Hukumnama - Ang 541

Har Kaa Eaek Achanbho Dhaekhiaa Maerae Laal Jeeo Jo Karae S Dharam Niaaeae Raam | in Raag Bihaagraa

In Gurmukhi

ਬਿਹਾਗੜਾ ਮਹਲਾ ੫ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥
ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥
ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥
ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥
ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥
ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥
ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥
ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥
ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥
ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨ੍ਹ੍ਹਾ ਰੈਣਿ ਦਿਨੁ ਲਿਵ ਲਾਈਐ ॥
ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥
ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥
ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥
ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥
ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥
ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥
ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥
ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥
ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥
ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥
ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥
ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥
ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥
ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥

Phonetic English

Bihaagarraa Mehalaa 5 Shhanth Ghar 1
Ik Oankaar Sathigur Prasaadh ||
Har Kaa Eaek Achanbho Dhaekhiaa Maerae Laal Jeeo Jo Karae S Dhharam Niaaeae Raam ||
Har Rang Akhaarraa Paaeioun Maerae Laal Jeeo Aavan Jaan Sabaaeae Raam ||
Aavan Th Jaanaa Thinehi Keeaa Jin Maedhan Sirajeeaa ||
Eikanaa Mael Sathigur Mehal Bulaaeae Eik Bharam Bhoolae Firadhiaa ||
Anth Thaeraa Thoonhai Jaanehi Thoon Sabh Mehi Rehiaa Samaaeae ||
Sach Kehai Naanak Sunahu Santhahu Har Varathai Dhharam Niaaeae ||1||
Aavahu Milahu Sehaeleeho Maerae Laal Jeeo Har Har Naam Araadhhae Raam ||
Kar Saevahu Pooraa Sathiguroo Maerae Laal Jeeo Jam Kaa Maarag Saadhhae Raam ||
Maarag Bikharraa Saadhh Guramukh Har Dharageh Sobhaa Paaeeai ||
Jin Ko Bidhhaathai Dhhurahu Likhiaa Thinhaa Rain Dhin Liv Laaeeai ||
Houmai Mamathaa Mohu Shhuttaa Jaa Sang Miliaa Saadhhae ||
Jan Kehai Naanak Mukath Hoaa Har Har Naam Araadhhae ||2||
Kar Jorrihu Santh Eikathr Hoe Maerae Laal Jeeo Abinaasee Purakh Poojaehaa Raam ||
Bahu Bidhh Poojaa Khojeeaa Maerae Laal Jeeo Eihu Man Than Sabh Arapaehaa Raam ||
Man Than Dhhan Sabh Prabhoo Kaeraa Kiaa Ko Pooj Charraaveae ||
Jis Hoe Kirapaal Dhaeiaal Suaamee So Prabh Ank Samaaveae ||
Bhaag Masathak Hoe Jis Kai This Gur Naal Sanaehaa ||
Jan Kehai Naanak Mil Saadhhasangath Har Har Naam Poojaehaa ||3||
Dheh Dhis Khojath Ham Firae Maerae Laal Jeeo Har Paaeiarraa Ghar Aaeae Raam ||
Har Mandhar Har Jeeo Saajiaa Maerae Laal Jeeo Har This Mehi Rehiaa Samaaeae Raam ||
Sarabae Samaanaa Aap Suaamee Guramukh Paragatt Hoeiaa ||
Mittiaa Adhhaeraa Dhookh Naathaa Amio Har Ras Choeiaa ||
Jehaa Dhaekhaa Thehaa Suaamee Paarabreham Sabh Thaaeae ||
Jan Kehai Naanak Sathigur Milaaeiaa Har Paaeiarraa Ghar Aaeae ||4||1||

English Translation

Bihaagraa, Fifth Mehl, Chhant, First House:
One Universal Creator God. By The Grace Of The True Guru:
I have seen one miracle of the Lord, O my Dear Beloved - whatever He does is righteous and just.
The Lord has fashioned this beautiful arena, O my Dear Beloved, where all come and go.
The One who fashioned the world causes them to come and go.
Some meet the True Guru - the Lord invites them into the Mansion of His Presence; others wander around, deluded by doubt.
You alone know Your limits; You are contained in all.
Nanak speaks the Truth: listen, Saints - the Lord dispenses even-handed justice. ||1||
Come and join me, O my beautiful dear beloveds; let's worship the Name of the Lord, Har, Har.
Let's serve the Perfect True Guru, O my dear beloveds, and clear away the Path of Death.
Having cleared the treacherous path, as Gurmukhs, we shall obtain honor in the Court of the Lord.
Those who have such pre-ordained destiny, lovingly focus their consciousness on the Lord, night and day.
Self-conceit, egotism and emotional attachment are eradicated when one joins the Saadh Sangat, the Company of the Holy.
Says servant Nanak, one who contemplates the Name of the Lord, Har, Har, is liberated. ||2||
Let's join hands, O Saints; let's come together, O my dear beloveds, and worship the imperishable, Almighty Lord.
I sought Him through uncounted forms of adoration, O my dear beloveds; now, I dedicate my entire mind and body to the Lord.
The mind, body and all wealth belong to God; so what can anyone offer to Him in worship?
He alone merges in the lap of God, unto whom the Merciful Lord Master becomes compassionate.
One who has such pre-ordained destiny written on his forehead, comes to bear love for the Guru.
Says servant Nanak, joining the Saadh Sangat, the Company of the Holy, let's worship the Name of the Lord, Har, Har. ||3||
I wandered around, searching in the ten directions, O my dear beloveds, but I came to find the Lord in the home of my own being.
The Dear Lord has fashioned the body as the temple of the Lord, O my dear beloveds; the Lord continues to dwell there.
The Lord and Master Himself is pervading everywhere; through the Guru, He is revealed.
Darkness is dispelled, and pains are removed, when the sublime essence of the Lord's Ambrosial Nectar trickles down.
Wherever I look, the Lord and Master is there. The Supreme Lord God is everywhere.
Says servant Nanak, meeting the True Guru, I have found the Lord, within the home of my own being. ||4||1||

Punjabi Viakhya

ਰਾਗ ਬੇਹਾਗੜਾ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullਹੇ ਮੇਰੇ ਪਿਆਰੇ! ਮੈਂ ਪਰਮਾਤਮਾ ਦਾ ਇਕ ਅਚਰਜ ਤਮਾਸ਼ਾ ਵੇਖਿਆ ਹੈ ਕਿ ਉਹ ਜੋ ਕੁਝ ਕਰਦਾ ਹੈ ਧਰਮ ਅਨੁਸਾਰ ਕਰਦਾ ਹੈ, ਨਿਆਂ ਅਨੁਸਾਰ ਕਰਦਾ ਹੈ। ਹੇ ਮੇਰੇ ਪਿਆਰੇ! (ਇਹ ਜਗਤ) ਉਸ ਪਰਮਾਤਮਾ ਨੇ ਇਕ ਪਿੜ ਬਣਾ ਦਿੱਤਾ ਹੈ ਇਕ ਰੰਗ-ਭੂਮੀ ਰਚ ਦਿੱਤੀ ਹੈ ਜਿਸ ਵਿਚ ਸਾਰੇ (ਨਟਾਂ ਲਈ, ਪਹਿਲਵਾਨਾਂ ਲਈ) ਜੰਮਣਾ ਮਰਨਾ (ਭੀ ਨਿਯਤ ਕਰ ਦਿੱਤਾ ਹੈ)। (ਜਗਤ ਵਿਚ ਜੀਵਾਂ ਦਾ) ਜੰਮਣਾ ਮਰਨਾ ਉਸੇ ਪਰਮਾਤਮਾ ਨੇ ਬਣਾਇਆ ਹੈ ਜਿਸ ਨੇ ਇਹ ਜਗਤ ਪੈਦਾ ਕੀਤਾ ਹੈ। ਕਈ ਜੀਵਾਂ ਨੂੰ ਗੁਰੂ ਮਿਲਾ ਕੇ ਪ੍ਰਭੂ ਆਪਣੀ ਹਜ਼ੂਰੀ ਵਿਚ ਟਿਕਾ ਲੈਂਦਾ ਹੈ, ਤੇ, ਕਈ ਜੀਵ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਫਿਰਦੇ ਹਨ। ਹੇ ਪ੍ਰਭੂ! ਆਪਣੇ (ਗੁਣਾਂ ਦਾ) ਅੰਤ ਤੂੰ ਆਪ ਹੀ ਜਾਣਦਾ ਹੈਂ, ਤੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ। ਹੇ ਸੰਤ ਜਨੋ! ਸੁਣੋ, ਨਾਨਕ ਇਕ ਅਟੱਲ ਨਿਯਮ ਦੱਸਦਾ ਹੈ (ਕਿ) ਪਰਮਾਤਮਾ ਧਰਮ ਅਨੁਸਾਰ ਨਿਆਂ ਅਨੁਸਾਰ ਦੁਨੀਆ ਦੀ ਕਾਰ ਚਲਾ ਰਿਹਾ ਹੈ ॥੧॥nullnullnullnullnullਹੇ ਮੇਰੇ ਪਿਆਰੇ! (ਆਖ-) ਹੇ ਸੰਤ-ਜਨ ਸਹੇਲੀਹੋ! ਆਓ, ਰਲ ਕੇ ਸੰਤ-ਸੰਗ ਵਿਚ ਬੈਠੋ, (ਜੇਹੜਾ ਮਨੁੱਖ ਸਤਸੰਗੀਆਂ ਵਿਚ ਮਿਲ ਕੇ ਬੈਠਦਾ ਹੈ ਉਹ) ਪਰਮਾਤਮਾ ਦਾ ਨਾਮ ਸਦਾ ਸਿਮਰਦਾ ਹੈ। ਹੇ ਮੇਰੇ ਪਿਆਰੇ! ਗੁਰੂ ਨੂੰ ਅਭੁੱਲ ਮੰਨ ਕੇ ਗੁਰੂ ਦੀ ਸਰਨ ਪਵੋ (ਜੇਹੜਾ ਇਸ ਤਰ੍ਹਾਂ ਗੁਰੂ ਦੀ ਸਰਨ ਪੈਂਦਾ ਹੈ ਉਹ) ਜਮ ਦੇ ਰਸਤੇ ਨੂੰ (ਆਤਮਕ ਮੌਤ ਲਿਆਉਣ ਵਾਲੇ ਜੀਵਨ-ਰਾਹ ਨੂੰ) ਚੰਗਾ ਬਣਾ ਲੈਂਦਾ ਹੈ। ਗੁਰੂ ਦੀ ਸਰਨ ਪੈ ਕੇ ਔਖੇ ਜੀਵਨ-ਰਾਹ ਨੂੰ ਸੋਹਣਾ ਬਣਾ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਖੱਟ ਸਕੀਦੀ ਹੈ। (ਪਰ) ਜਿਨ੍ਹਾਂ ਮਨੁੱਖਾਂ ਦੇ ਮੱਥੇ ਤੇ ਆਪਣੀ ਹਜ਼ੂਰੀ ਤੋਂ ਕਰਤਾਰ ਨੇ (ਭਗਤੀ ਦਾ ਲੇਖ) ਲਿਖ ਦਿੱਤਾ ਹੈ, ਉਹਨਾਂ ਮਨੁੱਖਾਂ ਦੀ ਸੁਰਤ ਦਿਨ ਰਾਤ (ਪ੍ਰਭੂ-ਚਰਨਾਂ ਵਿਚ) ਲਗੀ ਰਹਿੰਦੀ ਹੈ। ਜਦੋਂ ਮਨੁੱਖ ਗੁਰੂ ਦੀ ਸੰਗਤ ਵਿਚ ਮਿਲਦਾ ਹੈ ਤਦੋਂ ਉਸ ਦੇ ਅੰਦਰੋਂ ਹਉਮੈ ਮਮਤਾ (ਅਪਣੱਤ) ਦੂਰ ਹੋ ਜਾਂਦੀ ਹੈ, ਮੋਹ ਮੁੱਕ ਜਾਂਦਾ ਹੈ। ਦਾਸ ਨਾਨਕ ਆਖਦਾ ਹੈ ਕਿ ਸਦਾ ਪਰਮਾਤਮਾ ਦਾ ਨਾਮ ਸਿਮਰ ਕੇ ਮਨੁੱਖ (ਹਉਮੈ ਮਮਤਾ ਮੋਹ ਆਦਿਕ ਦੇ ਪ੍ਰਭਾਵ ਤੋਂ) ਸੁਤੰਤਰ ਹੋ ਜਾਂਦਾ ਹੈ ॥੨॥nullnullnullnullnullਹੇ ਮੇਰੇ ਪਿਆਰੇ! (ਆਖ-) ਹੇ ਸੰਤ ਜਨੋ! (ਸਾਧ ਸੰਗਤ ਵਿਚ) ਇਕੱਠੇ ਹੋ ਕੇ ਪਰਮਾਤਮਾ ਅੱਗੇ ਦੋਵੇਂ ਹੱਥ ਜੋੜਿਆ ਕਰੋ, ਤੇ, ਉਸ ਨਾਸ-ਰਹਿਤ ਸਰਬ-ਵਿਆਪਕ ਪਰਮਾਤਮਾ ਦੀ ਭਗਤੀ ਕਰਿਆ ਕਰੋ। ਹੇ ਮੇਰੇ ਪਿਆਰੇ! ਮੈਂ ਹੋਰ ਕਈ ਕਿਸਮਾਂ ਦੀ ਪੂਜਾ-ਭੇਟਾ ਭਾਲ ਵੇਖੀ ਹੈ (ਪਰ ਸਭ ਤੋਂ ਸ੍ਰੇਸ਼ਟ ਪੂਜਾ ਇਹ ਹੈ ਕਿ) ਆਪਣਾ ਇਹ ਮਨ ਇਹ ਸਰੀਰ ਸਭ ਭੇਟਾ ਕਰ ਦੇਣਾ ਚਾਹੀਦਾ ਹੈ। (ਫਿਰ ਭੀ, ਮਾਣ ਕਾਹਦਾ?) ਇਹ ਮਨ, ਇਹ ਸਰੀਰ, ਇਹ ਧਨ ਸਭ ਪਰਮਾਤਮਾ ਦਾ ਦਿੱਤਾ ਹੋਇਆ ਹੈ, (ਸੋ,) ਕੋਈ ਮਨੁੱਖ (ਆਪਣੀ ਮਲਕੀਅਤ ਦੀ) ਕੇਹੜੀ ਚੀਜ਼ ਭੇਟਾ ਕਰ ਸਕਦਾ ਹੈ? ਜਿਸ ਮਨੁੱਖ ਉੱਤੇ ਪ੍ਰਭੂ-ਮਾਲਕ ਕਿਰਪਾਲ ਹੁੰਦਾ ਹੈ ਦਇਆਵਾਨ ਹੁੰਦਾ ਹੈ ਉਹ ਉਸ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ (ਬੱਸ! ਇਹੀ ਹੈ ਭੇਟਾ ਤੇ ਪੂਜਾ)। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗ ਪੈਂਦਾ ਹੈ, ਉਸ ਦਾ ਆਪਣੇ ਗੁਰੂ ਨਾਲ ਪਿਆਰ ਬਣ ਜਾਂਦਾ ਹੈ। ਦਾਸ ਨਾਨਕ ਆਖਦਾ ਹੈ-(ਹੇ ਸੰਤ ਜਨੋ!) ਸਾਧ ਸੰਗਤ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ॥੩॥nullnullnullnullnullਹੇ ਮੇਰੇ ਪਿਆਰੇ! (ਪਰਮਾਤਮਾ ਨੂੰ ਲੱਭਣ ਵਾਸਤੇ) ਅਸੀਂ ਦਸੀਂ ਪਾਸੀਂ ਭਾਲ ਕਰਦੇ ਫਿਰੇ, ਪਰ ਉਸ ਪਰਮਾਤਮਾ ਨੂੰ ਹੁਣ ਹਿਰਦੇ-ਘਰ ਵਿਚ ਹੀ ਆ ਕੇ ਲੱਭ ਲਿਆ ਹੈ। ਹੇ ਮੇਰੇ ਪਿਆਰੇ! (ਇਸ ਮਨੁੱਖਾ ਸਰੀਰ ਨੂੰ) ਪਰਮਾਤਮਾ ਨੇ ਆਪਣੇ ਰਹਿਣ ਲਈ ਘਰ ਬਣਾਇਆ ਹੋਇਆ ਹੈ, ਪਰਮਾਤਮਾ ਇਸ (ਸਰੀਰ-ਘਰ) ਵਿਚ ਟਿਕਿਆ ਰਹਿੰਦਾ ਹੈ। ਮਾਲਕ-ਪ੍ਰਭੂ ਆਪ ਹੀ ਸਾਰੇ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ, ਪਰ ਉਸ ਦੀ ਇਸ ਹੋਂਦ ਦਾ ਪਰਕਾਸ਼ ਗੁਰੂ ਦੀ ਸਰਨ ਪਿਆਂ ਹੀ ਹੁੰਦਾ ਹੈ। (ਗੁਰੂ ਜਿਸ ਮਨੁੱਖ ਦੇ ਮੂੰਹ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਾਮ-ਰਸ ਚੋ ਦੇਂਦਾ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ) ਹਨੇਰਾ ਮਿਟ ਜਾਂਦਾ ਹੈ, ਉਸ ਦਾ ਸਾਰਾ ਦੁੱਖ ਦੂਰ ਹੋ ਜਾਂਦਾ ਹੈ। (ਗੁਰੂ ਦੀ ਕਿਰਪਾ ਨਾਲ ਹੁਣ) ਮੈਂ ਜਿੱਧਰ ਵੇਖਦਾ ਹਾਂ ਉਧਰ ਹੀ ਮੈਨੂੰ ਮਾਲਕ ਪਰਮਾਤਮਾ ਸਭ ਥਾਈਂ ਵੱਸਦਾ ਦਿੱਸਦਾ ਹੈ। ਦਾਸ ਨਾਨਕ ਆਖਦਾ ਹੈ-ਗੁਰੂ ਨੇ ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ, ਮੈਂ ਪਰਮਾਤਮਾ ਨੂੰ ਆਪਣੇ ਹਿਰਦੇ-ਘਰ ਵਿਚ ਆ ਕੇ ਲੱਭ ਲਿਆ ਹੈ ॥੪॥੧॥