Hukumnama - Ang 601

So Sikh Sakhaa Bandhhap Hai Bhaaee J Gur Kae Bhaanae Vich Aavai in Raag Sorathi

In Gurmukhi

ਸੋਰਠਿ ਮਹਲਾ ੩ ॥
ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥
ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥
ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥
ਹਰਿ ਕੇ ਦਾਸ ਸੁਹੇਲੇ ਭਾਈ ॥
ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥
ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥
ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥
ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥
ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥
ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥
ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥
ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥
ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥
ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥

Phonetic English

Sorath Mehalaa 3 ||
So Sikh Sakhaa Bandhhap Hai Bhaaee J Gur Kae Bhaanae Vich Aavai ||
Aapanai Bhaanai Jo Chalai Bhaaee Vishhurr Chottaa Khaavai ||
Bin Sathigur Sukh Kadhae N Paavai Bhaaee Fir Fir Pashhothaavai ||1||
Har Kae Dhaas Suhaelae Bhaaee ||
Janam Janam Kae Kilabikh Dhukh Kaattae Aapae Mael Milaaee || Rehaao ||
Eihu Kuttanb Sabh Jeea Kae Bandhhan Bhaaee Bharam Bhulaa Sainasaaraa ||
Bin Gur Bandhhan Ttoottehi Naahee Guramukh Mokh Dhuaaraa ||
Karam Karehi Gur Sabadh N Pashhaanehi Mar Janamehi Vaaro Vaaraa ||2||
Ho Maeraa Jag Palach Rehiaa Bhaaee Koe N Kis Hee Kaeraa ||
Guramukh Mehal Paaein Gun Gaavan Nij Ghar Hoe Basaeraa ||
Aithhai Boojhai S Aap Pashhaanai Har Prabh Hai This Kaeraa ||3||
Sathiguroo Sadhaa Dhaeiaal Hai Bhaaee Vin Bhaagaa Kiaa Paaeeai ||
Eaek Nadhar Kar Vaekhai Sabh Oopar Jaehaa Bhaao Thaehaa Fal Paaeeai ||
Naanak Naam Vasai Man Anthar Vichahu Aap Gavaaeeai ||4||6||

English Translation

Sorat'h, Third Mehl:
He alone is a Sikh, a friend, a relative and a sibling, who walks in the Way of the Guru's Will.
One who walks according to his own will, O Siblings of Destiny, suffers separation from the Lord, and shall be punished.
Without the True Guru, peace is never obtained, O Siblings of Destiny; again and again, he regrets and repents. ||1||
The Lord's slaves are happy, O Siblings of Destiny.
The sins and sorrows of countless lifetimes are eradicated; the Lord Himself unites them in His Union. ||Pause||
All of these relatives are like chains upon the soul, O Siblings of Destiny; the world is deluded by doubt.
Without the Guru, the chains cannot be broken; the Gurmukhs find the door of salvation.
One who performs rituals without realizing the Word of the Guru's Shabad, shall die and be reborn, again and again. ||2||
The world is entangled in egotism and possessiveness, O Siblings of Destiny, but no one belongs to anyone else.
The Gurmukhs attain the Mansion of the Lord's Presence, singing the Glories of the Lord; they dwell in the home of their own inner being.
One who understands here, realizes himself; the Lord God belongs to him. ||3||
The True Guru is forever merciful, O Siblings of Destiny; without good destiny, what can anyone obtain?
He looks alike upon all with His Glance of Grace, but people receive the fruits of their rewards according to their love for the Lord.
O Nanak, when the Naam, the Name of the Lord, comes to dwell within the mind, then self-conceit is eradicated from within. ||4||6||

Punjabi Viakhya

nullnullnullਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ॥੧॥nullਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ਰਹਾਉ॥nullnullਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ॥੨॥nullnullਹੇ ਭਾਈ! 'ਮੈਂ ਵੱਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ ॥੩॥nullnullਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! (ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ ॥੪॥੬॥