Hukumnama - Ang 501.2

Gur Prasaadhee Prabh Dhhiaaeiaa Gee Sankaa Thoott in Raag Goojree

In Gurmukhi

ਗੂਜਰੀ ਮਹਲਾ ੫ ॥
ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥
ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥
ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥
ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥
ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥
ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥
ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥
ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥
ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥
ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥੨੯॥

Phonetic English

Goojaree Mehalaa 5 ||
Gur Prasaadhee Prabh Dhhiaaeiaa Gee Sankaa Thoott ||
Dhukh Anaeraa Bhai Binaasae Paap Geae Nikhoott ||1||
Har Har Naam Kee Man Preeth ||
Mil Saadhh Bachan Gobindh Dhhiaaeae Mehaa Niramal Reeth ||1|| Rehaao ||
Jaap Thaap Anaek Karanee Safal Simarath Naam ||
Kar Anugrahu Aap Raakhae Bheae Pooran Kaam ||2||
Saas Saas N Bisar Kabehoon Breham Prabh Samarathh ||
Gun Anik Rasanaa Kiaa Bakhaanai Aganath Sadhaa Akathh ||3||
Dheen Dharadh Nivaar Thaaran Dhaeiaal Kirapaa Karan ||
Attal Padhavee Naam Simaran Dhrirr Naanak Har Har Saran ||4||3||29||

English Translation

Goojaree, Fifth Mehl:
By Guru's Grace, I meditate on God, and my doubts are gone.
Pain, ignorance and fear have left me, and my sins have been dispelled. ||1||
My mind is filled with love for the Name of the Lord, Har, Har.
Meeting the Holy Saint, under His Instruction, I meditate on the Lord of the Universe, in the most immaculate way. ||1||Pause||
Chanting, deep meditation and various rituals are contained in the fruitful meditative remembrance of the Naam, the Name of the Lord.
Showing His Mercy, the Lord Himself has protected me, and all my works have been brought to fruition. ||2||
With each and every breath, may I never forget You, O God, Almighty Lord and Master.
How can my tongue describe Your countless virtues? They are uncountable, and forever indescribable. ||3||
You are the Remover of the pains of the poor, the Savior, the Compassionate Lord, the Bestower of Mercy.
Remembering the Naam in meditation, the state of eternal dignity is obtained; Nanak has grasped the protection of the Lord, Har, Har. ||4||3||29||

Punjabi Viakhya

nullnull(ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਿਆ (ਉਸ ਦੇ ਅੰਦਰੋਂ) ਡੱਕੇ-ਡੋਲੇ ਖ਼ਤਮ ਹੋ ਗਏ, ਉਸ ਦੇ ਸਾਰੇ ਦੁੱਖ, ਉਸ ਦਾ ਮਾਇਆ ਦੇ ਮੋਹ ਦਾ ਹਨੇਰਾ, ਉਸ ਦੇ ਸਾਰੇ ਡਰ ਦੂਰ ਹੋ ਗਏ, ਉਸ ਦੇ ਸਾਰੇ ਪਾਪ ਮੁੱਕ ਗਏ ॥੧॥nullਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਪਿਆਰ ਪੈਦਾ ਹੋ ਜਾਂਦਾ ਹੈ, ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ ਗੁਰੂ ਦੀ ਬਾਣੀ ਦੀ ਰਾਹੀਂ ਗੋਬਿੰਦ ਦਾ ਧਿਆਨ ਧਰਦਾ ਹੈ, ਉਸ ਦੀ ਜੀਵਨ-ਜੁਗਤਿ ਬਹੁਤ ਪਵਿਤ੍ਰ ਹੋ ਜਾਂਦੀ ਹੈ ॥੧॥ ਰਹਾਉ ॥null(ਹੇ ਭਾਈ! ਜੀਵਨ ਵਿਚ ਸਫਲਤਾ ਦੇਣ ਵਾਲਾ ਹਰਿ-ਨਾਮ ਹੀ ਹੈ) ਜੀਵਨ-ਸਫਲਤਾ ਦੇਣ ਵਾਲਾ ਪ੍ਰਭੂ-ਨਾਮ ਸਿਮਰਦਿਆਂ ਸਾਰੇ ਜਪ ਤਪ ਤੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕੰਮ ਵਿਚੇ ਹੀ ਆ ਗਏ (ਇਹਨਾਂ ਦੀ ਲੋੜ ਨਹੀਂ ਪੈਂਦੀ। ਸਭਨਾਂ ਤੋਂ ਸ੍ਰੇਸ਼ਟ ਨਾਮ-ਸਿਮਰਨ ਹੀ ਹੈ)। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਜਿਨ੍ਹਾਂ ਮਨੁੱਖਾਂ ਨੂੰ (ਆਪਣੇ ਚਰਨਾਂ ਵਿਚ ਟਿਕਾਈ) ਰੱਖਦਾ ਹੈ ਉਹਨਾਂ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥nullਹੇ ਭਾਈ! ਆਪਣੇ ਹਰੇਕ ਸਾਹ ਦੇ ਨਾਲ ਸਮਰੱਥ ਬ੍ਰਹਮ ਪਰਮਾਤਮਾ ਨੂੰ ਯਾਦ ਕਰਦਾ ਰਹੁ, ਉਸ ਨੂੰ ਕਦੇ ਨਾਹ ਵਿਸਾਰ। ਉਸ ਪਰਮਾਤਮਾ ਦੇ ਬੇਅੰਤ ਗੁਣ ਹਨ, ਗਿਣੇ ਨਹੀਂ ਜਾ ਸਕਦੇ, ਮਨੁੱਖ ਦੀ ਜੀਭ ਉਹਨਾਂ ਨੂੰ ਬਿਆਨ ਨਹੀਂ ਕਰ ਸਕਦੀ। ਉਸ ਪਰਮਾਤਮਾ ਦਾ ਸਰੂਪ ਸਦਾ ਹੀ ਬਿਆਨ ਤੋਂ ਪਰੇ ਹੈ ॥੩॥nullਹੇ ਭਾਈ! ਪਰਮਾਤਮਾ ਗ਼ਰੀਬਾਂ ਦੇ ਦੁੱਖ ਦੂਰ ਕਰ ਕੇ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰੱਥ ਹੈ, ਦਇਆ ਦਾ ਘਰ ਹੈ, ਉਹ ਹਰੇਕ ਉੱਤੇ ਕਿਰਪਾ ਕਰਨ ਵਾਲਾ ਹੈ, ਉਸ ਦਾ ਨਾਮ ਸਿਮਰਿਆਂ ਅਟੱਲ ਆਤਮਕ ਜੀਵਨ ਦਾ ਦਰਜਾ ਮਿਲ ਜਾਂਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਪੱਕਾ ਟਿਕਾਈ ਰੱਖ, ਪਰਮਾਤਮਾ ਦੀ ਸਰਨ ਪਿਆ ਰਹੁ ॥੪॥੩॥੨੯॥