Hukumnama - Ang 604

Aapae Anddaj Jaeraj Saethaj Outhabhuj Aapae Khandd Aapae Sabh Loe in Raag Sorathi

In Gurmukhi

ਸੋਰਠਿ ਮਹਲਾ ੪ ਚਉਥਾ ॥
ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥
ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥
ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥
ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥
ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥
ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥
ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥
ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥
ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥
ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥
ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥
ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥
ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥
ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥

Phonetic English

Sorath Mehalaa 4 Chouthhaa ||
Aapae Anddaj Jaeraj Saethaj Outhabhuj Aapae Khandd Aapae Sabh Loe ||
Aapae Sooth Aapae Bahu Maneeaa Kar Sakathee Jagath Paroe ||
Aapae Hee Soothadhhaar Hai Piaaraa Sooth Khinchae Dtehi Dtaeree Hoe ||1||
Maerae Man Mai Har Bin Avar N Koe ||
Sathigur Vich Naam Nidhhaan Hai Piaaraa Kar Dhaeiaa Anmrith Mukh Choe || Rehaao ||
Aapae Jal Thhal Sabhath Hai Piaaraa Prabh Aapae Karae S Hoe ||
Sabhanaa Rijak Samaahadhaa Piaaraa Dhoojaa Avar N Koe ||
Aapae Khael Khaelaaeidhaa Piaaraa Aapae Karae S Hoe ||2||
Aapae Hee Aap Niramalaa Piaaraa Aapae Niramal Soe ||
Aapae Keemath Paaeidhaa Piaaraa Aapae Karae S Hoe ||
Aapae Alakh N Lakheeai Piaaraa Aap Lakhaavai Soe ||3||
Aapae Gehir Ganbheer Hai Piaaraa This Jaevadd Avar N Koe ||
Sabh Ghatt Aapae Bhogavai Piaaraa Vich Naaree Purakh Sabh Soe ||
Naanak Gupath Varathadhaa Piaaraa Guramukh Paragatt Hoe ||4||2||

English Translation

Sorat'h, Fourth Mehl:
He Himself is born of the egg, from the womb, from sweat and from the earth; He Himself is the continents and all the worlds.
He Himself is the thread, and He Himself is the many beads; through His Almighty Power, He has strung the worlds.
He holds the thread, and when He withdraws the thread, the beads scatter into heaps. ||1||
O my mind, there is no other than the Lord for me.
The treasure of the Beloved Naam is within the True Guru; in His Mercy, he pours the Ambrosial Nectar into my mouth. ||Pause||
The Beloved Himself is in all the oceans and lands; whatever God does, comes to pass.
The Beloved brings nourishment to all; there is no other than Him.
The Beloved Himself plays, and whatever He Himself does, comes to pass. ||2||
The Beloved Himself, all by Himself, is immaculate and pure; He Himself is immaculate and pure.
The Beloved Himself determines the value of all; whatever He does comes to pass.
The Beloved Himself is unseen - He cannot be seen; He Himself causes us to see. ||3||
The Beloved Himself is deep and profound and unfathomable; there is no other as great as He.
The Beloved Himself enjoys every heart; He is contained within every woman and man.
O Nanak, the Beloved is pervading everywhere, but He is hidden; through the Guru, He is revealed. ||4||2||

Punjabi Viakhya

nullnullnullਹੇ ਭਾਈ! ਪ੍ਰਭੂ ਆਪ ਹੀ (ਚਾਰੇ ਖਾਣੀਆਂ) ਅੰਡਜ ਜੇਰਜ ਸੇਤਜ ਉਤਭੁਜ ਹੈ, ਪ੍ਰਭੂ ਆਪ ਹੀ (ਧਰਤੀ ਦੇ ਨੌ) ਖੰਡ ਹੈ, ਪ੍ਰਭੂ ਆਪ ਹੀ (ਸ੍ਰਿਸ਼ਟੀ ਦੇ) ਸਾਰੇ ਭਵਨ ਹੈ। ਪ੍ਰਭੂ ਆਪ ਹੀ (ਸੱਤਿਆ-ਰੂਪ) ਧਾਗਾ ਹੈ, ਪ੍ਰਭੂ ਆਪ (ਬੇਅੰਤ ਜੀਵ ਰੂਪ) ਅਨੇਕਾਂ ਮਣਕੇ ਹੈ, ਪ੍ਰਭੂ ਆਪ ਹੀ ਆਪਣੀ ਤਾਕਤ ਬਣਾ ਕੇ ਜਗਤ ਨੂੰ (ਧਾਗੇ ਵਿਚ) ਪ੍ਰੋਂਦਾ ਹੈ। ਪ੍ਰਭੂ ਆਪ ਹੀ ਧਾਗੇ ਨੂੰ ਆਪਣੇ ਹੱਥ ਵਿਚ ਫੜ ਰੱਖਣ ਵਾਲਾ ਹੈ। ਜਦੋਂ ਉਹ (ਜਗਤ ਵਿਚੋਂ) ਧਾਗੇ ਨੂੰ ਖਿੱਚ ਲੈਂਦਾ ਹੈ, ਤਦੋਂ (ਜਗਤ) ਢਹਿ ਕੇ ਢੇਰੀ ਹੋ ਜਾਂਦਾ ਹੈ (ਜਗਤ-ਰਚਨਾ ਮੁੱਕ ਜਾਂਦੀ ਹੈ) ॥੧॥nullਹੇ ਮੇਰੇ ਮਨ! ਮੈਨੂੰ ਪਰਮਾਤਮਾ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ। ਉਸ ਪਰਮਾਤਮਾ ਦਾ ਨਾਮ-ਖ਼ਜ਼ਾਨਾ ਗੁਰੂ ਵਿਚ ਮੌਜੂਦ ਹੈ। ਗੁਰੂ ਮੇਹਰ ਕਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਸਿੱਖ ਦੇ) ਮੂੰਹ ਵਿਚ ਚੋਂਦਾ ਹੈ ਰਹਾਉ॥nullnullਹੇ ਭਾਈ! ਪ੍ਰਭੂ ਆਪ ਹੀ ਪਾਣੀ ਵਿਚ ਧਰਤੀ ਵਿਚ ਹਰ ਥਾਂ ਮੌਜੂਦ ਹੈ। ਪ੍ਰਭੂ ਆਪ ਹੀ ਜੋ ਕੁਝ ਕਰਦਾ ਹੈ ਉਹ (ਜਗਤ ਵਿਚ) ਵਾਪਰਦਾ ਹੈ। ਪ੍ਰਭੂ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ (ਰਿਜ਼ਕ ਅਪੜਾਣ ਵਾਲਾ) ਉਸ ਤੋਂ ਬਿਨਾ ਕੋਈ ਹੋਰ ਨਹੀਂ ਹੈ। ਪ੍ਰਭੂ ਆਪ ਹੀ (ਜਗਤ ਦੇ ਸਾਰੇ) ਖੇਡ ਖਿਡਾ ਰਿਹਾ ਹੈ, ਉਹ ਆਪ ਹੀ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ ॥੨॥nullnullਹੇ ਭਾਈ! ਪਵਿਤ੍ਰ ਪ੍ਰਭੂ (ਹਰ ਥਾਂ) ਆਪ ਹੀ ਆਪ ਹੈ, ਉਹ ਆਪ ਹੀ ਪਵਿਤ੍ਰ ਸੋਭਾ ਦਾ ਮਾਲਕ ਹੈ। ਪ੍ਰਭੂ ਆਪ ਹੀ ਆਪਣਾ ਮੁੱਲ ਪਾ ਸਕਣ ਵਾਲਾ ਹੈ, ਜੋ ਕੁਝ ਉਹ ਆਪ ਹੀ ਕਰਦਾ ਹੈ ਉਹੀ ਹੁੰਦਾ ਹੈ। ਪ੍ਰਭੂ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਅਦ੍ਰਿਸ਼ਟ ਹੈ। ਆਪਣੇ ਸਰੂਪ ਦੀ ਸਮਝ ਉਹ ਆਪ ਹੀ ਦੇਣ ਵਾਲਾ ਹੈ ॥੩॥nullnullਹੇ ਭਾਈ! ਪ੍ਰਭੂ ਹੀ (ਮਾਨੋ, ਇਕ) ਬੇਅੰਤ ਡੂੰਘਾ (ਸਮੁੰਦਰ) ਹੈ। ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਸਾਰੇ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ ਸਾਰੇ ਭੋਗ ਭੋਗਦਾ ਹੈ, ਹਰੇਕ ਇਸਤ੍ਰੀ ਪੁਰਖ ਵਿਚ ਹਰ ਥਾਂ ਉਹ ਆਪ ਹੀ ਆਪ ਹੈ। ਹੇ ਨਾਨਕ! ਉਹ ਪ੍ਰਭੂ ਸਾਰੇ ਜਗਤ ਵਿਚ ਲੁਕਿਆ ਹੋਇਆ ਮੌਜੂਦ ਹੈ। ਗੁਰੂ ਦੀ ਸਰਨ ਪਿਆਂ ਉਸ ਦੀ ਸਰਬ-ਵਿਆਪਕਤਾ ਦਾ ਪਰਕਾਸ਼ ਹੁੰਦਾ ਹੈ ॥੪॥੨॥