Hukumnama - Ang 397

Jinhaa N Visarai Naam Sae Kinaehiaa in Raag Asa

In Gurmukhi

ਆਸਾ ਮਹਲਾ ੫ ॥
ਜਿਨ੍ਹ੍ਹਾ ਨ ਵਿਸਰੈ ਨਾਮੁ ਸੇ ਕਿਨੇਹਿਆ ॥
ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥
ਮਨੁ ਤਨੁ ਹੋਇ ਨਿਹਾਲੁ ਤੁਮ੍ਹ੍ਹ ਸੰਗਿ ਭੇਟਿਆ ॥
ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ ॥
ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨ੍ਹ੍ਹ ਖੇ ॥
ਜਿਨ੍ਹ੍ਹ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥
ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥
ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥
ਦਿਨਸੁ ਰੈਣਿ ਆਰਾਧਿ ਸਮ੍ਹ੍ਹਾਲੇ ਸਾਹ ਸਾਹ ॥
ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥

Phonetic English

Aasaa Mehalaa 5 ||
Jinhaa N Visarai Naam Sae Kinaehiaa ||
Bhaedh N Jaanahu Mool Saanee Jaehiaa ||1||
Man Than Hoe Nihaal Thumh Sang Bhaettiaa ||
Sukh Paaeiaa Jan Parasaadh Dhukh Sabh Maettiaa ||1|| Rehaao ||
Jaethae Khandd Brehamandd Oudhhaarae Thinnh Khae ||
Jinh Man Vuthaa Aap Poorae Bhagath Sae ||2||
Jis No Mannae Aap Soee Maaneeai ||
Pragatt Purakh Paravaan Sabh Thaaee Jaaneeai ||3||
Dhinas Rain Aaraadhh Samhaalae Saah Saah ||
Naanak Kee Lochaa Poor Sachae Paathisaah ||4||6||108||

English Translation

Aasaa, Fifth Mehl:
What are they like - those who do not forget the Naam, the Name of the Lord?
Know that there is absolutely no difference; they are exactly like the Lord. ||1||
The mind and body are enraptured, meeting with You, O Lord.
Peace is obtained, by the favor of the Lord's humble servant; all pains are taken away. ||1||Pause||
As many as are the continents of the world, so many have been saved.
Those, in whose minds You Yourself dwell, O Lord, are the perfect devotees. ||2||
Those whom You approve, are approved.
Such a celebrated and honored person is known everywhere. ||3||
Day and night, with every breath to worship and adore the Lord
- please, O True Supreme King, fulfill this, Nanak's desire. ||4||6||108||

Punjabi Viakhya

nullnull(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਕਦੇ ਭੀ ਪਰਮਾਤਮਾ ਦਾ ਨਾਮ ਨਹੀਂ ਭੁੱਲਦਾ (ਕੀ ਤੈਨੂੰ ਪਤਾ ਹੈ ਕਿ) ਉਹ ਕਿਹੋ ਜਿਹੇ ਹੁੰਦੇ ਹਨ? (ਉਹਨਾਂ ਵਿਚ ਤੇ ਖਸਮ-ਪ੍ਰਭੂ ਵਿਚ) ਰਤਾ ਭੀ ਫ਼ਰਕ ਨਾਹ ਸਮਝੋ, ਉਹ ਖਸਮ-ਪ੍ਰਭੂ ਵਰਗੇ ਹੋ ਜਾਂਦੇ ਹਨ ॥੧॥null(ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਨੇ ਤੇਰੇ ਨਾਲ ਸੰਗਤ ਕੀਤੀ ਉਹਨਾਂ ਦਾ ਮਨ ਪ੍ਰਸੰਨ ਰਹਿੰਦਾ ਹੈ, ਉਹਨਾਂ (ਤੇਰੇ) ਸੇਵਕ (-ਗੁਰੂ) ਦੀ ਕਿਰਪਾ ਨਾਲ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ ਤੇ ਆਪਣਾ ਸਾਰਾ ਦੁੱਖ ਮਿਟਾ ਲਿਆ ਹੈ ॥੧॥ ਰਹਾਉ ॥null(ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਆਪ ਆ ਵੱਸਦਾ ਹੈ ਉਹ ਮੁਕੰਮਲ ਭਗਤ ਬਣ ਜਾਂਦੇ ਹਨ, ਉਹਨਾਂ ਨੇ ਸਾਰੇ ਖੰਡਾਂ ਬ੍ਰਹਮੰਡਾਂ ਨੂੰ ਭੀ (ਸੰਸਾਰ-ਸਮੁੰਦਰ ਤੋਂ) ਬਚਾ ਲੈਣ ਦੀ ਸਮਰੱਥਾ ਪ੍ਰਾਪਤ ਕਰ ਲਈ ਹੁੰਦੀ ਹੈ ॥੨॥null(ਹੇ ਭਾਈ!) ਜਿਸ ਮਨੁੱਖ ਨੂੰ ਪਰਮਾਤਮਾ ਆਪ ਆਦਰ ਦੇਂਦਾ ਹੈ ਉਹ (ਹਰ ਥਾਂ) ਆਦਰ ਪਾਂਦਾ ਹੈ, ਉਹ ਮਨੁੱਖ (ਲੋਕ ਪਰਲੋਕ ਵਿਚ) ਸਭ ਥਾਈਂ ਉੱਘਾ ਹੋ ਜਾਂਦਾ ਹੈ ਉਹ ਪ੍ਰਸਿੱਧ ਹੋ ਚੁੱਕਾ ਹਰ ਥਾਂ ਮੰਨਿਆ-ਪ੍ਰਮੰਨਿਆ ਜਾਂਦਾ ਹੈ ॥੩॥nullਹੇ (ਮੇਰੇ) ਸਦਾ ਕਾਇਮ ਰਹਿਣ ਵਾਲੇ ਪਾਤਿਸ਼ਾਹ! (ਮੇਰੀ) ਨਾਨਕ ਦੀ ਇਹ ਤਾਂਘ ਪੂਰੀ ਕਰ (ਕਿ ਨਾਨਕ) ਦਿਨ ਰਾਤ ਤੇਰੀ ਅਰਾਧਨ ਕਰ ਕੇ ਤੈਨੂੰ ਸੁਆਸ ਸੁਆਸ (ਆਪਣੇ) ਹਿਰਦੇ ਵਿਚ ਵਸਾਈ ਰੱਖੇ ॥੪॥੬॥੧੦੮॥