Hukumnama - Ang 389.4

Charan Kamal Kee Aas Piaarae || in Raag Asa

In Gurmukhi

ਆਸਾ ਮਹਲਾ ੫ ॥
ਚਰਨ ਕਮਲ ਕੀ ਆਸ ਪਿਆਰੇ ॥
ਜਮਕੰਕਰ ਨਸਿ ਗਏ ਵਿਚਾਰੇ ॥੧॥
ਤੂ ਚਿਤਿ ਆਵਹਿ ਤੇਰੀ ਮਇਆ ॥
ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ ॥
ਅਨਿਕ ਦੂਖ ਦੇਵਹਿ ਅਵਰਾ ਕਉ ॥
ਪਹੁਚਿ ਨ ਸਾਕਹਿ ਜਨ ਤੇਰੇ ਕਉ ॥੨॥
ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥
ਸਹਜ ਅਨੰਦ ਬਸੈ ਬੈਰਾਗੀ ॥੩॥
ਨਾਨਕ ਕੀ ਅਰਦਾਸਿ ਸੁਣੀਜੈ ॥
ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥

Phonetic English

Aasaa Mehalaa 5 ||
Charan Kamal Kee Aas Piaarae ||
Jamakankar Nas Geae Vichaarae ||1||
Thoo Chith Aavehi Thaeree Maeiaa ||
Simarath Naam Sagal Rog Khaeiaa ||1|| Rehaao ||
Anik Dhookh Dhaevehi Avaraa Ko ||
Pahuch N Saakehi Jan Thaerae Ko ||2||
Dharas Thaerae Kee Piaas Man Laagee ||
Sehaj Anandh Basai Bairaagee ||3||
Naanak Kee Aradhaas Suneejai ||
Kaeval Naam Ridhae Mehi Dheejai ||4||26||77||

English Translation

Aasaa, Fifth Mehl:
I long for the Lotus Feet of my Beloved Lord.
The wretched Messenger of Death has run away from me. ||1||
You enter into my mind, by Your Kind Mercy.
Meditating on the Naam, the Name of the Lord, all diseases are destroyed. ||1||Pause||
Death gives so much pain to others,
But it cannot even come near Your slave. ||2||
My mind thirsts for Your Vision;
In peaceful ease and bliss, I dwell in detachment. ||3||
Hear this prayer of Nanak:
Please, infuse Your Name into his heart. ||4||26||77||

Punjabi Viakhya

nullnullਹੇ ਪਿਆਰੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਤੇਰੇ ਸੋਹਣੇ ਚਰਨਾਂ ਨਾਲ ਜੁੜੇ ਰਹਿਣ ਦੀ ਆਸ ਪੈਦਾ ਹੋ ਜਾਂਦੀ ਹੈ, ਜਮ-ਦੂਤ ਭੀ ਉਸ ਉੱਤੇ ਆਪਣਾ ਜ਼ੋਰ ਨਾਹ ਪੈਂਦਾ ਵੇਖ ਕੇ ਉਸ ਪਾਸੋਂ ਦੂਰ ਭੱਜ ਜਾਂਦੇ ਹਨ ॥੧॥nullਹੇ ਪ੍ਰਭੂ! ਜਿਸ ਮਨੁੱਖ ਉੱਤੇ ਤੇਰੀ ਮਿਹਰ ਹੁੰਦੀ ਹੈ ਉਸ ਦੇ ਚਿੱਤ ਵਿਚ ਤੂੰ ਆ ਵੱਸਦਾ ਹੈਂ, ਤੇਰਾ ਨਾਮ ਸਿਮਰਿਆਂ ਉਸ ਦੇ ਸਾਰੇ ਰੋਗ ਨਾਸ ਹੋ ਜਾਂਦੇ ਹਨ ॥੧॥ ਰਹਾਉ ॥nullਹੇ ਪ੍ਰਭੂ! ਹੋਰਨਾਂ ਨੂੰ ਤਾਂ (ਇਹ ਜਮ-ਦੂਤ) ਅਨੇਕਾਂ ਕਿਸਮਾਂ ਦੇ ਦੁੱਖ ਦੇਂਦੇ ਹਨ, ਪਰ ਸੇਵਕ ਦੇ ਇਹ ਨੇੜੇ ਭੀ ਨਹੀਂ ਢੁੱਕ ਸਕਦੇ ॥੨॥nullਹੇ ਪ੍ਰਭੂ! ਜਿਸ ਮਨੁੱਖ ਦੇ ਮਨ ਵਿਚ ਤੇਰੇ ਦਰਸ਼ਨ ਦੀ ਤਾਂਘ ਪੈਦਾ ਹੁੰਦੀ ਹੈ ਉਹ ਮਾਇਆ ਵਲੋਂ ਵੈਰਾਗਵਾਨ ਹੋ ਕੇ ਆਤਮਕ ਅਡੋਲਤਾ ਦੇ ਆਨੰਦ ਵਿਚ ਟਿਕਿਆ ਰਹਿੰਦਾ ਹੈ ॥੩॥nullਹੇ ਪ੍ਰਭੂ! (ਆਪਣੇ ਸੇਵਕ) ਨਾਨਕ ਦੀ ਭੀ ਅਰਜ਼ੋਈ ਸੁਣ, (ਨਾਨਕ ਨੂੰ ਆਪਣਾ) ਸਿਰਫ਼ ਨਾਮ ਹਿਰਦੇ ਵਿਚ (ਵਸਾਣ ਲਈ) ਦੇਹ ॥੪॥੨੬॥੭੭॥