Hukumnama - Ang 417

Kehaa S Khael Thabaelaa Ghorrae Kehaa Bhaeree Sehanaaee in Raag Asa

In Gurmukhi

ਆਸਾ ਮਹਲਾ ੧ ॥
ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥
ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥
ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥
ਇਹੁ ਜਗੁ ਤੇਰਾ ਤੂ ਗੋਸਾਈ ॥
ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥
ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥
ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥
ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥
ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥
ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥
ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥
ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥
ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥
ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥
ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥
ਓਨ੍ਹ੍ਹੀ ਤੁਪਕ ਤਾਣਿ ਚਲਾਈ ਓਨ੍ਹ੍ਹੀ ਹਸਤਿ ਚਿੜਾਈ ॥
ਜਿਨ੍ਹ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹ੍ਹਾ ਮਰਣਾ ਭਾਈ ॥੫॥
ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥
ਇਕਨ੍ਹ੍ਹਾ ਪੇਰਣ ਸਿਰ ਖੁਰ ਪਾਟੇ ਇਕਨ੍ਹ੍ਹਾ ਵਾਸੁ ਮਸਾਣੀ ॥
ਜਿਨ੍ਹ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ੍ਹ ਕਿਉ ਰੈਣਿ ਵਿਹਾਣੀ ॥੬॥
ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥
ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥
ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥

Phonetic English

Aasaa Mehalaa 1 ||
Kehaa S Khael Thabaelaa Ghorrae Kehaa Bhaeree Sehanaaee ||
Kehaa S Thaegabandh Gaaddaerarr Kehaa S Laal Kavaaee ||
Kehaa S Aaraseeaa Muh Bankae Aithhai Dhisehi Naahee ||1||
Eihu Jag Thaeraa Thoo Gosaaee ||
Eaek Gharree Mehi Thhaap Outhhaapae Jar Vandd Dhaevai Bhaanee ||1|| Rehaao ||
Kehaan S Ghar Dhar Manddap Mehalaa Kehaa S Bank Saraaee ||
Kehaan S Saej Sukhaalee Kaaman Jis Vaekh Needh N Paaee ||
Kehaa S Paan Thanbolee Haramaa Hoeeaa Shhaaee Maaee ||2||
Eis Jar Kaaran Ghanee Viguthee Ein Jar Ghanee Khuaaee ||
Paapaa Baajhahu Hovai Naahee Mueiaa Saathh N Jaaee ||
Jis No Aap Khuaaeae Karathaa Khus Leae Changiaaee ||3||
Kottee Hoo Peer Varaj Rehaaeae Jaa Meer Suniaa Dhhaaeiaa ||
Thhaan Mukaam Jalae Bij Mandhar Mushh Mushh Kueir Rulaaeiaa ||
Koee Mugal N Hoaa Andhhaa Kinai N Parachaa Laaeiaa ||4||
Mugal Pathaanaa Bhee Larraaee Ran Mehi Thaeg Vagaaee ||
Ounhee Thupak Thaan Chalaaee Ounhee Hasath Chirraaee ||
Jinh Kee Cheeree Dharageh Paattee Thinhaa Maranaa Bhaaee ||5||
Eik Hindhavaanee Avar Thurakaanee Bhattiaanee Thakuraanee ||
Eikanhaa Paeran Sir Khur Paattae Eikanhaa Vaas Masaanee ||
Jinh Kae Bankae Gharee N Aaeiaa Thinh Kio Rain Vihaanee ||6||
Aapae Karae Karaaeae Karathaa Kis No Aakh Sunaaeeai ||
Dhukh Sukh Thaerai Bhaanai Hovai Kis Thhai Jaae Rooaaeeai ||
Hukamee Hukam Chalaaeae Vigasai Naanak Likhiaa Paaeeai ||7||12||

English Translation

Aasaa, First Mehl:
Where are the games, the stables, the horses? Where are the drums and the bugles?
Where are the sword-belts and chariots? Where are those scarlet uniforms?
Where are the rings and the beautiful faces? They are no longer to be seen here. ||1||
This world is Yours; You are the Lord of the Universe.
In an instant, You establish and disestablish. You distribute wealth as it pleases You. ||1||Pause||
Where are the houses, the gates, the hotels and palaces? Where are those beautiful way-stations?
Where are those beautiful women, reclining on their beds, whose beauty would not allow one to sleep?
Where are those betel leaves, their sellers, and the haremees? They have vanished like shadows. ||2||
For the sake of this wealth, so many were ruined; because of this wealth, so many have been disgraced.
It was not gathered without sin, and it does not go along with the dead.
Those, whom the Creator Lord would destroy - first He strips them of virtue. ||3||
Millions of religious leaders failed to halt the invader, when they heard of the Emperor's invasion.
He burned the rest-houses and the ancient temples; he cut the princes limb from limb, and cast them into the dust.
None of the Mugals went blind, and no one performed any miracle. ||4||
The battle raged between the Mugals and the Pat'haans, and the swords clashed on the battlefield.
They took aim and fired their guns, and they attacked with their elephants.
Those men whose letters were torn in the Lord's Court, were destined to die, O Siblings of Destiny. ||5||
The Hindu women, the Muslim women, the Bhattis and the Rajputs
Some had their robes torn away, from head to foot, while others came to dwell in the cremation ground.
Their husbands did not return home - how did they pass their night? ||6||
The Creator Himself acts, and causes others to act. Unto whom should we complain?
Pleasure and pain come by Your Will; unto whom should we go and cry?
The Commander issues His Command, and is pleased. O Nanak, we receive what is written in our destiny. ||7||12||

Punjabi Viakhya

nullnullnull(ਅਜੇ ਕੱਲ ਦੀ ਗੱਲ ਹੈ ਕਿ ਸੈਦਪੁਰ ਵਿਚ ਰੌਣਕ ਹੀ ਰੌਣਕ ਸੀ, ਪਰ ਹੁਣ) ਕਿੱਥੇ ਹਨ (ਫ਼ੌਜੀਆਂ ਦੇ) ਖੇਡ ਤਮਾਸ਼ੇ? ਕਿੱਥੇ ਹਨ ਘੋੜੇ ਤੇ (ਘੋੜਿਆਂ ਦੇ) ਤਬੇਲੇ? ਕਿੱਥੇ ਗਏ ਨਗਾਰੇ ਤੇ ਤੂਤੀਆਂ? ਕਿੱਥੇ ਹਨ ਪਸ਼ਮੀਨੇ ਦੇ ਗਾਤਰੇ? ਤੇ ਕਿੱਥੇ ਹਨ ਉਹ (ਫ਼ੌਜੀਆਂ ਦੀਆਂ) ਲਾਲ ਬਰਦੀਆਂ? ਕਿੱਥੇ ਹਨ ਸ਼ੀਸ਼ੇ? ਤੇ (ਸ਼ੀਸ਼ਿਆਂ ਵਿਚੋਂ ਵੇਖੇ ਜਾਣ ਵਾਲੇ) ਸੋਹਣੇ ਮੂੰਹ? (ਅੱਜ) ਇਥੇ (ਸੈਦਪੁਰ ਵਿਚ ਕਿਤੇ) ਨਹੀਂ ਦਿੱਸਦੇ ॥੧॥nullਹੇ ਪ੍ਰਭੂ! ਇਹ ਜਗਤ ਤੇਰਾ (ਬਣਾਇਆ ਹੋਇਆ) ਹੈ, ਤੂੰ ਇਸ ਜਗਤ ਦਾ ਮਾਲਕ ਹੈਂ। (ਉਸ ਮਾਲਕ ਦੀ ਅਚਰਜ ਖੇਡ ਹੈ) ਜਗਤ ਰਚ ਕੇ ਇਕ ਘੜੀ ਵਿਚ ਹੀ ਤਬਾਹ ਭੀ ਕਰ ਦੇਂਦਾ ਹੈ, ਤੇ ਧਨ ਦੌਲਤ ਵੰਡ ਕੇ ਹੋਰਨਾਂ ਨੂੰ ਦੇ ਦੇਂਦਾ ਹੈ ॥੧॥ ਰਹਾਉ ॥nullnullਕਿੱਥੇ ਹਨ ਉਹ ਸੋਹਣੇ ਘਰ ਮਹਲ-ਮਾੜੀਆਂ ਤੇ ਸੋਹਣੀਆਂ ਸਰਾਵਾਂ? ਕਿੱਥੇ ਹੈ ਉਹ ਸੁਖ ਦੇਣ ਵਾਲੀ ਇਸਤ੍ਰੀ ਤੇ ਉਸ ਦੀ ਸੇਜ, ਜਿਸ ਨੂੰ ਵੇਖ ਕੇ (ਅੱਖਾਂ ਵਿਚੋਂ) ਨੀਂਦ ਮੁੱਕ ਜਾਂਦੀ ਸੀ? ਕਿੱਥੇ ਹਨ ਉਹ ਪਾਨ ਤੇ ਪਾਨ ਵੇਚਣ ਵਾਲੀਆਂ, ਤੇ ਕਿੱਥੇ ਉਹ ਪਰਦੇਦਾਰ ਜ਼ਨਾਨੀਆਂ? ਸਭ ਗੁੰਮ ਹੋ ਚੁਕੀਆਂ ਹਨ ॥੨॥nullnullਇਸ ਧਨ ਦੀ ਖ਼ਾਤਰ ਬਹੁਤ ਲੋਕਾਈ ਖ਼ੁਆਰ ਹੁੰਦੀ ਹੈ ਇਸ ਧਨ ਨੇ ਬਹੁਤ ਦੁਨੀਆ ਨੂੰ ਖ਼ੁਆਰ ਕੀਤਾ ਹੈ। ਪਾਪ ਜ਼ੁਲਮ ਕਰਨ ਤੋਂ ਬਿਨਾ, ਇਹ ਦੌਲਤ ਇਕੱਠੀ ਨਹੀਂ ਹੋ ਸਕਦੀ, ਤੇ ਮਰਨ ਵੇਲੇ ਇਹ (ਇਕੱਠੀ ਕਰਨ ਵਾਲੇ ਦੇ) ਨਾਲ ਨਹੀਂ ਜਾਂਦੀ। (ਪਰ ਜੀਵ ਦੇ ਕੀਹ ਵੱਸ?) ਪਰਮਾਤਮਾ ਜਿਸ ਨੂੰ ਆਪ ਕੁਰਾਹੇ ਪਾਂਦਾ ਹੈ (ਪਹਿਲਾਂ ਉਸ ਪਾਸੋਂ ਉਸ ਦੀ) ਚੰਗਿਆਈ ਖੋਹ ਲੈਂਦਾ ਹੈ ॥੩॥nullnullਜਦੋਂ ਪਠਾਣ ਹਾਕਮਾਂ ਨੇ ਸੁਣਿਆ ਕਿ ਮੀਰ ਬਾਬਰ ਹੱਲਾ ਕਰ ਕੇ (ਵਗਾ ਤਗ) ਆ ਰਿਹਾ ਹੈ, ਤਾਂ ਉਹਨਾਂ ਅਨੇਕਾਂ ਹੀ ਪੀਰਾਂ ਨੂੰ (ਜਾਦੂ ਟੂਣੇ ਕਰਨ ਲਈ) ਰੋਕ ਰੱਖਿਆ। (ਪਰ ਉਹਨਾਂ ਦੀਆਂ ਤਸਬੀਆਂ ਫਿਰਨ ਤੇ ਭੀ) ਪੱਕੇ ਥਾਂ ਮੁਕਾਮ ਪੱਕੇ ਮਹਲ (ਮੁਗ਼ਲਾਂ ਦੀ ਲਾਈ ਅੱਗ ਨਾਲ) ਸੜ (ਕੇ ਸੁਆਹ ਹੋ) ਗਏ। ਉਹਨਾਂ ਨੇ ਪਠਾਣ ਸ਼ਾਹਜ਼ਾਦਿਆਂ ਨੂੰ ਟੋਟੇ ਕਰ ਕਰ ਕੇ (ਮਿੱਟੀ ਵਿਚ) ਰੋਲ ਦਿੱਤਾ। (ਪੀਰਾਂ ਦੀਆਂ ਤਸਬੀਆਂ ਨਾਲ) ਕੋਈ ਇੱਕ ਭੀ ਮੁਗ਼ਲ ਅੰਨ੍ਹਾ ਨਾ ਹੋਇਆ, ਕਿਸੇ ਭੀ ਪੀਰ ਨੇ ਕੋਈ ਕਰਾਮਾਤ ਕਰ ਨਾ ਵਿਖਾਈ ॥੪॥nullnullਜਦੋਂ ਮੁਗ਼ਲਾਂ ਤੇ ਪਠਾਣਾਂ ਦੀ ਲੜਾਈ ਹੋਈ, ਲੜਾਈ ਦੇ ਮੈਦਾਨ ਵਿਚ (ਦੋਹਾਂ ਧਿਰਾਂ ਨੇ) ਤਲਵਾਰ ਚਲਾਈ। ਉਹਨਾਂ ਮੁਗ਼ਲਾਂ ਨੇ ਬੰਦੂਕਾਂ ਦੇ ਨਿਸ਼ਾਨੇ ਬੰਨ੍ਹ ਬੰਨ੍ਹ ਕੇ ਗੋਲੀਆਂ ਚਲਾਈਆਂ, ਪਰ ਪਠਾਣਾਂ ਦੇ ਹੱਥ ਵਿਚ ਹੀ ਚਿੜ ਚਿੜ ਕਰ ਗਈਆਂ। ਪਰ ਹੇ ਭਾਈ! ਧੁਰੋ ਹੀ ਜਿਨ੍ਹਾਂ ਦੀ ਉਮਰ ਦੀ ਚਿੱਠੀ ਪਾਟ ਜਾਂਦੀ ਹੈ, ਉਹਨਾਂ ਮਰਨਾ ਹੀ ਹੁੰਦਾ ਹੈ ॥੫॥nullnullਕੀਹ ਹਿੰਦੂ-ਇਸਤ੍ਰੀਆਂ, ਕੀਹ ਮੁਸਲਮਾਨ ਔਰਤਾਂ ਤੇ ਕੀਹ ਭੱਟਾਂ ਤੇ ਠਾਕੁਰਾਂ ਦੀਆਂ ਜ਼ਨਾਨੀਆਂ-ਕਈਆਂ ਦੇ ਬੁਰਕੇ ਸਿਰ ਤੋਂ ਲੈ ਕੇ ਪੈਰਾਂ ਤਕ ਲੀਰ ਲੀਰ ਹੋ ਗਏ, ਤੇ ਕਈਆਂ ਦਾ (ਮਰ ਕੇ) ਮਸਾਣਾਂ ਵਿਚ ਜਾ ਵਾਸਾ ਹੋਇਆ। (ਜੇਹੜੀਆਂ ਬਚ ਰਹੀਆਂ, ਉਹ ਭੀ ਵਿਚਾਰੀਆਂ ਕੀਹ ਬਚੀਆਂ?) ਜਿਨ੍ਹਾਂ ਦੇ ਸੋਹਣੇ ਖਸਮ ਘਰਾਂ ਵਿਚ ਨਾਹ ਆਏ, ਉਹਨਾਂ (ਉਹ ਬਿਪਤਾ ਦੀ) ਰਾਤ ਕਿਵੇਂ ਕੱਟੀ ਹੋਵੇਗੀ? ॥੬॥nullnullਪਰ ਇਹ ਦਰਦ-ਭਰੀ ਕਹਾਣੀ ਕਿਸ ਨੂੰ ਆਖ ਕੇ ਸੁਣਾਈ ਜਾਏ? ਕਰਤਾਰ ਆਪ ਹੀ ਸਭ ਕੁਝ ਕਰਦਾ ਹੈ ਤੇ ਜੀਵਾਂ ਤੋਂ ਕਰਾਂਦਾ ਹੈ। ਹੇ ਕਰਤਾਰ! ਦੁਖ ਹੋਵੇ ਚਾਹੇ ਸੁਖ ਹੋਵੇ ਤੇਰੀ ਰਜ਼ਾ ਵਿਚ ਹੀ ਵਾਪਰਦਾ ਹੈ। ਤੈਥੋਂ ਬਿਨਾ ਹੋਰ ਕਿਸ ਪਾਸ ਜਾ ਕੇ ਦੁੱਖ ਫਰੋਲੀਏ? ਹੇ ਨਾਨਕ! ਰਜ਼ਾ ਦਾ ਮਾਲਕ ਪ੍ਰਭੂ ਆਪਣੀ ਰਜ਼ਾ ਵਿਚ ਹੀ ਜਗਤ ਦੀ ਕਾਰ ਚਲਾ ਰਿਹਾ ਹੈ ਤੇ (ਵੇਖ ਵੇਖ ਕੇ) ਸੰਤੁਸ਼ਟ ਹੋ ਰਿਹਾ ਹੈ। (ਆਪੋ ਆਪਣੇ ਕੀਤੇ ਕਰਮਾਂ ਅਨੁਸਾਰ) ਲਿਖਿਆ ਲੇਖ ਭੋਗੀਦਾ ਹੈ ॥੭॥੧੨॥