Hukumnama - Ang 393.1

Aath Pehar Oudhak Eisanaanee || in Raag Asa

In Gurmukhi

ਆਸਾ ਮਹਲਾ ੫ ॥
ਆਠ ਪਹਰ ਉਦਕ ਇਸਨਾਨੀ ॥
ਸਦ ਹੀ ਭੋਗੁ ਲਗਾਇ ਸੁਗਿਆਨੀ ॥
ਬਿਰਥਾ ਕਾਹੂ ਛੋਡੈ ਨਾਹੀ ॥
ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥੧॥
ਸਾਲਗਿਰਾਮੁ ਹਮਾਰੈ ਸੇਵਾ ॥
ਪੂਜਾ ਅਰਚਾ ਬੰਦਨ ਦੇਵਾ ॥੧॥ ਰਹਾਉ ॥
ਘੰਟਾ ਜਾ ਕਾ ਸੁਨੀਐ ਚਹੁ ਕੁੰਟ ॥
ਆਸਨੁ ਜਾ ਕਾ ਸਦਾ ਬੈਕੁੰਠ ॥
ਜਾ ਕਾ ਚਵਰੁ ਸਭ ਊਪਰਿ ਝੂਲੈ ॥
ਤਾ ਕਾ ਧੂਪੁ ਸਦਾ ਪਰਫੁਲੈ ॥੨॥
ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥
ਅਭਗ ਸਭਾ ਸੰਗਿ ਹੈ ਸਾਧਾ ॥
ਆਰਤੀ ਕੀਰਤਨੁ ਸਦਾ ਅਨੰਦ ॥
ਮਹਿਮਾ ਸੁੰਦਰ ਸਦਾ ਬੇਅੰਤ ॥੩॥
ਜਿਸਹਿ ਪਰਾਪਤਿ ਤਿਸ ਹੀ ਲਹਨਾ ॥
ਸੰਤ ਚਰਨ ਓਹੁ ਆਇਓ ਸਰਨਾ ॥
ਹਾਥਿ ਚੜਿਓ ਹਰਿ ਸਾਲਗਿਰਾਮੁ ॥
ਕਹੁ ਨਾਨਕ ਗੁਰਿ ਕੀਨੋ ਦਾਨੁ ॥੪॥੩੯॥੯੦॥

Phonetic English

Aasaa Mehalaa 5 ||
Aath Pehar Oudhak Eisanaanee ||
Sadh Hee Bhog Lagaae Sugiaanee ||
Birathhaa Kaahoo Shhoddai Naahee ||
Bahur Bahur This Laageh Paaee ||1||
Saalagiraam Hamaarai Saevaa ||
Poojaa Arachaa Bandhan Dhaevaa ||1|| Rehaao ||
Ghanttaa Jaa Kaa Suneeai Chahu Kuntt ||
Aasan Jaa Kaa Sadhaa Baikunth ||
Jaa Kaa Chavar Sabh Oopar Jhoolai ||
Thaa Kaa Dhhoop Sadhaa Parafulai ||2||
Ghatt Ghatt Sanpatt Hai Rae Jaa Kaa ||
Abhag Sabhaa Sang Hai Saadhhaa ||
Aarathee Keerathan Sadhaa Anandh ||
Mehimaa Sundhar Sadhaa Baeanth ||3||
Jisehi Paraapath This Hee Lehanaa ||
Santh Charan Ouhu Aaeiou Saranaa ||
Haathh Charriou Har Saalagiraam ||
Kahu Naanak Gur Keeno Dhaan ||4||39||90||

English Translation

Aasaa, Fifth Mehl:
Twenty-four hours a day, he takes his cleansing bath in water;
He makes continual offerings to the Lord; he is a true man of wisdom.
He never leaves anything uselessly.
Again and again, he falls at the Lord's Feet. ||1||
Such is the Saalagraam, the stone idol, which I serve;
Such is my worship, flower-offerings and divine adoration as well. ||1||Pause||
His bell resounds to the four corners of the world.
His seat is forever in heaven.
His chauri, his fly-brush, waves over all.
His incense is ever-fragrant. ||2||
He is treasured in each and every heart.
The Saadh Sangat, the Company of the Holy, is His Eternal Court.
His Aartee, his lamp-lit worship service, is the Kirtan of His Praises, which brings lasting bliss.
His Greatness is so beautiful, and ever limitless. ||3||
He alone obtains it, who is so pre-ordained;
He takes to the Sanctuary of the Saints' Feet.
I hold in my hands the Saalagraam of the Lord.
Says Nanak, the Guru has given me this Gift. ||4||39||90||

Punjabi Viakhya

nullnullnullnull(ਹੇ ਪੰਡਿਤ!) ਅਸੀਂ ਉਸ (ਹਰਿ ਸਾਲਗਿਰਾਮ) ਦੀ ਪੈਰੀਂ ਮੁੜ ਮੁੜ ਲੱਗਦੇ ਹਾਂ ਜੋ ਕਿਸੇ ਦੀ ਭੀ ਦਰਦ-ਪੀੜਾ ਨਹੀਂ ਰਹਿਣ ਦੇਂਦਾ। ਉਹ (ਜਲਾਂ ਥਲਾਂ ਵਿਚ ਹਰ ਥਾਂ ਵੱਸਣ ਵਾਲਾ ਹਰਿ ਸਾਲਗਿਰਾਮ) ਅੱਠੇ ਪਹਰ ਹੀ ਪਾਣੀਆਂ ਦਾ ਇਸ਼ਨਾਨ ਕਰਨ ਵਾਲਾ ਹੈ, ਹਰੇਕ ਦੇ ਦਿਲ ਦੀ ਚੰਗੀ ਤਰ੍ਹਾਂ ਜਾਣਨ ਵਾਲਾ ਉਹ ਹਰਿ ਸਾਲਗਿਰਾਮ (ਸਭ ਜੀਵਾਂ ਦੇ ਅੰਦਰ ਬੈਠ ਕੇ) ਸਦਾ ਹੀ ਭੋਗ ਲਾਂਦਾ ਰਹਿੰਦਾ ਹੈ (ਪਦਾਰਥ ਛਕਦਾ ਰਹਿੰਦਾ ਹੈ) ॥੧॥null(ਹੇ ਪੰਡਿਤ!) ਪਰਮਾਤਮਾ-ਦੇਵ ਦੀ ਸੇਵਾ ਭਗਤੀ ਹੀ ਸਾਡੇ ਘਰ ਵਿਚ ਸਾਲਗਿਰਾਮ (ਦੀ ਪੂਜਾ) ਹੈ। (ਹਰਿ-ਨਾਮ-ਸਿਮਰਨ ਹੀ ਸਾਡੇ ਵਾਸਤੇ ਸਾਲਗਿਰਾਮ ਦੀ) ਪੂਜਾ, ਸੁਗੰਧੀ-ਭੇਟ ਤੇ ਨਮਸਕਾਰ ਹੈ ॥੧॥ ਰਹਾਉ ॥nullnullnull(ਹੇ ਪੰਡਿਤ!) ਉਸ (ਹਰਿ-ਸਾਲਗਿਰਾਮ ਦੀ ਰਜ਼ਾ) ਦਾ ਘੰਟਾ (ਸਿਰਫ਼ ਮੰਦਰ ਵਿਚ ਸੁਣੇ ਜਾਣ ਦੀ ਥਾਂ) ਸਾਰੇ ਜਗਤ ਵਿਚ ਹੀ ਸੁਣਿਆ ਜਾਂਦਾ ਹੈ। (ਸਾਧ ਸੰਗਤ-ਰੂਪ) ਬੈਕੁੰਠ ਵਿਚ ਉਸ ਦਾ ਨਿਵਾਸ ਸਦਾ ਹੀ ਟਿਕਿਆ ਰਹਿੰਦਾ ਹੈ, ਸਭ ਜੀਵਾਂ ਉਤੇ ਉਸ ਦਾ (ਪਵਣ)-ਚਵਰ ਝੁਲ ਰਿਹਾ ਹੈ, (ਸਾਰੀ ਬਨਸਪਤੀ) ਸਦਾ ਫੁੱਲ ਦੇ ਰਹੀ ਹੈ ਇਹੀ ਹੈ ਉਸ ਦੇ ਵਾਸਤੇ ਧੂਪ ॥੨॥nullnullnull(ਹੇ ਪੰਡਿਤ!) ਹਰੇਕ ਸਰੀਰ ਵਿਚ ਉਹ ਵੱਸ ਰਿਹਾ ਹੈ, ਹਰੇਕ ਦਾ ਹਿਰਦਾ ਹੀ ਉਸ ਦਾ (ਠਾਕੁਰਾਂ ਵਾਲਾ) ਡੱਬਾ ਹੈ; ਉਸ ਦੀ ਸੰਤ-ਸਭਾ ਕਦੇ ਮੁੱਕਣ ਵਾਲੀ ਨਹੀਂ ਹੈ, ਸਾਧ ਸੰਗਤ ਵਿਚ ਉਹ ਹਰ ਵੇਲੇ ਵੱਸਦਾ ਹੈ, ਜਿਥੇ ਉਸ ਦੀ ਸਦਾ ਆਨੰਦ ਦੇਣ ਵਾਲੀ ਸਿਫ਼ਤ-ਸਾਲਾਹ ਹੋ ਰਹੀ ਹੈ, ਇਹ ਸਿਫ਼ਤ-ਸਾਲਾਹ ਉਸ ਦੀ ਆਰਤੀ ਹੈ, ਉਸ ਬੇਅੰਤ ਤੇ ਸੁੰਦਰ (ਹਰਿ-ਸਾਲਗਿਰਾਮ) ਦੀ ਸਦਾ ਮਹਿਮਾ ਹੋ ਰਹੀ ਹੈ ॥੩॥nullnullnullਪਰ, ਹੇ ਪੰਡਿਤ!) ਜਿਸ ਮਨੁੱਖ ਦੇ ਭਾਗਾਂ ਵਿਚ ਉਸ (ਹਰਿ-ਸਾਲਗਿਰਾਮ) ਦੀ ਪ੍ਰਾਪਤੀ ਲਿਖੀ ਹੈ ਉਸੇ ਨੂੰ ਉਹ ਮਿਲਦਾ ਹੈ, ਉਹ ਮਨੁੱਖ ਸੰਤਾਂ ਦੀ ਚਰਨੀਂ ਲੱਗਦਾ ਹੈ ਉਹ ਸੰਤਾਂ ਦੀ ਸਰਨ ਪਿਆ ਰਹਿੰਦਾ ਹੈ। ਨਾਨਕ ਆਖਦਾ ਹੈ- ਜਿਸ ਮਨੁੱਖ ਨੂੰ ਗੁਰੂ ਨੇ (ਨਾਮ ਦੀ) ਦਾਤਿ ਬਖ਼ਸ਼ੀ, ਉਸ ਨੂੰ ਹਰਿ-ਸਾਲਗਿਰਾਮ ਮਿਲ ਪੈਂਦਾ ਹੈ ॥੪॥੩੯॥੯੦॥