Hukumnama - Ang 399.2

Aavahu Meeth Eikathr Hoe Ras Kas Sabh Bhuncheh || in Raag Asa

In Gurmukhi

ਆਸਾ ਮਹਲਾ ੫ ॥
ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥
ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥
ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥
ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥
ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥
ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥
ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥
ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥
ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥
ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥

Phonetic English

Aasaa Mehalaa 5 ||
Aavahu Meeth Eikathr Hoe Ras Kas Sabh Bhuncheh ||
Anmrith Naam Har Har Japeh Mil Paapaa Muncheh ||1||
Thath Veechaarahu Santh Janahu Thaa Thae Bighan N Laagai ||
Kheen Bheae Sabh Thasakaraa Guramukh Jan Jaagai ||1|| Rehaao ||
Budhh Gareebee Kharach Laihu Houmai Bikh Jaarahu ||
Saachaa Hatt Pooraa Soudhaa Vakhar Naam Vaapaarahu ||2||
Jeeo Pindd Dhhan Arapiaa Saeee Pathivanthae ||
Aapanarrae Prabh Bhaaniaa Nith Kael Karanthae ||3||
Dhuramath Madh Jo Peevathae Bikhalee Path Kamalee ||
Raam Rasaaein Jo Rathae Naanak Sach Amalee ||4||12||114||

English Translation

Aasaa, Fifth Mehl:
Come, O friends: let us meet together and enjoy all the tastes and flavors.
Let us join together and chant the Ambrosial Name of the Lord, Har, Har, and so wipe away our sins. ||1||
Reflect upon the essence of reality, O Saintly beings, and no troubles shall afflict you.
All of the thieves shall be destroyed, as the Gurmukhs remain wakeful. ||1||Pause||
Take wisdom and humility as your supplies, and burn away the poison of pride.
True is that shop, and perfect the transaction; deal only in the merchandise of the Naam, the Name of the Lord. ||2||
They alone are accepted and approved, who dedicate their souls, bodies and wealth.
Those who are pleasing to their God, celebrate in happiness. ||3||
Those fools, who drink in the wine of evil-mindedness, become the husbands of prostitutes.
But those who are imbued with the sublime essence of the Lord, O Nanak, are intoxicated with the Truth. ||4||12||114||

Punjabi Viakhya

nullnullਹੇ ਮਿੱਤਰੋ! ਆਓ, ਰਲ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪੀਏ (ਤੇ ਨਾਮ ਦੀ ਬਰਕਤਿ ਨਾਲ ਆਪਣੇ ਸਾਰੇ) ਪਾਪ ਨਾਸ ਕਰ ਲਈਏ-ਇਹੀ ਹਨ, ਮਾਨੋ, ਸਾਰੇ ਸੁਆਦਲੇ ਪਦਾਰਥ, ਆਓ, ਇਹ ਸਾਰੇ ਸੁਆਦਲੇ ਪਦਾਰਥ ਖਾਈਏ ॥੧॥nullਹੇ ਸੰਤ ਜਨੋ! ਇਹ ਸੋਚਿਆ ਕਰੋ ਕਿ ਮਨੁੱਖਾ ਜੀਵਨ ਦਾ ਅਸਲ ਮਨੋਰਥ ਕੀਹ ਹੈ, ਇਸ ਉੱਦਮ ਨਾਲ (ਜੀਵਨ-ਸਫ਼ਰ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, ਕਾਮਾਦਿਕ ਸਾਰੇ ਚੋਰ ਨਾਸ ਹੋ ਜਾਂਦੇ ਹਨ (ਕਿਉਂਕਿ) ਗੁਰੂ ਦੀ ਸਰਨ ਪਿਆਂ ਮਨੁੱਖ (ਇਹਨਾਂ ਚੋਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ ॥੧॥ ਰਹਾਉ ॥nullਹੇ ਸੰਤ ਜਨੋ! ਨਿਮ੍ਰਤਾ ਵਾਲੀ ਬੁੱਧੀ ਧਾਰਨ ਕਰੋ-ਇਹ ਜੀਵਨ-ਸਫ਼ਰ ਦਾ ਖ਼ਰਚ ਪੱਲੇ ਬੰਨ੍ਹੋ। (ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ) ਹਉਮੈ ਨੂੰ ਸਾੜ ਦਿਉ (ਜੋ ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜ਼ਹਰ (ਹੈ)। (ਹੇ ਸੰਤ ਜਨੋ! ਹਰਿ-ਨਾਮ ਗੁਰੂ ਪਾਸੋਂ ਮਿਲਦਾ ਹੈ, ਗੁਰੂ ਦਾ ਘਰ ਹੀ) ਸਦਾ ਕਾਇਮ ਰਹਿਣ ਵਾਲਾ ਹੱਟ ਹੈ (ਗੁਰੂ-ਦਰ ਤੋਂ ਹੀ ਹਰਿ-ਨਾਮ ਦਾ) ਪੂਰਾ ਸੌਦਾ ਮਿਲਦਾ ਹੈ (ਗੁਰੂ-ਦਰ ਤੋਂ) ਨਾਮ-ਸੌਦਾ ਖ਼ਰੀਦੋ ॥੨॥null(ਹੇ ਸੰਤ ਜਨੋ! ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਧਨ ਖ਼ਰੀਦਣ ਵਾਸਤੇ) ਆਪਣੀ ਜਿੰਦ ਆਪਣਾ ਸਰੀਰ ਆਪਣਾ ਦੁਨਿਆਵੀ ਧਨ ਭੇਟਾ ਕਰ ਦਿੱਤਾ ਉਹ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਵਾਲੇ ਬਣ ਗਏ, ਉਹ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਣ ਲੱਗ ਪਏ, ਉਹ ਸਦਾ ਆਤਮਕ ਆਨੰਦ ਮਾਣਨ ਲੱਗ ਪਏ ॥੩॥null(ਹੇ ਸੰਤ ਜਨੋ!) ਖੋਟੀ ਮਤ (ਮਾਨੋ) ਸ਼ਰਾਬ ਹੈ ਜੋ ਮਨੁੱਖ ਇਹ ਸ਼ਰਾਬ ਪੀਣ ਲੱਗ ਪੈਂਦੇ ਹਨ (ਜੋ ਗੁਰੂ ਦਾ ਆਸਰਾ ਛੱਡ ਕੇ ਖੋਟੀ ਮਤ ਦੇ ਪਿੱਛੇ ਤੁਰਨ ਲੱਗ ਪੈਂਦੇ ਹਨ) ਉਹ ਦੁਰਾਚਾਰੀ ਹੋ ਜਾਂਦੇ ਹਨ ਉਹ (ਵਿਕਾਰਾਂ ਵਿਚ) ਝੱਲੇ ਹੋ ਜਾਂਦੇ ਹਨ। ਪਰ, ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਦੇ ਸ੍ਰੇਸ਼ਟ ਰਸ ਵਿਚ ਮਸਤ ਰਹਿੰਦੇ ਹਨ ਉਹਨਾਂ ਨੂੰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਦਾ ਅਮਲ ਲੱਗ ਜਾਂਦਾ ਹੈ ॥੪॥੧੨॥੧੧੪॥