Hukumnama - Ang 394

Saadhhoo Sangath Thariaa Sansaar || in Raag Asa

In Gurmukhi

ਆਸਾ ਮਹਲਾ ੫ ॥
ਸਾਧੂ ਸੰਗਤਿ ਤਰਿਆ ਸੰਸਾਰੁ ॥
ਹਰਿ ਕਾ ਨਾਮੁ ਮਨਹਿ ਆਧਾਰੁ ॥੧॥
ਚਰਨ ਕਮਲ ਗੁਰਦੇਵ ਪਿਆਰੇ ॥
ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥
ਜਾ ਕੈ ਮਸਤਕਿ ਲਿਖਿਆ ਭਾਗੁ ॥
ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥

Phonetic English

Aasaa Mehalaa 5 ||
Saadhhoo Sangath Thariaa Sansaar ||
Har Kaa Naam Manehi Aadhhaar ||1||
Charan Kamal Guradhaev Piaarae ||
Poojehi Santh Har Preeth Piaarae ||1|| Rehaao ||
Jaa Kai Masathak Likhiaa Bhaag ||
Kahu Naanak Thaa Kaa Thhir Sohaag ||2||43||94||

English Translation

Aasaa, Fifth Mehl:
The world is saved by the Saadh Sangat, the Company of the Holy.
The Name of the Lord is the Support of the mind. ||1||
The Saints worship and adore the Lotus Feet of the Divine Guru;
They love the Beloved Lord. ||1||Pause||
She who has such good destiny written upon her forehead,
Says Nanak, is blessed with the eternal happy marriage with the Lord. ||2||43||94||

Punjabi Viakhya

nullnullਹੇ ਭਾਈ! (ਜੇਹੜਾ ਭੀ ਮਨੁੱਖ ਨਿਮ੍ਰਤਾ ਧਾਰ ਕੇ ਗੁਰੂ ਦੀ ਸੰਗਤ ਕਰਦਾ ਹੈ) ਗੁਰੂ ਦੀ ਸੰਗਤ ਦੀ ਬਰਕਤਿ ਨਾਲ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ (ਕਿਉਂਕਿ) ਪਰਮਾਤਮਾ ਦਾ ਨਾਮ ਉਸ ਦੇ ਮਨ ਦਾ ਆਸਰਾ ਬਣਿਆ ਰਹਿੰਦਾ ਹੈ ॥੧॥null(ਹੇ ਭਾਈ!) ਹਰੀ ਦੇ ਸੰਤ ਜਨ ਪ੍ਰੀਤਿ ਨਾਲ, ਪਿਆਰ ਨਾਲ ਪਿਆਰੇ ਗੁਰਦੇਵ ਦੇ ਸੋਹਣੇ ਕੋਮਲ ਚਰਨ ਪੂਜਦੇ ਰਹਿੰਦੇ ਹਨ ॥੧॥ ਰਹਾਉ ॥nullਹੇ ਨਾਨਕ! ਜਿਸ ਮਨੁੱਖ ਦੇ ਮੱਥੇ ਤੇ (ਪੂਰਬਲੇ ਜਨਮਾਂ ਦੇ ਕਰਮਾਂ ਦਾ) ਲਿਖਿਆ ਲੇਖ ਜਾਗ ਪੈਂਦਾ ਹੈ ਉਸ ਨੂੰ ਮਿਲੀ ਇਹ ਸੁਭਾਗਤਾ (ਗੁਰੂ ਦੀ ਸੰਗਤ ਦੀ ਬਰਕਤਿ ਨਾਲ) ਸਦਾ ਲਈ ਕਾਇਮ ਰਹਿੰਦੀ ਹੈ ॥੨॥੪੩॥੯੪॥