Hukumnama - Ang 569

Rathan Padhaarathh Vanajeeahi Sathigur Dheeaa Bujhaaee Raam in Raag Vadhans

In Gurmukhi

ਵਡਹੰਸੁ ਮਹਲਾ ੩ ॥
ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥
ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥
ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥
ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥
ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥
ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥
ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥
ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥
ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥
ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥
ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥
ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥
ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥
ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥
ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥
ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥
ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥
ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥
ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥
ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥

Phonetic English

Vaddehans Mehalaa 3 ||
Rathan Padhaarathh Vanajeeahi Sathigur Dheeaa Bujhaaee Raam ||
Laahaa Laabh Har Bhagath Hai Gun Mehi Gunee Samaaee Raam ||
Gun Mehi Gunee Samaaeae Jis Aap Bujhaaeae Laahaa Bhagath Saisaarae ||
Bin Bhagathee Sukh N Hoee Dhoojai Path Khoee Guramath Naam Adhhaarae ||
Vakhar Naam Sadhaa Laabh Hai Jis No Eaeth Vaapaar Laaeae ||
Rathan Padhaarathh Vanajeeahi Jaan Sathigur Dhaee Bujhaaeae ||1||
Maaeiaa Mohu Sabh Dhukh Hai Khottaa Eihu Vaapaaraa Raam ||
Koorr Bol Bikh Khaavanee Bahu Vadhhehi Vikaaraa Raam ||
Bahu Vadhhehi Vikaaraa Sehasaa Eihu Sansaaraa Bin Naavai Path Khoee ||
Parr Parr Panddith Vaadh Vakhaanehi Bin Boojhae Sukh N Hoee ||
Aavan Jaanaa Kadhae N Chookai Maaeiaa Moh Piaaraa ||
Maaeiaa Mohu Sabh Dhukh Hai Khottaa Eihu Vaapaaraa ||2||
Khottae Kharae Sabh Parakheean Thith Sachae Kai Dharabaaraa Raam ||
Khottae Dharageh Sutteean Oobhae Karan Pukaaraa Raam ||
Oobhae Karan Pukaaraa Mugadhh Gavaaraa Manamukh Janam Gavaaeiaa ||
Bikhiaa Maaeiaa Jin Jagath Bhulaaeiaa Saachaa Naam N Bhaaeiaa ||
Manamukh Santhaa Naal Vair Kar Dhukh Khattae Sansaaraa ||
Khottae Kharae Parakheean Thith Sachai Dharavaaraa Raam ||3||
Aap Karae Kis Aakheeai Hor Karanaa Kishhoo N Jaaee Raam ||
Jith Bhaavai Thith Laaeisee Jio This Dhee Vaddiaaee Raam ||
Jio This Dhee Vaddiaaee Aap Karaaee Vareeaam N Fusee Koee ||
Jagajeevan Dhaathaa Karam Bidhhaathaa Aapae Bakhasae Soee ||
Gur Parasaadhee Aap Gavaaeeai Naanak Naam Path Paaee ||
Aap Karae Kis Aakheeai Hor Karanaa Kishhoo N Jaaee ||4||4||

English Translation

Wadahans, Third Mehl:
Purchase the jewel, the invaluable treasure; the True Guru has given this understanding.
The profit of profits is the devotional worship of the Lord; one's virtues merge into the virtues of the Lord.
One's virtues merge into the virtues of the Lord; he comes to understand his own self. He earns the profit of devotional worship in this world.
Without devotion, there is no peace; through duality, one's honor is lost, but under Guru's Instruction, he is blessed with the Support of the Naam.
He ever earns the profit of the merchandise of the Naam, whom the Lord employs in this Trade.
He purchases the jewel, the invaluable treasure, unto whom the True Guru has given this understanding. ||1||
The love of Maya is totally painful; this is a bad deal.
Speaking falsehood, one eats poison, and the evil within increases greatly.
The evil within increases greatly, in this world of doubt; without the Name, one's honor is lost.
Reading and studying, the religious scholars argue and debate; but without understanding, there is no peace.
Their comings and goings never end; emotional attachment to Maya is dear to them.
The love of Maya is totally painful; this is a bad deal. ||2||
The counterfeit and the genuine are all assayed in the Court of the True Lord.
The counterfeit are cast out of the Court, and they stand there, crying out in misery.
They stand there, crying out in misery; the foolish, idiotic, self-willed manmukhs have wasted their lives.
Maya is the poison which has deluded the world; it does not love the Naam, the Name of the Lord.
The self-willed manmukhs are resentful toward the Saints; they harvest only pain in this world.
The counterfeit and the genuine are assayed in that True Court of the Lord. ||3||
He Himself acts; who else should I ask? No one else can do anything.
As He pleases, He engages us; such is His glorious greatness.
Such is His glorious greatness - He Himself causes all to act; no one is a warrior or a coward.
The Life of the World, the Great Giver, the Architect of karma - He Himself grants forgiveness.
By Guru's Grace, self-conceit is eradicated, O Nanak, and through the Naam, honor is obtained.
He Himself acts; who else should I ask? No one else can do anything. ||4||4||

Punjabi Viakhya

nullnullnullnullnullnullਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ ॥੧॥nullnullnullnullnullਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ। ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ। ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ ॥੨॥nullnullnullnullnullਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ। ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ)। (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ। (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ। ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ ॥੩॥nullnullnullnullnull(ਹੇ ਭਾਈ! ਜੀਵਾਂ ਨੂੰ 'ਖੋਟੇ ਖਰੇ' ਪਰਮਾਤਮਾ) ਆਪ ਹੀ ਬਣਾਂਦਾ ਹੈ। (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ। ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀ) ਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ)। ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ। ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ)। ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ। (ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ ॥੪॥੪॥