Hukumnama - Ang 657

Jab Ham Hothae Thab Thoo Naahee Ab Thoohee Mai Naahee in Raag Sorathi

In Gurmukhi

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥
ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥
ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥
ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥
ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥
ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥
ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥
ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥
ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਦ਼ਗਵੈ ਸੋਈ ॥
ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥

Phonetic English

Raag Sorath Baanee Bhagath Ravidhaas Jee Kee
Ik Oankaar Sathigur Prasaadh ||
Jab Ham Hothae Thab Thoo Naahee Ab Thoohee Mai Naahee ||
Anal Agam Jaisae Lehar Mae Oudhadhh Jal Kaeval Jal Maanhee ||1||
Maadhhavae Kiaa Keheeai Bhram Aisaa ||
Jaisaa Maaneeai Hoe N Thaisaa ||1|| Rehaao ||
Narapath Eaek Singhaasan Soeiaa Supanae Bhaeiaa Bhikhaaree ||
Ashhath Raaj Bishhurath Dhukh Paaeiaa So Gath Bhee Hamaaree ||2||
Raaj Bhueiang Prasang Jaisae Hehi Ab Kashh Maram Janaaeiaa ||
Anik Kattak Jaisae Bhool Parae Ab Kehathae Kehan N Aaeiaa ||3||
Sarabae Eaek Anaekai Suaamee Sabh Ghatt Bhuogavai Soee ||
Kehi Ravidhaas Haathh Pai Naerai Sehajae Hoe S Hoee ||4||1||

English Translation

Raag Sorat'h, The Word Of Devotee Ravi Daas Jee:
One Universal Creator God. By The Grace Of The True Guru:
When I am in my ego, then You are not with me. Now that You are with me, there is no egotism within me.
The wind may raise up huge waves in the vast ocean, but they are just water in water. ||1||
O Lord, what can I say about such an illusion?
Things are not as they seem. ||1||Pause||
It is like the king, who falls asleep upon his throne, and dreams that he is a beggar.
His kingdom is intact, but separated from it, he suffers in sorrow. Such is my own condition. ||2||
Like the story of the rope mistaken for a snake, the mystery has now been explained to me.
Like the many bracelets, which I mistakenly thought were gold; now, I do not say what I said then. ||3||
The One Lord is pervading the many forms; He enjoys Himself in all hearts.
Says Ravi Daas, the Lord is nearer than our own hands and feet. Whatever will be, will be. ||4||1||

Punjabi Viakhya

ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।null(ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ॥੧॥nullਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀਂ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ), ਉਹ ਠੀਕ ਨਹੀਂ ਹੈ ॥੧॥ ਰਹਾਉ ॥null(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ ॥੨॥nullਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ), ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ॥੩॥null(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ ॥੪॥੧॥