Hukumnama - Ang 385.2

Eaek Bageechaa Paedd Ghan Kariaa || in Raag Asa

In Gurmukhi

ਆਸਾ ਮਹਲਾ ੫ ॥
ਏਕੁ ਬਗੀਚਾ ਪੇਡ ਘਨ ਕਰਿਆ ॥
ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ॥੧॥
ਐਸਾ ਕਰਹੁ ਬੀਚਾਰੁ ਗਿਆਨੀ ॥
ਜਾ ਤੇ ਪਾਈਐ ਪਦੁ ਨਿਰਬਾਨੀ ॥
ਆਸਿ ਪਾਸਿ ਬਿਖੂਆ ਕੇ ਕੁੰਟਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥੧॥ ਰਹਾਉ ॥
ਸਿੰਚਨਹਾਰੇ ਏਕੈ ਮਾਲੀ ॥
ਖਬਰਿ ਕਰਤੁ ਹੈ ਪਾਤ ਪਤ ਡਾਲੀ ॥੨॥
ਸਗਲ ਬਨਸਪਤਿ ਆਣਿ ਜੜਾਈ ॥
ਸਗਲੀ ਫੂਲੀ ਨਿਫਲ ਨ ਕਾਈ ॥੩॥
ਅੰਮ੍ਰਿਤ ਫਲੁ ਨਾਮੁ ਜਿਨਿ ਗੁਰ ਤੇ ਪਾਇਆ ॥
ਨਾਨਕ ਦਾਸ ਤਰੀ ਤਿਨਿ ਮਾਇਆ ॥੪॥੫॥੫੬॥

Phonetic English

Aasaa Mehalaa 5 ||
Eaek Bageechaa Paedd Ghan Kariaa ||
Anmrith Naam Thehaa Mehi Faliaa ||1||
Aisaa Karahu Beechaar Giaanee ||
Jaa Thae Paaeeai Padh Nirabaanee ||
Aas Paas Bikhooaa Kae Kunttaa Beech Anmrith Hai Bhaaee Rae ||1|| Rehaao ||
Sinchanehaarae Eaekai Maalee ||
Khabar Karath Hai Paath Path Ddaalee ||2||
Sagal Banasapath Aan Jarraaee ||
Sagalee Foolee Nifal N Kaaee ||3||
Anmrith Fal Naam Jin Gur Thae Paaeiaa ||
Naanak Dhaas Tharee Thin Maaeiaa ||4||5||56||

English Translation

Aasaa, Fifth Mehl:
There is a garden, in which so many plants have grown.
They bear the Ambrosial Nectar of the Naam as their fruit. ||1||
Consider this, O wise one,
By which you may attain the state of Nirvaanaa.
All around this garden are pools of poison, but within it is the Ambrosial Nectar, O Siblings of Destiny. ||1||Pause||
There is only one gardener who tends it.
He takes care of every leaf and branch. ||2||
He brings all sorts of plants and plants them there.
They all bear fruit - none is without fruit. ||3||
One who receives the Ambrosial Fruit of the Naam from the Guru
- O Nanak, such a servant crosses over the ocean of Maya. ||4||5||56||

Punjabi Viakhya

nullnullਹੇ ਭਾਈ! ਇਹ ਜਗਤ ਇਕ ਬਗ਼ੀਚਾ ਹੈ ਜਿਸ ਵਿਚ (ਸਿਰਜਣਹਾਰ-ਮਾਲੀ ਨੇ) ਬੇਅੰਤ ਬੂਟੇ ਲਾਏ ਹੋਏ ਹਨ (ਰੰਗਾ ਰੰਗ ਦੇ ਜੀਵ ਪੈਦਾ ਕੀਤੇ ਹੋਏ ਹਨ, ਇਹਨਾਂ ਵਿਚੋਂ ਜਿਨ੍ਹਾਂ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਸਿੰਜਿਆ ਜਾ ਰਿਹਾ) ਹੈ, ਉਹਨਾਂ ਵਿਚ (ਉੱਚੇ ਆਤਮਕ ਜੀਵਨ ਦਾ) ਡਰ ਲੱਗ ਰਿਹਾ ਹੈ ॥੧॥nullnullਹੇ ਗਿਆਨਵਾਨ ਮਨੁੱਖ! ਕੋਈ ਇਹੋ ਜਿਹੀ ਵਿਚਾਰ ਕਰ ਜਿਸ ਦੀ ਬਰਕਤਿ ਨਾਲ ਉਹ (ਆਤਮਕ) ਦਰਜਾ ਪ੍ਰਾਪਤ ਹੋ ਜਾਏ ਜਿਥੇ ਕੋਈ ਵਾਸਨਾ ਨਾਹ ਪੋਹ ਸਕੇ। ਹੇ ਭਾਈ! ਤੇਰੇ ਚੁਫੇਰੇ (ਮਾਇਆ ਦੇ ਮੋਹ ਦੇ) ਜ਼ਹਰ ਦੇ ਚਸ਼ਮੇ (ਚੱਲ ਰਹੇ ਹਨ ਜੋ ਆਤਮਕ ਮੌਤ ਲੈ ਆਉਂਦੇ ਹਨ; ਪਰ ਤੇਰੇ) ਅੰਦਰ (ਨਾਮ-) ਅੰਮ੍ਰਿਤ (ਦਾ ਚਸ਼ਮਾ ਚੱਲ ਰਿਹਾ) ਹੈ ॥੧॥ ਰਹਾਉ ॥null(ਹੇ ਭਾਈ! ਆਤਮਕ ਜੀਵਨ ਵਾਸਤੇ ਨਾਮ-ਜਲ) ਸਿੰਜਣ ਵਾਲੇ ਉਸ ਇਕ (ਸਿਰਜਣਹਾਰ-) ਮਾਲੀ ਨੂੰ (ਆਪਣੇ ਹਿਰਦੇ ਵਿਚ ਸੰਭਾਲ ਰੱਖੋ) ਜੋ ਹਰੇਕ ਬੂਟੇ ਦੇ ਪੱਤਰ ਪੱਤਰ ਡਾਲੀ ਡਾਲੀ ਦੀ ਸੰਭਾਲ ਕਰਦਾ ਹੈ (ਜੋ ਹਰੇਕ ਜੀਵ ਦੇ ਆਤਮਕ ਜੀਵਨ ਦੇ ਹਰੇਕ ਪਹਿਲੂ ਦਾ ਖ਼ਿਆਲ ਰੱਖਦਾ ਹੈ) ॥੨॥null(ਹੇ ਭਾਈ! ਉਸ ਮਾਲੀ ਨੇ ਇਸ ਜਗਤ-ਬਗ਼ੀਚੇ ਵਿਚ) ਸਾਰੀ ਬਨਸਪਤੀ ਲਿਆ ਕੇ ਸਜਾ ਦਿੱਤੀ ਹੈ (ਰੰਗਾ ਰੰਗ ਦੇ ਜੀਵ ਪੈਦਾ ਕਰ ਕੇ ਸੰਸਾਰ-ਬਗ਼ੀਚੇ ਨੂੰ ਸੋਹਣਾ ਬਣਾ ਦਿੱਤਾ ਹੈ)। ਸਾਰੀ ਬਨਸਪਤੀ ਫੁੱਲ ਦੇ ਰਹੀ ਹੈ, ਕੋਈ ਬੂਟਾ ਫਲ ਤੋਂ ਖ਼ਾਲੀ ਨਹੀਂ (ਹਰੇਕ ਜੀਵ ਮਾਇਆ ਦੇ ਆਹਰੇ ਲੱਗਾ ਹੋਇਆ ਹੈ) ॥੩॥null(ਪਰ) ਹੇ ਦਾਸ ਨਾਨਕ! (ਆਖ-) ਜਿਸ ਮਨੁੱਖ ਨੇ ਗੁਰੂ ਪਾਸੋਂ ਆਤਮਕ ਜੀਵਨ ਦੇਣ ਵਾਲਾ ਨਾਮ-ਫਲ ਪ੍ਰਾਪਤ ਕਰ ਲਿਆ ਹੈ ਉਸ ਨੇ ਮਾਇਆ (ਦੀ ਨਦੀ) ਪਾਰ ਕਰ ਲਈ ਹੈ ॥੪॥੫॥੫੬॥