Hukumnama - Ang 392.1

Aath Pehar Nikatt Kar Jaanai || in Raag Asa

In Gurmukhi

ਆਸਾ ਮਹਲਾ ੫ ॥
ਆਠ ਪਹਰ ਨਿਕਟਿ ਕਰਿ ਜਾਨੈ ॥
ਪ੍ਰਭ ਕਾ ਕੀਆ ਮੀਠਾ ਮਾਨੈ ॥
ਏਕੁ ਨਾਮੁ ਸੰਤਨ ਆਧਾਰੁ ॥
ਹੋਇ ਰਹੇ ਸਭ ਕੀ ਪਗ ਛਾਰੁ ॥੧॥
ਸੰਤ ਰਹਤ ਸੁਨਹੁ ਮੇਰੇ ਭਾਈ ॥
ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥
ਵਰਤਣਿ ਜਾ ਕੈ ਕੇਵਲ ਨਾਮ ॥
ਅਨਦ ਰੂਪ ਕੀਰਤਨੁ ਬਿਸ੍ਰਾਮ ॥
ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥
ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥੨॥
ਕੋਟਿ ਕੋਟਿ ਅਘ ਕਾਟਨਹਾਰਾ ॥
ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥
ਸੂਰਬੀਰ ਬਚਨ ਕੇ ਬਲੀ ॥
ਕਉਲਾ ਬਪੁਰੀ ਸੰਤੀ ਛਲੀ ॥੩॥
ਤਾ ਕਾ ਸੰਗੁ ਬਾਛਹਿ ਸੁਰਦੇਵ ॥
ਅਮੋਘ ਦਰਸੁ ਸਫਲ ਜਾ ਕੀ ਸੇਵ ॥
ਕਰ ਜੋੜਿ ਨਾਨਕੁ ਕਰੇ ਅਰਦਾਸਿ ॥
ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥੪॥੩੭॥੮੮॥

Phonetic English

Aasaa Mehalaa 5 ||
Aath Pehar Nikatt Kar Jaanai ||
Prabh Kaa Keeaa Meethaa Maanai ||
Eaek Naam Santhan Aadhhaar ||
Hoe Rehae Sabh Kee Pag Shhaar ||1||
Santh Rehath Sunahu Maerae Bhaaee ||
Ouaa Kee Mehimaa Kathhan N Jaaee ||1|| Rehaao ||
Varathan Jaa Kai Kaeval Naam ||
Anadh Roop Keerathan Bisraam ||
Mithr Sathra Jaa Kai Eaek Samaanai ||
Prabh Apunae Bin Avar N Jaanai ||2||
Kott Kott Agh Kaattanehaaraa ||
Dhukh Dhoor Karan Jeea Kae Dhaathaaraa ||
Soorabeer Bachan Kae Balee ||
Koulaa Bapuree Santhee Shhalee ||3||
Thaa Kaa Sang Baashhehi Suradhaev ||
Amogh Dharas Safal Jaa Kee Saev ||
Kar Jorr Naanak Karae Aradhaas ||
Mohi Santheh Ttehal Dheejai Gunathaas ||4||37||88||

English Translation

Aasaa, Fifth Mehl:
Twenty-four hours a day, he knows the Lord to be near at hand;
He surrenders to the Sweet Will of God.
The One Name is the Support of the Saints;
They remain the dust of the feet of all. ||1||
Listen, to the way of life of the Saints, O my Siblings of Destiny;
Their praises cannot be described. ||1||Pause||
Their occupation is the Naam, the Name of the Lord.
The Kirtan, the Praise of the Lord, the embodiment of bliss, is their rest.
Friends and enemies are one and the same to them.
They know of no other than God. ||2||
They erase millions upon millions of sins.
They dispel suffering; they are givers of the life of the soul.
They are so brave; they are men of their word.
The Saints have enticed Maya herself. ||3||
Their company is cherished even by the gods and the angels.
Blessed is their Darshan, and fruitful is their service.
With his palms pressed together, Nanak offers his prayer:
O Lord, Treasure of Excellence, please bless me with the service of the Saints. ||4||37||88||

Punjabi Viakhya

nullnullnullnullਪਰਮਾਤਮਾ ਦਾ ਭਗਤ ਪਰਮਾਤਮਾ ਨੂੰ ਅੱਠੇ ਪਹਿਰ ਆਪਣੇ ਨੇੜੇ ਵੱਸਦਾ ਸਮਝਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਸ ਨੂੰ ਮਿੱਠਾ ਕਰ ਕੇ ਮੰਨਦਾ ਹੈ। (ਹੇ ਵੀਰ!) ਪਰਮਾਤਮਾ ਦਾ ਨਾਮ ਹੀ ਸੰਤ ਜਨਾਂ (ਦੀ ਜ਼ਿੰਦਗੀ) ਦਾ ਆਸਰਾ (ਬਣਿਆ ਰਹਿੰਦਾ) ਹੈ। ਸੰਤ ਜਨ ਸਭਨਾਂ ਦੇ ਪੈਰਾਂ ਦੀ ਧੂੜ ਬਣੇ ਰਹਿੰਦੇ ਹਨ ॥੧॥nullਹੇ ਮੇਰੇ ਵੀਰ! (ਪਰਮਾਤਮਾ ਦੇ) ਸੰਤ ਦੀ ਜੀਵਨ-ਜੁਗਤੀ ਸੁਣ (ਉਸ ਦਾ ਜੀਵਨ ਇਤਨਾ ਉੱਚਾ ਹੈ ਕਿ) ਉਸ ਦਾ ਵਡੱਪਣ ਬਿਆਨ ਨਹੀਂ ਕੀਤਾ ਜਾ ਸਕਦਾ ॥੧॥ ਰਹਾਉ ॥nullnullnull(ਹੇ ਭਾਈ! ਸੰਤ ਉਹ ਹੈ) ਜਿਸ ਦੇ ਹਿਰਦੇ ਵਿਚ ਸਿਰਫ਼ ਹਰਿ ਸਿਮਰਨ ਦਾ ਹੀ ਆਹਰ ਟਿਕਿਆ ਰਹਿੰਦਾ ਹੈ, ਸਦਾ ਆਨੰਦ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ ਸਾਲਾਹ ਹੀ (ਸੰਤ ਦੀ ਜ਼ਿੰਦਗੀ ਦਾ) ਸਹਾਰਾ ਹੈ। (ਹੇ ਭਾਈ! ਸੰਤ ਉਹ ਹੈ) ਜਿਸ ਦੇ ਮਨ ਵਿਚ ਮਿੱਤਰ ਤੇ ਵੈਰੀ ਇਕੋ ਜਿਹੇ (ਮਿੱਤਰ ਹੀ) ਲੱਗਦੇ ਹਨ (ਕਿਉਂਕਿ ਸੰਤ ਸਭ ਜੀਵਾਂ ਵਿਚ) ਆਪਣੇ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ (ਵੱਸਦਾ) ਨਹੀਂ ਸਮਝਦਾ ॥੨॥nullnullnull(ਹੇ ਭਾਈ! ਪਰਮਾਤਮਾ ਦਾ ਸੰਤ ਹੋਰਨਾਂ ਦੇ) ਕ੍ਰੋੜਾਂ ਹੀ ਪਾਪ ਦੂਰ ਕਰਨ ਦੀ ਤਾਕਤ ਰੱਖਦਾ ਹੈ। (ਹੇ ਭਾਈ!) ਪਰਮਾਤਮਾ ਦੇ ਸੰਤ (ਦੂਜਿਆਂ ਦੇ) ਦੁੱਖ ਦੂਰ ਕਰਨ ਜੋਗੇ ਹੋ ਜਾਂਦੇ ਹਨ ਉਹ (ਲੋਕਾਂ ਨੂੰ) ਆਤਮਕ ਜੀਵਨ ਦੇਣ ਦੀ ਸਮਰਥਾ ਰੱਖਦੇ ਹਨ। (ਪ੍ਰਭੂ ਦੇ ਸੰਤ ਵਿਕਾਰਾਂ ਦੇ ਟਾਕਰੇ ਤੇ) ਸੂਰਮੇ ਹੁੰਦੇ ਹਨ, ਕੀਤੇ ਬਚਨਾਂ ਦੀ ਪਾਲਣਾ ਕਰਦੇ ਹਨ। (ਸੰਤਾਂ ਦੀ ਨਿਗਾਹ ਵਿਚ ਇਹ ਮਾਇਆ ਭੀ ਨਿਮਾਣੀ ਜਿਹੀ ਜਾਪਦੀ ਹੈ) ਇਸ ਨਿਮਾਣੀ ਮਾਇਆ ਨੂੰ ਸੰਤਾਂ ਨੇ ਆਪਣੇ ਵੱਸ ਵਿਚ ਕਰ ਲਿਆ ਹੁੰਦਾ ਹੈ ॥੩॥nullnullnull(ਹੇ ਭਾਈ!) ਪਰਮਾਤਮਾ ਦੇ ਸੰਤ ਦਾ ਮਿਲਾਪ ਆਕਾਸ਼ੀ ਦੇਵਤੇ ਭੀ ਲੋੜਦੇ ਰਹਿੰਦੇ ਹਨ। ਸੰਤ ਦਾ ਦਰਸ਼ਨ ਵਿਅਰਥ ਨਹੀਂ ਜਾਂਦਾ, ਸੰਤ ਦੀ ਸੇਵਾ ਜ਼ਰੂਰ ਫਲ ਦੇਂਦੀ ਹੈ। (ਹੇ ਭਾਈ!) ਨਾਨਕ (ਦੋਵੇਂ) ਹੱਥ ਜੋੜ ਕੇ ਅਰਜ਼ੋਈ ਕਰਦਾ ਹੈ-ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! ਮੈਨੂੰ ਸੰਤ ਜਨਾਂ ਦੀ ਸੇਵਾ ਦੀ ਦਾਤਿ ਬਖ਼ਸ਼ ॥੪॥੩੭॥੮੮॥