Hukumnama - Ang 789

Dhue Dheevae Choudheh Hattanaalae in Raag Suhi

In Gurmukhi

ਸਲੋਕ ਮਃ ੧ ॥
ਦੁਇ ਦੀਵੇ ਚਉਦਹ ਹਟਨਾਲੇ ॥
ਜੇਤੇ ਜੀਅ ਤੇਤੇ ਵਣਜਾਰੇ ॥
ਖੁਲ੍ਹ੍ਹੇ ਹਟ ਹੋਆ ਵਾਪਾਰੁ ॥
ਜੋ ਪਹੁਚੈ ਸੋ ਚਲਣਹਾਰੁ ॥
ਧਰਮੁ ਦਲਾਲੁ ਪਾਏ ਨੀਸਾਣੁ ॥
ਨਾਨਕ ਨਾਮੁ ਲਾਹਾ ਪਰਵਾਣੁ ॥
ਘਰਿ ਆਏ ਵਜੀ ਵਾਧਾਈ ॥
ਸਚ ਨਾਮ ਕੀ ਮਿਲੀ ਵਡਿਆਈ ॥੧॥
ਮਃ ੧ ॥
ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥
ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥
ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥
ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥
ਪਉੜੀ ॥
ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥
ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥
ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥
ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥
ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥

Phonetic English

Salok Ma 1 ||
Dhue Dheevae Choudheh Hattanaalae ||
Jaethae Jeea Thaethae Vanajaarae ||
Khulhae Hatt Hoaa Vaapaar ||
Jo Pahuchai So Chalanehaar ||
Dhharam Dhalaal Paaeae Neesaan ||
Naanak Naam Laahaa Paravaan ||
Ghar Aaeae Vajee Vaadhhaaee ||
Sach Naam Kee Milee Vaddiaaee ||1||
Ma 1 ||
Raathee Hovan Kaaleeaa Supaedhaa Sae Vann ||
Dhihu Bagaa Thapai Ghanaa Kaaliaa Kaalae Vann ||
Andhhae Akalee Baaharae Moorakh Andhh Giaan ||
Naanak Nadharee Baaharae Kabehi N Paavehi Maan ||2||
Pourree ||
Kaaeiaa Kott Rachaaeiaa Har Sachai Aapae ||
Eik Dhoojai Bhaae Khuaaeian Houmai Vich Viaapae ||
Eihu Maanas Janam Dhulanbh Saa Manamukh Santhaapae ||
Jis Aap Bujhaaeae So Bujhasee Jis Sathigur Thhaapae ||
Sabh Jag Khael Rachaaeioun Sabh Varathai Aapae ||13||

English Translation

Shalok, First Mehl:
The two lamps light the fourteen markets.
There are just as many traders as there are living beings.
The shops are open, and trading is going on;
Whoever comes there, is bound to depart.
The Righteous Judge of Dharma is the broker, who gives his sign of approval.
O Nanak, those who earn the profit of the Naam are accepted and approved.
And when they return home, they are greeted with cheers;
They obtain the glorious greatness of the True Name. ||1||
First Mehl:
Even when the night is dark, whatever is white retains its white color.
And even when the light of day is dazzlingly bright, whatever is black retains its black color.
The blind fools have no wisdom at all; their understanding is blind.
O Nanak, without the Lord's Grace, they will never receive honor. ||2||
Pauree:
The True Lord Himself created the body-fortress.
Some are ruined through the love of duality, engrossed in egotism.
This human body is so difficult to obtain; the self-willed manmukhs suffer in pain.
He alone understands, whom the Lord Himself causes to understand; he is blessed by the True Guru.
He created the entire world for His play; He is pervading amongst all. ||13||

Punjabi Viakhya

nullnullnullnullnullnullnullnullਜਗਤ-ਰੂਪ ਸ਼ਹਰ ਵਿਚ ਚੰਦ ਤੇ ਸੂਰਜ, ਮਾਨੋ, ਦੋ ਲੈਂਪ ਜਗ ਰਹੇ ਹਨ, ਤੇ ਚੌਦਾਂ ਲੋਕ (ਇਹ ਜਗਤ-ਸ਼ਹਰ ਦੇ, ਮਾਨੋ) ਬਜ਼ਾਰ ਹਨ, ਸਾਰੇ ਜੀਵ (ਇਸ ਸ਼ਹਰ ਦੇ) ਵਪਾਰੀ ਹਨ। ਜਦੋਂ ਹੱਟ ਖੁਲ੍ਹ ਪਏ (ਜਗਤ-ਰਚਨਾ ਹੋਈ), ਵਪਾਰ ਹੋਣ ਲੱਗ ਪਿਆ। ਜੋ ਜੋ ਵਪਾਰੀ ਏਥੇ ਆਉਂਦਾ ਹੈ ਉਹ ਮੁਸਾਫ਼ਿਰ ਹੀ ਹੁੰਦਾ ਹੈ। (ਹਰੇਕ ਜੀਵ-ਵਪਾਰੀ ਦੀ ਕਰਣੀ-ਰੂਪ ਸਉਦੇ ਤੇ) ਧਰਮ-ਰੂਪ ਦਲਾਲ ਨਿਸ਼ਾਨ ਲਾਈ ਜਾਂਦਾ ਹੈ (ਕਿ ਇਸ ਦਾ ਸਉਦਾ ਖਰਾ ਹੈ ਜਾਂ ਖੋਟਾ), ਹੇ ਨਾਨਕ! (ਸ਼ਾਹ-ਪ੍ਰਭੂ ਦੇ ਹੱਟ ਤੇ) 'ਨਾਮ' ਨਫ਼ਾ ਹੀ ਕਬੂਲ ਹੁੰਦਾ ਹੈ। ਜੋ (ਇਹ ਨਫ਼ਾ ਖੱਟ ਕੇ) ਹਜ਼ੂਰੀ ਵਿਚ ਅੱਪੜਦਾ ਹੈ ਉਸ ਨੂੰ ਲਾਲੀ ਚੜ੍ਹਦੀ ਹੈ ਤੇ ਸੱਚੇ ਨਾਮ ਦੀ (ਪ੍ਰਾਪਤੀ ਦੀ) ਉਸ ਨੂੰ ਵਡਿਆਈ ਮਿਲਦੀ ਹੈ ॥੧॥nullnullnullnullਰਾਤਾਂ ਕਾਲੀਆਂ ਹੁੰਦੀਆਂ ਹਨ (ਪਰ) ਚਿੱਟੀਆਂ ਚੀਜ਼ਾਂ ਦੇ ਉਹੀ ਚਿੱਟੇ ਰੰਗ ਹੀ ਰਹਿੰਦੇ ਹਨ (ਰਾਤ ਦੀ ਕਾਲਖ ਦਾ ਅਸਰ ਉਹਨਾਂ ਤੇ ਨਹੀਂ ਪੈਂਦਾ), ਦਿਨ ਚਿੱਟਾ ਹੁੰਦਾ ਹੈ, ਚੰਗਾ ਤਕੜਾ ਚਮਕਦਾ ਹੈ, ਪਰ ਕਾਲੇ ਪਦਾਰਥਾਂ ਦੇ ਰੰਗ ਕਾਲੇ ਹੀ ਰਹਿੰਦੇ ਹਨ (ਦਿਨ ਦੀ ਰੌਸ਼ਨੀ ਦਾ ਅਸਰ ਇਹਨਾਂ ਕਾਲੀਆਂ ਚੀਜ਼ਾਂ ਤੇ ਨਹੀਂ ਪੈਂਦਾ)। (ਏਸੇ ਤਰ੍ਹਾਂ) ਜੋ ਮਨੁੱਖ ਅੰਨ੍ਹੇ ਮੂਰਖ ਅਕਲ-ਹੀਣ ਹਨ ਉਹਨਾਂ ਦੀ ਅੰਨ੍ਹੀ ਹੀ ਮਤ ਰਹਿੰਦੀ ਹੈ; ਹੇ ਨਾਨਕ! ਜਿਨ੍ਹਾਂ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਨਹੀਂ ਹੋਈ ਉਹਨਾਂ ਨੂੰ ਕਦੇ ('ਨਾਮ' ਦੀ ਪ੍ਰਾਪਤੀ ਦਾ) ਮਾਣ ਨਹੀਂ ਮਿਲਦਾ ॥੨॥nullnullnullnullnullਇਹ ਮਨੁੱਖਾ-ਸਰੀਰ (ਮਾਨੋ,) ਕਿਲ੍ਹਾ ਹੈ ਜੋ ਸੱਚੇ ਪ੍ਰਭੂ ਨੇ ਆਪ ਬਣਾਇਆ ਹੈ, (ਪਰ ਇਸ ਕਿਲ੍ਹੇ ਵਿਚ ਰਹਿੰਦੇ ਹੋਏ ਭੀ) ਕਈ ਜੀਵ ਮਾਇਆ ਦੇ ਮੋਹ ਵਿਚ ਪਾ ਕੇ ਉਸ ਨੇ ਆਪ ਹੀ ਕੁਰਾਹੇ ਪਾ ਦਿੱਤੇ ਹਨ, ਉਹ (ਵਿਚਾਰੇ) ਹਉਮੈ ਵਿਚ ਫਸੇ ਪਏ ਹਨ। ਇਹ ਮਨੁੱਖਾ ਸਰੀਰ ਬੜੀ ਮੁਸ਼ਕਲ ਨਾਲ ਲੱਭਾ ਸੀ, ਪਰ ਮਨ ਦੇ ਪਿੱਛੇ ਤੁਰ ਕੇ ਜੀਵ ਦੁਖੀ ਹੋ ਰਹੇ ਹਨ; (ਇਹ ਸਰੀਰ ਪ੍ਰਾਪਤ ਕਰ ਕੇ ਕੀਹ ਕਰਨਾ ਸੀ) ਇਹ ਸਮਝ ਉਸ ਨੂੰ ਆਉਂਦੀ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ੇ ਤੇ ਸਤਿਗੁਰੂ ਥਾਪਣਾ ਦੇਵੇ। (ਪਰ ਕਿਸੇ ਨੂੰ ਨਿੰਦਿਆ ਭੀ ਨਹੀਂ ਜਾ ਸਕਦਾ) ਇਹ ਸਾਰਾ ਜਗਤ ਉਸ ਪ੍ਰਭੂ ਨੇ ਇਕ ਖੇਡ ਬਣਾਈ ਹੈ ਤੇ ਇਸ ਵਿਚ ਹਰ ਥਾਂ ਆਪ ਹੀ ਮੌਜੂਦ ਹੈ ॥੧੩॥