Hukumnama - Ang 497

Jis Maanukh Pehi Karo Baenathee So Apanai Dhukh Bhariaa in Raag Goojree

In Gurmukhi

ਗੂਜਰੀ ਮਹਲਾ ੫ ॥
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥
ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥
ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥
ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥
ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥
ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥
ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥
ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥
ਫਿਰਤ ਫਿਰਤ ਤੁਮ੍ਹ੍ਹਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥
ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥

Phonetic English

Goojaree Mehalaa 5 ||
Jis Maanukh Pehi Karo Baenathee So Apanai Dhukh Bhariaa ||
Paarabreham Jin Ridhai Araadhhiaa Thin Bho Saagar Thariaa ||1||
Gur Har Bin Ko N Brithhaa Dhukh Kaattai ||
Prabh Thaj Avar Saevak Jae Hoee Hai Thith Maan Mehath Jas Ghaattai ||1|| Rehaao ||
Maaeiaa Kae Sanabandhh Sain Saak Kith Hee Kaam N Aaeiaa ||
Har Kaa Dhaas Neech Kul Oochaa This Sang Man Baanshhath Fal Paaeiaa ||2||
Laakh Kott Bikhiaa Kae Binjan Thaa Mehi Thrisan N Boojhee ||
Simarath Naam Kott Oujeeaaraa Basath Agochar Soojhee ||3||
Firath Firath Thumharai Dhuaar Aaeiaa Bhai Bhanjan Har Raaeiaa ||
Saadhh Kae Charan Dhhoor Jan Baashhai Sukh Naanak Eihu Paaeiaa ||4||6||7||

English Translation

Goojaree, Fifth Mehl:
Whoever I approach to ask for help, I find him full of his own troubles.
One who worships in his heart the Supreme Lord God, crosses over the terrifying world-ocean. ||1||
No one, except the Guru-Lord, can dispel our pain and sorrow.
Forsaking God, and serving another, one's honor, dignity and reputation are decreased. ||1||Pause||
Relatives, relations and family bound through Maya are of no avail.
The Lord's servant, although of lowly birth, is exalted. Associating with him, one obtains the fruits of his mind's desires. ||2||
Through corruption, one may obtain thousands and millions of enjoyments, but even so, his desires are not satisfied through them.
Remembering the Naam, the Name of the Lord, millions of lights appear, and the incomprehensible is understood. ||3||
Wandering and roaming around, I have come to Your Door, Destroyer of fear, O Lord King.
Servant Nanak yearns for the dust of the feet of the Holy; in it, he finds peace. ||4||6||7||

Punjabi Viakhya

nullnullਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?)। ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ ॥੧॥nullਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ ॥੧॥ ਰਹਾਉ ॥nullਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸਜਣ ਰਿਸ਼ਤੇਦਾਰ (ਦੁੱਖਾਂ ਦੀ ਨਿਵਿਰਤੀ ਵਾਸਤੇ) ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ (ਜਾਣੋ), ਉਸ ਦੀ ਸੰਗਤ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ ॥੨॥nullਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ (ਖਾਣ ਦੀ) ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ (ਅੰਦਰ, ਮਾਨੋ) ਕ੍ਰੋੜਾਂ (ਸੂਰਜਾਂ ਦਾ) ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ॥੩॥nullਹੇ ਨਾਨਕ! (ਆਖ-) ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ (ਆਖ਼ਰ) ਤੇਰੇ ਦਰ ਤੇ ਆ ਪਹੁੰਚਦਾ ਹੈ ਉਹ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, (ਤੇ ਤੇਰੇ ਦਰ ਤੋਂ) ਇਹ ਸੁਖ ਪ੍ਰਾਪਤ ਕਰਦਾ ਹੈ ॥੪॥੬॥੭॥