Hukumnama - Ang 655

Kiaa Parreeai Kiaa Guneeai in Raag Sorathi

In Gurmukhi

ਕਿਆ ਪੜੀਐ ਕਿਆ ਗੁਨੀਐ ॥
ਕਿਆ ਬੇਦ ਪੁਰਾਨਾਂ ਸੁਨੀਐ ॥
ਪੜੇ ਸੁਨੇ ਕਿਆ ਹੋਈ ॥
ਜਉ ਸਹਜ ਨ ਮਿਲਿਓ ਸੋਈ ॥੧॥
ਹਰਿ ਕਾ ਨਾਮੁ ਨ ਜਪਸਿ ਗਵਾਰਾ ॥
ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥
ਅੰਧਿਆਰੇ ਦੀਪਕੁ ਚਹੀਐ ॥
ਇਕ ਬਸਤੁ ਅਗੋਚਰ ਲਹੀਐ ॥
ਬਸਤੁ ਅਗੋਚਰ ਪਾਈ ॥
ਘਟਿ ਦੀਪਕੁ ਰਹਿਆ ਸਮਾਈ ॥੨॥
ਕਹਿ ਕਬੀਰ ਅਬ ਜਾਨਿਆ ॥
ਜਬ ਜਾਨਿਆ ਤਉ ਮਨੁ ਮਾਨਿਆ ॥
ਮਨ ਮਾਨੇ ਲੋਗੁ ਨ ਪਤੀਜੈ ॥
ਨ ਪਤੀਜੈ ਤਉ ਕਿਆ ਕੀਜੈ ॥੩॥੭॥

Phonetic English

Kiaa Parreeai Kiaa Guneeai ||
Kiaa Baedh Puraanaan Suneeai ||
Parrae Sunae Kiaa Hoee ||
Jo Sehaj N Miliou Soee ||1||
Har Kaa Naam N Japas Gavaaraa ||
Kiaa Sochehi Baaran Baaraa ||1|| Rehaao ||
Andhhiaarae Dheepak Cheheeai ||
Eik Basath Agochar Leheeai ||
Basath Agochar Paaee ||
Ghatt Dheepak Rehiaa Samaaee ||2||
Kehi Kabeer Ab Jaaniaa ||
Jab Jaaniaa Tho Man Maaniaa ||
Man Maanae Log N Patheejai ||
N Patheejai Tho Kiaa Keejai ||3||7||

English Translation

What use is it to read, and what use is it to study?
What use is it to listen to the Vedas and the Puraanas?
What use is reading and listening,
If celestial peace is not attained? ||1||
The fool does not chant the Name of the Lord.
So what does he think of, over and over again? ||1||Pause||
In the darkness, we need a lamp
To find the incomprehensible thing.
I have found this incomprehensible thing;
My mind is illuminated and enlightened. ||2||
Says Kabeer, now I know Him;
Since I know Him, my mind is pleased and appeased.
My mind is pleased and appeased, and yet, people do not believe it.
They do not believe it, so what can I do? ||3||7||

Punjabi Viakhya

nullnullnull(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂ, ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ ॥੧॥nullਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ? ॥੧॥ ਰਹਾਉ ॥nullnullnullਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ)। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ ॥੨॥nullnullnullਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨ; ਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ) ॥੩॥੭॥