Hukumnama - Ang 673.1

Paanee Pakhaa Peeso Santh Aagai Gun Govindh Jas Gaaee || in Raag Dhanasri

In Gurmukhi

ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥
ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥
ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥
ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥
ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥
ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥
ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥
ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

Phonetic English

Dhhanaasaree Mehalaa 5 ||
Paanee Pakhaa Peeso Santh Aagai Gun Govindh Jas Gaaee ||
Saas Saas Man Naam Samhaarai Eihu Bisraam Nidhh Paaee ||1||
Thumh Karahu Dhaeiaa Maerae Saaee ||
Aisee Math Dheejai Maerae Thaakur Sadhaa Sadhaa Thudhh Dhhiaaee ||1|| Rehaao ||
Thumharee Kirapaa Thae Mohu Maan Shhoottai Binas Jaae Bharamaaee ||
Anadh Roop Raviou Sabh Madhhae Jath Kath Paekho Jaaee ||2||
Thumh Dhaeiaal Kirapaal Kirapaa Nidhh Pathith Paavan Gosaaee ||
Kott Sookh Aanandh Raaj Paaeae Mukh Thae Nimakh Bulaaee ||3||
Jaap Thaap Bhagath Saa Pooree Jo Prabh Kai Man Bhaaee ||
Naam Japath Thrisanaa Sabh Bujhee Hai Naanak Thripath Aghaaee ||4||10||

English Translation

Dhanaasaree, Fifth Mehl:
I carry the water, wave the fan, and grind the corn for the Saints; I sing the Glorious Praises of the Lord of the Universe.
With each and every breath, my mind remembers the Naam, the Name of the Lord; in this way, it finds the treasure of peace. ||1||
Have pity on me, O my Lord and Master.
Bless me with such understanding, O my Lord and Master, that I may forever and ever meditate on You. ||1||Pause||
By Your Grace, emotional attachment and egotism are eradicated, and doubt is dispelled.
The Lord, the embodiment of bliss, is pervading and permeating in all; wherever I go, there I see Him. ||2||
You are kind and compassionate, the treasure of mercy, the Purifier of sinners, Lord of the world.
I obtain millions of joys, comforts and kingdoms, if You inspire me to chant Your Name with my mouth, even for an instant. ||3||
That alone is perfect chanting, meditation, penance and devotional worship service, which is pleasing to God's Mind.
Chanting the Naam, all thirst and desire is satisfied; Nanak is satisfied and fulfilled. ||4||10||

Punjabi Viakhya

nullnull(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥nullਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥nullਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥nullਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥nullਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥