Hukumnama - Ang 631

Man Kee Man Hee Maahi Rehee in Raag Sorathi

In Gurmukhi

ਸੋਰਠਿ ਮਹਲਾ ੯ ॥
ਮਨ ਕੀ ਮਨ ਹੀ ਮਾਹਿ ਰਹੀ ॥
ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥
ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥
ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥
ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥
ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

Phonetic English

Sorath Mehalaa 9 ||
Man Kee Man Hee Maahi Rehee ||
Naa Har Bhajae N Theerathh Saevae Chottee Kaal Gehee ||1|| Rehaao ||
Dhaaraa Meeth Pooth Rathh Sanpath Dhhan Pooran Sabh Mehee ||
Avar Sagal Mithhiaa Eae Jaano Bhajan Raam Ko Sehee ||1||
Firath Firath Bahuthae Jug Haariou Maanas Dhaeh Lehee ||
Naanak Kehath Milan Kee Bareeaa Simarath Kehaa Nehee ||2||2||

English Translation

Sorat'h, Ninth Mehl:
The mind remains in the mind.
He does not meditate on the Lord, nor does he perform service at sacred shrines, and so death seizes him by the hair. ||1||Pause||
Wife, friends, children, carriages, property, total wealth, the entire world
- know that all of these things are false. The Lord's meditation alone is true. ||1||
Wandering, wandering around for so many ages, he has grown weary, and finally, he obtained this human body.
Says Nanak, this is the opportunity to meet the Lord; why don't you remember Him in meditation? ||2||2||

Punjabi Viakhya

nullnull(ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥nullਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥nullਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ? ॥੨॥੨॥