ਹੈ ॥੧॥null(ਹੇ ਭਾਈ! ਮਨੁੱਖ) ਕੰਨਾਂ ਵਿਚ (ਸੋਨੇ ਦੇ) ਕੁੰਡਲ ਪਾ ਕੇ (ਸੋਹਣੇ ਸੋਹਣੇ) ਕੱਪੜੇ ਪਹਿਨਦਾ ਹੈ, ਨਰਮ ਨਰਮ ਬਿਸਤ੍ਰਿਆਂ ਉਤੇ (ਸੌਂਦਾ ਹੈ), (ਤੇ ਇਹਨਾਂ ਮਿਲੇ ਹੋਏ ਸੁਖਾਂ ਦਾ ਆਪਣੇ) ਮਨ ਵਿਚ ਮਾਣ ਕਰਦਾ ਹੈ (ਪਰ ਇਹ ਨਹੀਂ ਸਮਝਦਾ ਕਿ ਇਹ ਸਰੀਰ ਆਖ਼ਿਰ ਮਿੱਟੀ ਹੋ ਜਾਣਾ ਹੈ, ਇਹ ਪਦਾਰਥ ਇਥੇ ਹੀ ਰਹਿ ਜਾਣੇ ਹਨ। ਸਦਾ ਦਾ ਸਾਥ ਨਿਬਾਹੁਣ ਵਾਲਾ ਸਿਰਫ਼ ਪਰਮਾਤਮਾ ਦਾ ਨਾਮ ਹੀ ਹੈ) ॥੧॥ ਰਹਾਉ ॥null(ਹੇ ਭਾਈ! ਮਨੁੱਖ ਨੂੰ ਜੇ ਸਵਾਰੀ ਕਰਨ ਵਾਸਤੇ ਆਪਣੇ) ਹੇਠ ਹਾਥੀ (ਭੀ ਮਿਲਿਆ ਹੋਇਆ ਹੈ, ਤੇ ਉਸ ਦੇ) ਸਿਰ ਉਤੇ ਸੋਨੇ ਦਾ ਛਤਰ ਝੁੱਲ ਰਿਹਾ ਹੈ, (ਤਾਂ ਭੀ ਸਰੀਰ ਆਖ਼ਿਰ) ਧਰਤੀ ਵਿਚ ਹੀ ਮਿਲਾਇਆ ਜਾਂਦਾ ਹੈ (ਇਹਨਾਂ ਪਦਾਰਥਾਂ ਦੇ ਮਾਣ ਵਿਚ ਮਨੁੱਖ) ਪਰਮਾਤਮਾ ਦੀ ਭਗਤੀ ਤੋਂ ਵਾਂਜਿਆ ਹੀ ਰਹਿ ਜਾਂਦਾ ਹੈ ॥੨॥null(ਹੇ ਭਾਈ! ਜੇ) ਸੋਹਣੇ ਰੂਪ ਵਾਲੀਆਂ ਅਨੇਕਾਂ ਇਸਤ੍ਰੀਆਂ (ਭੀ ਮਿਲੀਆਂ ਹੋਈਆਂ ਹਨ ਤਾਂ ਭੀ ਕੀਹ ਹੋਇਆ?) ਪਰਮਾਤਮਾ ਦੇ ਨਾਮ ਦੇ ਸੁਆਦ ਦੇ ਟਾਕਰੇ ਤੇ (ਦੁਨੀਆ ਵਾਲੇ ਇਹ) ਸਾਰੇ ਸੁਆਦ ਫਿੱਕੇ ਹਨ ॥੩॥null(ਹੇ ਭਾਈ! ਚੇਤਾ ਰੱਖੋ ਕਿ) ਮਾਇਆ ਠੱਗਣ ਵਾਲੀ ਹੀ ਹੈ (ਆਤਮਕ ਜੀਵਨ ਦਾ ਸਰਮਾਇਆ ਲੁੱਟ ਲੈਂਦੀ ਹੈ), (ਦੁਨੀਆ ਦੇ ਵਿਸ਼ੇ-) ਵਿਕਾਰ ਜ਼ਹਰ-ਭਰੇ ਹਨ (ਆਤਮਕ ਮੌਤ ਦਾ ਕਾਰਨ ਬਣਦੇ ਹਨ)। ਹੇ ਨਾਨਕ! (ਆਖ-) ਹੇ ਪ੍ਰਭੂ! ਹੇ ਦਇਆਲ ਪੁਰਖ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਇਸ ਮਾਇਆ ਤੋਂ ਇਹਨਾਂ ਵਿਕਾਰਾਂ ਤੋਂ ਬਚਾਈ ਰੱਖ) ॥੪॥੪॥੫੫॥