Hukumnama - Ang 390.1

Jo Mai Apunaa Sathigur Dhhiaaeiaa || in Raag Asa

In Gurmukhi

ਆਸਾ ਮਹਲਾ ੫ ॥
ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥
ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥੧॥
ਮਿਟਿ ਗਈ ਗਣਤ ਬਿਨਾਸਿਉ ਸੰਸਾ ॥
ਨਾਮਿ ਰਤੇ ਜਨ ਭਏ ਭਗਵੰਤਾ ॥੧॥ ਰਹਾਉ ॥
ਜਉ ਮੈ ਅਪੁਨਾ ਸਾਹਿਬੁ ਚੀਤਿ ॥
ਤਉ ਭਉ ਮਿਟਿਓ ਮੇਰੇ ਮੀਤ ॥੨॥
ਜਉ ਮੈ ਓਟ ਗਹੀ ਪ੍ਰਭ ਤੇਰੀ ॥
ਤਾਂ ਪੂਰਨ ਹੋਈ ਮਨਸਾ ਮੇਰੀ ॥੩॥
ਦੇਖਿ ਚਲਿਤ ਮਨਿ ਭਏ ਦਿਲਾਸਾ ॥
ਨਾਨਕ ਦਾਸ ਤੇਰਾ ਭਰਵਾਸਾ ॥੪॥੨੯॥੮੦॥

Phonetic English

Aasaa Mehalaa 5 ||
Jo Mai Apunaa Sathigur Dhhiaaeiaa ||
Thab Maerai Man Mehaa Sukh Paaeiaa ||1||
Mitt Gee Ganath Binaasio Sansaa ||
Naam Rathae Jan Bheae Bhagavanthaa ||1|| Rehaao ||
Jo Mai Apunaa Saahib Cheeth ||
Tho Bho Mittiou Maerae Meeth ||2||
Jo Mai Outt Gehee Prabh Thaeree ||
Thaan Pooran Hoee Manasaa Maeree ||3||
Dhaekh Chalith Man Bheae Dhilaasaa ||
Naanak Dhaas Thaeraa Bharavaasaa ||4||29||80||

English Translation

Aasaa, Fifth Mehl:
When I meditate on my True Guru,
My mind becomes supremely peaceful. ||1||
The record of my account is erased, and my doubts are dispelled.
Imbued with the Naam, the Name of the Lord, His humble servant is blessed with good fortune. ||1||Pause||
When I remember my Lord and Master,
My fears are dispelled, O my friend. ||2||
When I took to Your Protection, O God,
My desires were fulfilled. ||3||
Gazing upon the wonder of Your play, my mind has become encouraged.
Servant Nanak relies on You alone. ||4||29||80||

Punjabi Viakhya

nullnull(ਹੇ ਭਾਈ!) ਜਦੋਂ ਦਾ ਮੈਂ ਆਪਣੇ ਗੁਰੂ ਨੂੰ ਆਪਣੇ ਮਨ ਵਿਚ ਵਸਾ ਲਿਆ ਹੈ ਤਦੋਂ ਤੋਂ ਮੇਰੇ ਮਨ ਨੇ ਬੜਾ ਆਨੰਦ ਪ੍ਰਾਪਤ ਕੀਤਾ ਹੈ ॥੧॥null(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹ ਭਾਗਾਂ ਵਾਲੇ ਹੋ ਜਾਂਦੇ ਹਨ, ਉਹਨਾਂ ਦੀ ਹਰੇਕ ਚਿੰਤਾ ਮਿਟ ਜਾਂਦੀ ਹੈ ਉਹਨਾਂ ਦਾ ਹਰੇਕ ਸਹਮ ਦੂਰ ਹੋ ਜਾਂਦਾ ਹੈ ॥੧॥ ਰਹਾਉ ॥nullਹੇ ਮੇਰੇ ਮਿੱਤਰ! ਜਦੋਂ ਦਾ ਮੈਂ ਆਪਣੇ ਮਾਲਕ ਨੂੰ ਆਪਣੇ ਚਿੱਤ ਵਿਚ (ਵਸਾਇਆ ਹੈ) ਤਦੋਂ ਤੋਂ ਮੇਰਾ ਹਰੇਕ ਕਿਸਮ ਦਾ ਡਰ ਦੂਰ ਹੋ ਗਿਆ ਹੈ ॥੨॥nullਹੇ ਪ੍ਰਭੂ! ਜਦੋਂ ਤੋਂ ਮੈਂ ਤੇਰੀ ਓਟ ਪਕੜੀ ਹੈ ਤਦੋਂ ਤੋਂ ਮੇਰੀ ਹਰੇਕ ਮਨੋ-ਕਾਮਨਾ ਪੂਰੀ ਹੋ ਰਹੀ ਹੈ ॥੩॥nullਹੇ ਨਾਨਕ! (ਆਖ-ਹੇ ਪ੍ਰਭੂ! ਮੈਨੂੰ ਤੇਰੇ) ਦਾਸ ਨੂੰ ਤੇਰਾ ਹੀ ਭਰਵਾਸਾ ਹੈ ਤੇਰੇ ਚਰਿਤ੍ਰ ਵੇਖ ਵੇਖ ਕੇ ਮੇਰੇ ਮਨ ਵਿਚ ਸਹਾਰਾ ਬਣਦਾ ਜਾਂਦਾ ਹੈ (ਕਿ ਸਰਨ ਪਿਆਂ ਦੀ ਤੂੰ ਸਹਾਇਤਾ ਕਰਦਾ ਹੈਂ) ॥੪॥੨੯॥੮੦॥