Hukumnama - Ang 386.4

Eaeko Eaekee Nain Nihaaro || in Raag Asa

In Gurmukhi

ਆਸਾ ਮਹਲਾ ੫ ॥
ਏਕੋ ਏਕੀ ਨੈਨ ਨਿਹਾਰਉ ॥
ਸਦਾ ਸਦਾ ਹਰਿ ਨਾਮੁ ਸਮ੍ਹ੍ਹਾਰਉ ॥੧॥
ਰਾਮ ਰਾਮਾ ਰਾਮਾ ਗੁਨ ਗਾਵਉ ॥
ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥੧॥ ਰਹਾਉ ॥
ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥
ਘਟ ਘਟ ਅੰਤਰਿ ਰਵਿਆ ਸੋਈ ॥੨॥
ਓਪਤਿ ਪਰਲਉ ਖਿਨ ਮਹਿ ਕਰਤਾ ॥
ਆਪਿ ਅਲੇਪਾ ਨਿਰਗੁਨੁ ਰਹਤਾ ॥੩॥
ਕਰਨ ਕਰਾਵਨ ਅੰਤਰਜਾਮੀ ॥
ਅਨੰਦ ਕਰੈ ਨਾਨਕ ਕਾ ਸੁਆਮੀ ॥੪॥੧੩॥੬੪॥

Phonetic English

Aasaa Mehalaa 5 ||
Eaeko Eaekee Nain Nihaaro ||
Sadhaa Sadhaa Har Naam Samhaaro ||1||
Raam Raamaa Raamaa Gun Gaavo ||
Santh Prathaap Saadhh Kai Sangae Har Har Naam Dhhiaavo Rae ||1|| Rehaao ||
Sagal Samagree Jaa Kai Sooth Paroee ||
Ghatt Ghatt Anthar Raviaa Soee ||2||
Oupath Paralo Khin Mehi Karathaa ||
Aap Alaepaa Niragun Rehathaa ||3||
Karan Karaavan Antharajaamee ||
Anandh Karai Naanak Kaa Suaamee ||4||13||64||

English Translation

Aasaa, Fifth Mehl:
With my eyes, I behold the One and Only Lord.
Forever and ever, I contemplate the Naam, the Name of the Lord. ||1||
I sing the Praises of the Lord, Raam, Raam, Raam.
By the graceful favor of the Saints, I meditate on the Name of the Lord, Har, Har, in the Saadh Sangat, the Company of the Holy. ||1||Pause||
Everything is strung on His string.
He is contained in each and every heart. ||2||
He creates and destroys in an instant.
He Himself remains unattached, and without attributes. ||3||
He is the Creator, the Cause of causes, the Searcher of hearts.
Nanak's Lord and Master celebrates in bliss. ||4||13||64||

Punjabi Viakhya

nullnull(ਹੇ ਭਾਈ! ਗੁਰੂ ਦੇ ਪ੍ਰਤਾਪ ਦਾ ਸਦਕਾ ਹੀ) ਮੈਂ ਹਰ ਥਾਂ ਪਰਮਾਤਮਾ ਨੂੰ ਹੀ ਵੱਸਦਾ ਆਪਣੀਆਂ ਅੱਖਾਂ ਨਾਲ ਵੇਖਦਾ ਹਾਂ, ਤੇ ਸਦਾ ਹੀ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖਦਾ ਹਾਂ ॥੧॥nullਹੇ ਭਾਈ! ਗੁਰੂ ਦੇ ਬਖ਼ਸ਼ੇ ਪ੍ਰਤਾਪ ਦੀ ਬਰਕਤਿ ਨਾਲ ਗੁਰੂ ਦੀ ਸੰਗਤ ਵਿਚ ਰਹਿ ਕੇ ਮੈਂ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹਾਂ ਮੈਂ ਪਰਮਾਤਮਾ ਦੇ ਸੋਹਣੇ ਗੁਣ ਗਾਂਦਾ ਰਹਿੰਦਾ ਹਾਂ ॥੧॥ ਰਹਾਉ ॥null(ਹੇ ਭਾਈ! ਗੁਰੂ ਦੇ ਬਖ਼ਸ਼ੇ ਪ੍ਰਤਾਪ ਦੀ ਬਰਕਤਿ ਨਾਲ ਹੁਣ ਮੈਨੂੰ ਇਹ ਨਿਸਚਾ ਹੈ ਕਿ) ਉਹ ਪਰਮਾਤਮਾ ਹੀ ਹਰੇਕ ਸਰੀਰ ਦੇ ਅੰਦਰ ਵੱਸ ਰਿਹਾ ਹੈ ਜਿਸ (ਦੀ ਰਜ਼ਾ) ਦੇ ਧਾਗੇ ਵਿਚ ਸਾਰੇ ਪਦਾਰਥ ਪ੍ਰੋਤੇ ਹੋਏ ਹਨ ॥੨॥null(ਹੇ ਭਾਈ! ਗੁਰੂ ਦੀ ਸੰਗਤ ਵਿਚ ਟਿਕੇ ਰਹਿਣ ਸਦਕਾ ਹੁਣ ਮੈਂ ਜਾਣਦਾ ਹਾਂ ਕਿ) ਪਰਮਾਤਮਾ ਇਕ ਖਿਨ ਵਿਚ ਸਾਰੇ ਜਗਤ ਦੀ ਉਤਪੱਤੀ ਤੇ ਨਾਸ ਕਰ ਸਕਦਾ ਹੈ, (ਸਾਰੇ ਜਗਤ ਵਿਚ ਵਿਆਪਕ ਹੁੰਦਾ ਹੋਇਆ ਭੀ) ਪ੍ਰਭੂ ਆਪ ਸਭ ਤੋਂ ਵੱਖਰਾ ਰਹਿੰਦਾ ਹੈ ਤੇ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਅਛੋਹ ਰਹਿੰਦਾ ਹੈ ॥੩॥null(ਹੇ ਭਾਈ! ਗੁਰੂ ਦੇ ਪ੍ਰਤਾਪ ਦੀ ਬਰਕਤਿ ਨਾਲ ਮੈਨੂੰ ਇਹ ਯਕੀਨ ਬਣਿਆ ਹੈ ਕਿ) ਹਰੇਕ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ (ਸਭ ਵਿਚ ਵਿਆਪਕ ਹੋ ਕੇ) ਸਭ ਕੁਝ ਕਰਨ ਤੇ ਜੀਵਾਂ ਪਾਸੋਂ ਕਰਾਣ ਦੀ ਸਮਰੱਥਾ ਰੱਖਦਾ ਹੈ (ਇਤਨੇ ਖਲਜਗਨ ਵਾਲਾ ਹੁੰਦਾ ਹੋਇਆ ਭੀ) ਮੈਂ ਨਾਨਕ ਦਾ ਖਸਮ-ਪ੍ਰਭੂ ਸਦਾ ਪ੍ਰਸੰਨ ਰਹਿੰਦਾ ਹੈ ॥੪॥੧੩॥੬੪॥