Hukumnama - Ang 722

Jaisee Mai Aavai Khasam Kee Baanee Thaisarraa Karee Giaan Vae Laalo in Raag Tilang

In Gurmukhi

ਤਿਲੰਗ ਮਹਲਾ ੧ ॥
ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥
ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥
ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥
ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥
ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥
ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥
ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥
ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥
ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥
ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥
ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥
ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥
ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥

Phonetic English

Thilang Mehalaa 1 ||
Jaisee Mai Aavai Khasam Kee Baanee Thaisarraa Karee Giaan Vae Laalo ||
Paap Kee Jannj Lai Kaabalahu Dhhaaeiaa Joree Mangai Dhaan Vae Laalo ||
Saram Dhharam Dhue Shhap Khaloeae Koorr Firai Paradhhaan Vae Laalo ||
Kaajeeaa Baamanaa Kee Gal Thhakee Agadh Parrai Saithaan Vae Laalo ||
Musalamaaneeaa Parrehi Kathaebaa Kasatt Mehi Karehi Khudhaae Vae Laalo ||
Jaath Sanaathee Hor Hidhavaaneeaa Eaehi Bhee Laekhai Laae Vae Laalo ||
Khoon Kae Sohilae Gaaveeahi Naanak Rath Kaa Kungoo Paae Vae Laalo ||1||
Saahib Kae Gun Naanak Gaavai Maas Puree Vich Aakh Masolaa ||
Jin Oupaaee Rang Ravaaee Baithaa Vaekhai Vakh Eikaelaa ||
Sachaa So Saahib Sach Thapaavas Sacharraa Niaao Karaeg Masolaa ||
Kaaeiaa Kaparr Ttuk Ttuk Hosee Hidhusathaan Samaalasee Bolaa ||
Aavan Athatharai Jaan Sathaanavai Hor Bhee Outhasee Maradh Kaa Chaelaa ||
Sach Kee Baanee Naanak Aakhai Sach Sunaaeisee Sach Kee Baelaa ||2||3||5||

English Translation

Tilang, First Mehl:
As the Word of the Forgiving Lord comes to me, so do I express it, O Lalo.
Bringing the marriage party of sin, Babar has invaded from Kaabul, demanding our land as his wedding gift, O Lalo.
Modesty and righteousness both have vanished, and falsehood struts around like a leader, O Lalo.
The Qazis and the Brahmins have lost their roles, and Satan now conducts the marriage rites, O Lalo.
The Muslim women read the Koran, and in their misery, they call upon God, O Lalo.
The Hindu women of high social status, and others of lowly status as well, are put into the same category, O Lalo.
The wedding songs of murder are sung, O Nanak, and blood is sprinkled instead of saffron, O Lalo. ||1||
Nanak sings the Glorious Praises of the Lord and Master in the city of corpses, and voices this account.
The One who created, and attached the mortals to pleasures, sits alone, and watches this.
The Lord and Master is True, and True is His justice. He issues His Commands according to His judgement.
The body-fabric will be torn apart into shreds, and then India will remember these words.
Coming in seventy-eight (1521 A.D.), they will depart in ninety-seven (1540 A.D.), and then another disciple of man will rise up.
Nanak speaks the Word of Truth; he proclaims the Truth at this, the right time. ||2||3||5||

Punjabi Viakhya

nullnullnullnullnullnullnullਹੇ (ਭਾਈ) ਲਾਲੋ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ)। (ਬਾਬਰ) ਕਾਬਲ ਤੋਂ (ਫ਼ੌਜ ਜੋ, ਮਾਨੋ) ਪਾਪ-ਜ਼ੁਲਮ ਦੀ ਜੰਞ (ਹੈ) ਇਕੱਠੀ ਕਰ ਕੇ ਆ ਚੜ੍ਹਿਆ ਹੈ, ਅਤੇ ਜ਼ੋਰ-ਧੱਕੇ ਨਾਲ ਹਿੰਦ-ਦੀ-ਹਕੂਮਤ ਰੂਪ ਕੰਨਿਆ-ਦਾਨ ਮੰਗ ਰਿਹਾ ਹੈ। (ਸੈਦਪੁਰ ਵਿਚੋਂ) ਹਯਾ ਤੇ ਧਰਮ ਦੋਵੇਂ ਲੋਪ ਹੋ ਚੁਕੇ ਹਨ, ਝੂਠ ਹੀ ਝੂਠ ਚੌਧਰੀ ਬਣਿਆ ਫਿਰਦਾ ਹੈ। (ਬਾਬਰ ਦੇ ਸਿਪਾਹੀਆਂ ਵਲੋਂ ਸੈਦਪੁਰ ਦੀਆਂ ਇਸਤ੍ਰੀਆਂ ਉਤੇ ਇਤਨੇ ਅੱਤਿਆਚਾਰ ਹੋ ਰਹੇ ਹਨ ਕਿ, ਮਾਨੋ) ਸ਼ੈਤਾਨ (ਇਸ ਸ਼ਹਿਰ ਵਿਚ) ਵਿਆਹ ਪੜ੍ਹਾ ਰਿਹਾ ਹੈ ਤੇ ਕਾਜ਼ੀਆਂ ਅਤੇ ਬ੍ਰਾਹਮਣਾਂ ਦੀ (ਸਾਊਆਂ ਵਾਲੀ) ਮਰਯਾਦਾ ਮੁੱਕ ਚੁਕੀ ਹੈ। ਮੁਸਲਮਾਨ ਔਰਤਾਂ (ਭੀ ਇਸ ਜ਼ੁਲਮ ਦਾ ਸ਼ਿਕਾਰ ਹੋ ਰਹੀਆਂ ਹਨ ਜੋ) ਇਸ ਬਿਪਤਾ ਵਿਚ (ਆਪਣੀ ਧਰਮ-ਪੁਸਤਕ) ਕੁਰਾਨ (ਦੀਆਂ ਆਇਤਾਂ) ਪੜ੍ਹ ਰਹੀਆਂ ਹਨ ਤੇ ਖ਼ੁਦਾ ਅੱਗੇ ਪੁਕਾਰ ਕਰ ਰਹੀਆਂ ਹਨ। ਉੱਚੀਆਂ ਜਾਤਾਂ ਦੀਆਂ, ਨੀਵੀਆਂ ਜਾਤਾਂ ਦੀਆਂ ਅਤੇ ਹੋਰ ਭੀ ਸਭ ਹਿੰਦੂ ਇਸਤ੍ਰੀਆਂ-ਇਹਨਾਂ ਸਾਰੀਆਂ ਉਤੇ ਇਹੀ ਅੱਤਿਆਚਾਰ ਹੋ ਰਹੇ ਹਨ। ਹੇ ਨਾਨਕ! (ਇਸ ਖ਼ੂਨੀ ਵਿਆਹ ਵਿਚ ਸੈਦਪੁਰ ਨਗਰ ਦੇ ਅੰਦਰ ਹਰ ਪਾਸੇ) ਵਿਰਲਾਪ ਹੋ ਰਹੇ ਹਨ ਤੇ ਲਹੂ ਦਾ ਕੇਸਰ ਛਿੜਕਿਆ ਜਾ ਰਿਹਾ ਹੈ ॥੧॥nullnullnullnullnull(ਸੈਦਪੁਰ ਦੀ ਕਤਲਾਮ ਦੀ ਇਹ ਦੁਰ-ਘਟਨਾ ਬੜੀ ਭਿਆਨਕ ਹੈ, ਪਰ ਇਹ ਭੀ ਠੀਕ ਹੈ ਕਿ ਜਗਤ ਵਿਚ ਸਭ ਕੁਝ ਮਾਲਕ-ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ, ਇਸ ਵਾਸਤੇ) ਲੋਥਾਂ-ਭਰੇ ਇਸ ਸ਼ਹਿਰ ਵਿਚ ਬੈਠ ਕੇ ਭੀ ਨਾਨਕ ਉਸ ਮਾਲਕ-ਪ੍ਰਭੂ ਦੇ ਗੁਣ ਹੀ ਗਾਂਦਾ ਹੈ, (ਹੇ ਭਾਈ ਲਾਲੋ! ਤੂੰ ਭੀ ਇਸ) ਅਟੱਲ ਨਿਯਮ ਨੂੰ ਉਚਾਰ (ਚੇਤੇ ਰੱਖ ਕਿ) ਜਿਸ ਮਾਲਕ-ਪ੍ਰਭੂ ਨੇ (ਇਹ ਸ੍ਰਿਸ਼ਟੀ) ਪੈਦਾ ਕੀਤੀ ਹੈ, ਉਸੇ ਨੇ ਇਸ ਨੂੰ ਮਾਇਆ ਦੇ ਮੋਹ ਵਿਚ ਪਰਵਿਰਤ ਕੀਤਾ ਹੋਇਆ ਹੈ, ਉਹ ਆਪ ਹੀ ਨਿਰਲੇਪ ਰਹਿ ਕੇ (ਉਹਨਾਂ ਦੁਰ-ਘਟਨਾਵਾਂ ਨੂੰ) ਵੇਖ ਰਿਹਾ ਹੈ (ਜੋ ਮਾਇਆ ਦੇ ਮੋਹ ਦੇ ਕਾਰਨ ਵਾਪਰਦੀਆਂ ਹਨ)। ਉਹ ਮਾਲਕ-ਪ੍ਰਭੂ ਅਟੱਲ ਨਿਯਮਾਂ ਵਾਲਾ ਹੈ, ਉਸ ਦਾ ਨਿਆਉਂ (ਹੁਣ ਤਕ) ਅਟੱਲ ਹੈ, ਉਹ (ਅਗਾਂਹ ਨੂੰ ਭੀ) ਅਟੱਲ ਨਿਯਮ ਵਰਤਾਇਗਾ ਉਹੀ ਨਿਆਉਂ ਕਰੇਗਾ ਜੋ ਅਟੱਲ ਹੈ। (ਉਸ ਅਟੱਲ ਨਿਯਮ ਅਨੁਸਾਰ ਹੀ ਇਸ ਵੇਲੇ ਸੈਦਪੁਰ ਵਿਚ ਹਰ ਪਾਸੇ) ਮਨੁੱਖਾ ਸਰੀਰ-ਰੂਪ ਕੱਪੜਾ ਟੋਟੇ ਟੋਟੇ ਹੋ ਰਿਹਾ ਹੈ। ਇਹ ਇਕ ਐਸੀ ਭਿਆਨਕ ਘਟਨਾ ਹੋਈ ਹੈ ਜਿਸ ਨੂੰ ਹਿੰਦੁਸਤਾਨ ਭੁਲਾ ਨਹੀਂ ਸਕੇਗਾ। (ਪਰ ਹੇ ਭਾਈ ਲਾਲੋ! ਜਦ ਤਕ ਮਨੁੱਖ ਮਾਇਆ ਦੇ ਮੋਹ ਵਿਚ ਪਰਵਿਰਤ ਹਨ, ਅਜੇਹੇ ਘੱਲੂ-ਘਾਰੇ ਵਾਪਰਦੇ ਹੀ ਰਹਿਣੇ ਹਨ, ਮੁਗ਼ਲ ਅੱਜ) ਸੰਮਤ ਅਠੱਤਰ ਵਿਚ ਆਏ ਹਨ, ਇਹ ਸੰਮਤ ਸਤਾਨਵੇ ਵਿਚ ਚਲੇ ਜਾਣਗੇ, ਕੋਈ ਹੋਰ ਸੂਰਮਾ ਭੀ ਉੱਠ ਖੜਾ ਹੋਵੇਗਾ। (ਜੀਵ ਮਾਇਆ ਦੇ ਰੰਗ ਵਿਚ ਮਸਤ ਹੋ ਕੇ ਉਮਰ ਅਜਾਈਂ ਗਵਾ ਰਹੇ ਹਨ) ਨਾਨਕ ਤਾਂ (ਇਸ ਵੇਲੇ ਭੀ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ, (ਸਾਰੀ ਉਮਰ ਹੀ) ਇਹ ਸਿਫ਼ਤ-ਸਾਲਾਹ ਕਰਦਾ ਰਹੇਗਾ, ਕਿਉਂਕਿ ਇਹ ਮਨੁੱਖਾ ਜਨਮ ਦਾ ਸਮਾ ਸਿਫ਼ਤ-ਸਾਲਾਹ ਵਾਸਤੇ ਹੀ ਮਿਲਿਆ ਹੈ ॥੨॥੩॥੫॥