Hukumnama - Ang 647.1

Parathhaae Saakhee Mehaa Purakh Boladhae Saajhee Sagal Jehaanai || in Raag Sorathi

In Gurmukhi

ਸਲੋਕੁ ਮਃ ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥
ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥
ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥
ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਮਃ ੩ ॥
ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥
ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥
ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥
ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥
ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥
ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥
ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥
ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥
ਪਉੜੀ ॥
ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥
ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥
ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥
ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥
ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

Phonetic English

Salok Ma 3 ||
Parathhaae Saakhee Mehaa Purakh Boladhae Saajhee Sagal Jehaanai ||
Guramukh Hoe S Bho Karae Aapanaa Aap Pashhaanai ||
Gur Parasaadhee Jeevath Marai Thaa Man Hee Thae Man Maanai ||
Jin Ko Man Kee Paratheeth Naahee Naanak Sae Kiaa Kathhehi Giaanai ||1||
Ma 3 ||
Guramukh Chith N Laaeiou Anth Dhukh Pahuthaa Aae ||
Andharahu Baaharahu Andhhiaaan Sudhh N Kaaee Paae ||
Panddith Thin Kee Barakathee Sabh Jagath Khaae Jo Rathae Har Naae ||
Jin Gur Kai Sabadh Salaahiaa Har Sio Rehae Samaae ||
Panddith Dhoojai Bhaae Barakath N Hovee Naa Dhhan Palai Paae ||
Parr Thhakae Santhokh N Aaeiou Anadhin Jalath Vihaae ||
Kook Pookaar N Chukee Naa Sansaa Vichahu Jaae ||
Naanak Naam Vihooniaa Muhi Kaalai Outh Jaae ||2||
Pourree ||
Har Sajan Mael Piaarae Mil Panthh Dhasaaee ||
Jo Har Dhasae Mith This Ho Bal Jaaee ||
Gun Saajhee Thin Sio Karee Har Naam Dhhiaaee ||
Har Saevee Piaaraa Nith Saev Har Sukh Paaee ||
Balihaaree Sathigur This Jin Sojhee Paaee ||12||

English Translation

Shalok, Third Mehl:
Great men speak the teachings by relating them to individual situations, but the whole world shares in them.
One who becomes Gurmukh knows the Fear of God, and realizes his own self.
If, by Guru's Grace, one remains dead while yet alive, the mind becomes content in itself.
Those who have no faith in their own minds, O Nanak - how can they speak of spiritual wisdom? ||1||
Third Mehl:
Those who do not focus their consciousness on the Lord, as Gurmukh, suffer pain and grief in the end.
They are blind, inwardly and outwardly, and they do not understand anything.
O Pandit, O religious scholar, the whole world is fed for the sake of those who are attuned to the Lord's Name.
Those who praise the Word of the Guru's Shabad, remain blended with the Lord.
O Pandit, O religious scholar, no one is satisfied, and no one finds true wealth through the love of duality.
They have grown weary of reading scriptures, but still, they do not find contentment, and they pass their lives burning, night and day.
Their cries and complaints never end, and doubt does not depart from within them.
O Nanak, without the Naam, the Name of the Lord, they rise up and depart with blackened faces. ||2||
Pauree:
O Beloved, lead me to meet my True Friend; meeting with Him, I shall ask Him to show me the Path.
I am a sacrifice to that Friend, who shows it to me.
I share His Virtues with Him, and meditate on the Lord's Name.
I serve my Beloved Lord forever; serving the Lord, I have found peace.
I am a sacrifice to the True Guru, who has imparted this understanding to me. ||12||

Punjabi Viakhya

nullnullnullਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ॥੧॥nullnullnullnullਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।nullnullnullਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ॥੨॥nullnullnullnullਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ॥੧੨॥