Hukumnama - Ang 537

Har Har Naam Dhiaaeeai Maeree Jindhurreeeae Guramukh Naam Amolae Raam | in Raag Bihaagraa

In Gurmukhi

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥
ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥
ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥
ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥
ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥
ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥
ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥
ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥
ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥
ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥
ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥
ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥
ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

Phonetic English

Raag Bihaagarraa Shhanth Mehalaa 4 Ghar 1
Ik Oankaar Sathigur Prasaadh ||
Har Har Naam Dhhiaaeeai Maeree Jindhurreeeae Guramukh Naam Amolae Raam ||
Har Ras Beedhhaa Har Man Piaaraa Man Har Ras Naam Jhakolae Raam ||
Guramath Man Theharaaeeai Maeree Jindhurreeeae Anath N Kaahoo Ddolae Raam ||
Man Chindhiarraa Fal Paaeiaa Har Prabh Gun Naanak Baanee Bolae Raam ||1||
Guramath Man Anmrith Vutharraa Maeree Jindhurreeeae Mukh Anmrith Bain Alaaeae Raam ||
Anmrith Baanee Bhagath Janaa Kee Maeree Jindhurreeeae Man Suneeai Har Liv Laaeae Raam ||
Chiree Vishhunnaa Har Prabh Paaeiaa Gal Miliaa Sehaj Subhaaeae Raam ||
Jan Naanak Man Anadh Bhaeiaa Hai Maeree Jindhurreeeae Anehath Sabadh Vajaaeae Raam ||2||
Sakhee Sehaelee Maereeaa Maeree Jindhurreeeae Koee Har Prabh Aan Milaavai Raam ||
Ho Man Dhaevo This Aapanaa Maeree Jindhurreeeae Har Prabh Kee Har Kathhaa Sunaavai Raam ||
Guramukh Sadhaa Araadhh Har Maeree Jindhurreeeae Man Chindhiarraa Fal Paavai Raam ||
Naanak Bhaj Har Saranaagathee Maeree Jindhurreeeae Vaddabhaagee Naam Dhhiaavai Raam ||3||
Kar Kirapaa Prabh Aae Mil Maeree Jindhurreeeae Guramath Naam Paragaasae Raam ||
Ho Har Baajh Ouddeeneeaa Maeree Jindhurreeeae Jio Jal Bin Kamal Oudhaasae Raam ||
Gur Poorai Maelaaeiaa Maeree Jindhurreeeae Har Sajan Har Prabh Paasae Raam ||
Dhhan Dhhan Guroo Har Dhasiaa Maeree Jindhurreeeae Jan Naanak Naam Bigaasae Raam ||4||1||

English Translation

Raag Bihaagraa, Chhant, Fourth Mehl, First House:
One Universal Creator God. By The Grace Of The True Guru:
Meditate on the Name of the Lord, Har, Har, O my soul; as Gurmukh, meditate on the invaluable Name of the Lord.
My mind is pierced through by the sublime essence of the Lord's Name. The Lord is dear to my mind. With the sublime essence of the Lord's Name, my mind is washed clean.
Under Guru's Instructions, hold your mind steady; O my soul, do not let it wander anywhere.
One who utters the Bani of the Praises of the Lord God, O Nanak, obtains the fruits of his heart's desires. ||1||
Under Guru's Instruction, the Ambrosial Name abides within the mind, O my soul; with your mouth, utter the words of ambrosia.
The Words of the devotees are Ambrosial Nectar, O my soul; hearing them in the mind, embrace loving affection for the Lord.
Separated for so very long, I have found the Lord God; He holds me close in His loving embrace.
Servant Nanak's mind is filled with bliss, O my soul; the unstruck sound-current of the Shabad vibrates within. ||2||
If only my friends and companions would come and unite me with my Lord God, O my soul.
I offer my mind to the one who recites the sermon of my Lord God, O my soul.
As Gurmukh, ever worship the Lord in adoration, O my soul, and you shall obtain the fruits of your heart's desires.
O Nanak, hurry to the Lord's Sanctuary; O my soul, those who meditate on the Lord's Name are very fortunate. ||3||
By His Mercy, God comes to meet us, O my soul; through the Guru's Teachings, He reveals His Name.
Without the Lord, I am so sad, O my soul - as sad as the lotus without water.
The Perfect Guru has united me, O my soul, with the Lord, my best friend, the Lord God.
Blessed, blessed is the Guru, who has shown me the Lord, O my soul; servant Nanak blossoms forth in the Name of the Lord. ||4||1||

Punjabi Viakhya

ਰਾਗ ਬੇਹਾਗੜਾ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ ॥੧॥nullnullnullਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ ॥੨॥nullnullnullਹੇ ਮੇਰੀ ਸੋਹਣੀ ਜਿੰਦੇ! (ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਹੇ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ ॥੩॥nullnullnullਹੇ ਮੇਰੀ ਸੋਹਣੀ ਜਿੰਦੇ! (ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! (ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ ॥੪॥੧॥