Hukumnama - Ang 651

Gur Saevaa Thae Sukh Oopajai Fir Dhukh N Lagai Aae in Raag Sorathi

In Gurmukhi

ਸਲੋਕੁ ਮਃ ੩ ॥
ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥
ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥
ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥
ਮਃ ੩ ॥
ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥
ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥
ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
ਪਉੜੀ ॥
ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥
ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥
ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥
ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥

Phonetic English

Salok Ma 3 ||
Gur Saevaa Thae Sukh Oopajai Fir Dhukh N Lagai Aae ||
Janman Maranaa Mitt Gaeiaa Kaalai Kaa Kishh N Basaae ||
Har Saethee Man Rav Rehiaa Sachae Rehiaa Samaae ||
Naanak Ho Balihaaree Thinn Ko Jo Chalan Sathigur Bhaae ||1||
Ma 3 ||
Bin Sabadhai Sudhh N Hovee Jae Anaek Karai Seegaar ||
Pir Kee Saar N Jaanee Dhoojai Bhaae Piaar ||
Saa Kusudhh Saa Kulakhanee Naanak Naaree Vich Kunaar ||2||
Pourree ||
Har Har Apanee Dhaeiaa Kar Har Bolee Bainee ||
Har Naam Dhhiaaee Har Oucharaa Har Laahaa Lainee ||
Jo Japadhae Har Har Dhinas Raath Thin Ho Kurabainee ||
Jinaa Sathigur Maeraa Piaaraa Araadhhiaa Thin Jan Dhaekhaa Nainee ||
Ho Vaariaa Apanae Guroo Ko Jin Maeraa Har Sajan Maeliaa Sainee ||24||

English Translation

Shalok, Third Mehl:
Serving the Guru, peace is produced, and then, one does not suffer in pain.
The cycle of birth and death is brought to an end, and death has no power over at all.
His mind is imbued with the Lord, and he remains merged in the True Lord.
O Nanak, I am a sacrifice to those who walk in the Way of the True Guru's Will. ||1||
Third Mehl:
Without the Word of the Shabad, purity is not obtained, even though the soul-bride may adorn herself with all sorts of decorations.
She does not know the value of her Husband Lord; she is attached to the love of duality.
She is impure, and ill-mannered, O Nanak; among women, she is the most evil woman. ||2||
Pauree:
Be kind to me, Lord, that I might chant the Word of Your Bani.
May I meditate on the Lord's Name, chant the Lord's Name, and obtain the profit of the Lord's Name.
I am a sacrifice to those who chant the Name of the Lord, Har, Har, day and night.
May I behold with my eyes those who worship and adore my Beloved True Guru.
I am a sacrifice to my Guru, who has united me with my Lord, my friend, my very best friend. ||24||

Punjabi Viakhya

nullnullnullਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ ॥੧॥nullnullnullਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ॥੨॥nullnullਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।nullਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ ॥੨੪॥