Hukumnama - Ang 388.3

Kaam Krodhh Ahankaar Vigoothae || in Raag Asa

In Gurmukhi

ਆਸਾ ਮਹਲਾ ੫ ॥
ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥
ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥੧॥
ਸੋਇ ਰਹੇ ਮਾਇਆ ਮਦ ਮਾਤੇ ॥
ਜਾਗਤ ਭਗਤ ਸਿਮਰਤ ਹਰਿ ਰਾਤੇ ॥੧॥ ਰਹਾਉ ॥
ਮੋਹ ਭਰਮਿ ਬਹੁ ਜੋਨਿ ਭਵਾਇਆ ॥
ਅਸਥਿਰੁ ਭਗਤ ਹਰਿ ਚਰਣ ਧਿਆਇਆ ॥੨॥
ਬੰਧਨ ਅੰਧ ਕੂਪ ਗ੍ਰਿਹ ਮੇਰਾ ॥
ਮੁਕਤੇ ਸੰਤ ਬੁਝਹਿ ਹਰਿ ਨੇਰਾ ॥੩॥
ਕਹੁ ਨਾਨਕ ਜੋ ਪ੍ਰਭ ਸਰਣਾਈ ॥
ਈਹਾ ਸੁਖੁ ਆਗੈ ਗਤਿ ਪਾਈ ॥੪॥੨੨॥੭੩॥

Phonetic English

Aasaa Mehalaa 5 ||
Kaam Krodhh Ahankaar Vigoothae ||
Har Simaran Kar Har Jan Shhoottae ||1||
Soe Rehae Maaeiaa Madh Maathae ||
Jaagath Bhagath Simarath Har Raathae ||1|| Rehaao ||
Moh Bharam Bahu Jon Bhavaaeiaa ||
Asathhir Bhagath Har Charan Dhhiaaeiaa ||2||
Bandhhan Andhh Koop Grih Maeraa ||
Mukathae Santh Bujhehi Har Naeraa ||3||
Kahu Naanak Jo Prabh Saranaaee ||
Eehaa Sukh Aagai Gath Paaee ||4||22||73||

English Translation

Aasaa, Fifth Mehl:
Sexual desire, anger, and egotism lead to ruin.
Meditating on the Lord, the Lord's humble servants are redeemed. ||1||
The mortals are asleep, intoxicated with the wine of Maya.
The devotees remain awake, imbued with the Lord's meditation. ||1||Pause||
In emotional attachment and doubt, the mortals wander through countless incarnations.
The devotees remain ever-stable, meditating on the Lord's Lotus Feet. ||2||
Bound to household and possessions, the mortals are lost in the deep, dark pit.
The Saints are liberated, knowing the Lord to be near at hand. ||3||
Says Nanak, one who has taken to God's Sanctuary
Obtains peace in this world, and salvation in the world hereafter. ||4||22||73||

Punjabi Viakhya

nullnull(ਹੇ ਭਾਈ! ਮਾਇਆ-ਗ੍ਰਸੇ ਜੀਵ) ਕਾਮ ਵਿਚ, ਕ੍ਰੋਧ ਵਿਚ, ਅਹੰਕਾਰ ਵਿਚ (ਫਸ ਕੇ) ਖ਼ੁਆਰ ਹੁੰਦੇ ਰਹਿੰਦੇ ਹਨ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ (ਕਾਮ ਕ੍ਰੋਧ ਅਹੰਕਾਰ ਆਦਿਕ ਤੋਂ) ਬਚੇ ਰਹਿੰਦੇ ਹਨ ॥੧॥null(ਹੇ ਭਾਈ! ਮਾਇਆ ਵੇੜ੍ਹੇ ਜੀਵ) ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ (ਆਤਮਕ ਜੀਵਨ ਵਲੋਂ) ਸੁੱਤੇ ਰਹਿੰਦੇ ਹਨ (ਬੇ-ਪਰਵਾਹ ਟਿਕੇ ਰਹਿੰਦੇ ਹਨ)। ਪਰ ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਪ੍ਰਭੂ-ਨਾਮ ਦਾ ਸਿਮਰਨ ਕਰਦੇ ਹੋਏ (ਹਰਿ-ਨਾਮ-ਰੰਗ ਵਿਚ) ਰੰਗੀਜ ਕੇ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ ॥੧॥ ਰਹਾਉ ॥null(ਹੇ ਭਾਈ! ਮਾਇਆ ਦੇ) ਮੋਹ ਦੀ ਭਟਕਣਾ ਵਿਚ ਪੈ ਕੇ ਮਨੁੱਖ ਅਨੇਕਾਂ ਜੂਨਾਂ ਵਿਚ ਭਵਾਏ ਜਾਂਦੇ ਹਨ ਪਰ ਭਗਤ ਜਨ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਦੇ ਹਨ ਉਹ (ਜਨਮ ਮਰਨ ਦੇ ਗੇੜ ਵਲੋਂ) ਅਡੋਲ ਰਹਿੰਦੇ ਹਨ ॥੨॥null(ਹੇ ਭਾਈ!) ਇਹ ਘਰ ਮੇਰਾ ਹੈ, ਇਹ ਘਰ ਮੇਰਾ ਹੈ-ਇਸ ਮੋਹ ਦੇ ਅੰਨ੍ਹੇ ਖੂਹ ਦੇ ਬੰਧਨਾਂ ਤੋਂ ਉਹ ਸੰਤ ਜਨ ਆਜ਼ਾਦ ਰਹਿੰਦੇ ਹਨ ਜੇਹੜੇ ਪਰਮਾਤਮਾ ਨੂੰ (ਹਰ ਵੇਲੇ) ਆਪਣੇ ਨੇੜੇ ਵੱਸਦਾ ਸਮਝਦੇ ਹਨ ॥੩॥nullਨਾਨਕ ਆਖਦਾ ਹੈ- ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ ਉਹ ਇਸ ਲੋਕ ਵਿਚ ਆਤਮਕ ਆਨੰਦ ਮਾਣਦਾ ਹੈ, ਪਰਲੋਕ ਵਿਚ ਭੀ ਉਹ ਉੱਚੀ ਆਤਮਕ ਅਵਸਥਾ ਹਾਸਲ ਕਰੀ ਰੱਖਦਾ ਹੈ ॥੪॥੨੨॥੭੩॥