Hukumnama - Ang 723

Thudhh Bin Dhoojaa Naahee Koe in Raag Tilang

In Gurmukhi

ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥
ਤੂ ਕਰਤਾਰੁ ਕਰਹਿ ਸੋ ਹੋਇ ॥
ਤੇਰਾ ਜੋਰੁ ਤੇਰੀ ਮਨਿ ਟੇਕ ॥
ਸਦਾ ਸਦਾ ਜਪਿ ਨਾਨਕ ਏਕ ॥੧॥
ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥
ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਹੈ ਤੂਹੈ ਤੂ ਹੋਵਨਹਾਰ ॥
ਅਗਮ ਅਗਾਧਿ ਊਚ ਆਪਾਰ ॥
ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥
ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥
ਜੋ ਦੀਸੈ ਸੋ ਤੇਰਾ ਰੂਪੁ ॥
ਗੁਣ ਨਿਧਾਨ ਗੋਵਿੰਦ ਅਨੂਪ ॥
ਸਿਮਰਿ ਸਿਮਰਿ ਸਿਮਰਿ ਜਨ ਸੋਇ ॥
ਨਾਨਕ ਕਰਮਿ ਪਰਾਪਤਿ ਹੋਇ ॥੩॥
ਜਿਨਿ ਜਪਿਆ ਤਿਸ ਕਉ ਬਲਿਹਾਰ ॥
ਤਿਸ ਕੈ ਸੰਗਿ ਤਰੈ ਸੰਸਾਰ ॥
ਕਹੁ ਨਾਨਕ ਪ੍ਰਭ ਲੋਚਾ ਪੂਰਿ ॥
ਸੰਤ ਜਨਾ ਕੀ ਬਾਛਉ ਧੂਰਿ ॥੪॥੨॥

Phonetic English

Thilang Ghar 2 Mehalaa 5 ||
Thudhh Bin Dhoojaa Naahee Koe ||
Thoo Karathaar Karehi So Hoe ||
Thaeraa Jor Thaeree Man Ttaek ||
Sadhaa Sadhaa Jap Naanak Eaek ||1||
Sabh Oopar Paarabreham Dhaathaar ||
Thaeree Ttaek Thaeraa Aadhhaar || Rehaao ||
Hai Thoohai Thoo Hovanehaar ||
Agam Agaadhh Ooch Aapaar ||
Jo Thudhh Saevehi Thin Bho Dhukh Naahi ||
Gur Parasaadh Naanak Gun Gaahi ||2||
Jo Dheesai So Thaeraa Roop ||
Gun Nidhhaan Govindh Anoop ||
Simar Simar Simar Jan Soe ||
Naanak Karam Paraapath Hoe ||3||
Jin Japiaa This Ko Balihaar ||
This Kai Sang Tharai Sansaar ||
Kahu Naanak Prabh Lochaa Poor ||
Santh Janaa Kee Baashho Dhhoor ||4||2||

English Translation

Tilang, Second House, Fifth Mehl:
There is no other than You, Lord.
You are the Creator; whatever You do, that alone happens.
You are the strength, and You are the support of the mind.
Forever and ever, meditate, O Nanak, on the One. ||1||
The Great Giver is the Supreme Lord God over all.
You are our support, You are our sustainer. ||Pause||
You are, You are, and You shall ever be,
O inaccessible, unfathomable, lofty and infinite Lord.
Those who serve You, are not touched by fear or suffering.
By Guru's Grace, O Nanak, sing the Glorious Praises of the Lord. ||2||
Whatever is seen, is Your form, O treasure of virtue,
O Lord of the Universe, O Lord of incomparable beauty.
Remembering, remembering, remembering the Lord in meditation, His humble servant becomes like Him.
O Nanak, by His Grace, we obtain Him. ||3||
I am a sacrifice to those who meditate on the Lord.
Associating with them, the whole world is saved.
Says Nanak, God fulfills our hopes and aspirations.
I long for the dust of the feet of the Saints. ||4||2||

Punjabi Viakhya

nullnullnullnullਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥nullਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ਰਹਾਉ॥nullnullnullਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥nullnullnullਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥nullnullnullਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਨਾਨਕ ਆਖਦਾ ਹੈ- ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥