Hukumnama - Ang 665

Kaachaa Dhhan Sanchehi Moorakh Gaavaar in Raag Dhanasri

In Gurmukhi

ਧਨਾਸਰੀ ਮਹਲਾ ੩ ॥
ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥
ਮਨਮੁਖ ਭੂਲੇ ਅੰਧ ਗਾਵਾਰ ॥
ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥
ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥
ਸਾਚਾ ਧਨੁ ਗੁਰਮਤੀ ਪਾਏ ॥
ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥
ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥
ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥
ਸਤਿਗੁਰੁ ਭੇਟੇ ਪੂਰੈ ਭਾਗਿ ॥
ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥
ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥
ਪੂਰੈ ਭਾਗਿ ਹਰਿ ਨਾਮਿ ਸਮਾਣੀ ॥
ਸਿਧ ਸਾਧਿਕ ਤਰਸਹਿ ਸਭਿ ਲੋਇ ॥
ਪੂਰੈ ਭਾਗਿ ਪਰਾਪਤਿ ਹੋਇ ॥੩॥
ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥
ਊਤਮ ਬ੍ਰਹਮੁ ਪਛਾਣੈ ਕੋਇ ॥
ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥
ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥

Phonetic English

Dhhanaasaree Mehalaa 3 ||
Kaachaa Dhhan Sanchehi Moorakh Gaavaar ||
Manamukh Bhoolae Andhh Gaavaar ||
Bikhiaa Kai Dhhan Sadhaa Dhukh Hoe ||
Naa Saathh Jaae N Paraapath Hoe ||1||
Saachaa Dhhan Guramathee Paaeae ||
Kaachaa Dhhan Fun Aavai Jaaeae || Rehaao ||
Manamukh Bhoolae Sabh Marehi Gavaar ||
Bhavajal Ddoobae N Ouravaar N Paar ||
Sathigur Bhaettae Poorai Bhaag ||
Saach Rathae Ahinis Bairaag ||2||
Chahu Jug Mehi Anmrith Saachee Baanee ||
Poorai Bhaag Har Naam Samaanee ||
Sidhh Saadhhik Tharasehi Sabh Loe ||
Poorai Bhaag Paraapath Hoe ||3||
Sabh Kishh Saachaa Saachaa Hai Soe ||
Ootham Breham Pashhaanai Koe ||
Sach Saachaa Sach Aap Dhrirraaeae ||
Naanak Aapae Vaekhai Aapae Sach Laaeae ||4||7||

English Translation

Dhanaasaree, Third Mehl:
The ignorant fools amass false wealth.
The blind, foolish, self-willed manmukhs have gone astray.
Poisonous wealth brings constant pain.
It will not go with you, and it will not yield any profit. ||1||
True wealth is obtained through the Guru's Teachings.
False wealth continues coming and going. ||Pause||
The foolish self-willed manmukhs all go astray and die.
They drown in the terrifying world-ocean, and they cannot reach either this shore, or the one beyond.
But by perfect destiny, they meet the True Guru;
Imbued with the True Name, day and night, they remain detached from the world. ||2||
Throughout the four ages, the True Bani of His Word is Ambrosial Nectar.
By perfect destiny, one is absorbed in the True Name.
The Siddhas, the seekers and all men long for the Name.
It is obtained only by perfect destiny. ||3||
The True Lord is everything; He is True.
Only a few realize the exalted Lord God.
He is the Truest of the True; He Himself implants the True Name within.
O Nanak, the Lord Himself sees all; He Himself links us to the Truth. ||4||7||

Punjabi Viakhya

nullnullnullnullਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ ॥੧॥nullਜੇਹੜਾ ਮਨੁੱਖ ਗੁਰੂ ਦੀ ਮਤ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ ਰਹਾਉ॥nullnullnullਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ)। ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ ॥੨॥nullnullnullਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ), ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ ॥੩॥nullnullnullਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ ॥੪॥੭॥