Hukumnama - Ang 804

Maath Pithaa Suth Saathh N Maaeiaa in Raag Bilaaval

In Gurmukhi

ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਸਾਥਿ ਨ ਮਾਇਆ ॥
ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥
ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥
ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥
ਤਿਖਾ ਭੂਖ ਬਹੁ ਤਪਤਿ ਵਿਆਪਿਆ ॥
ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥
ਕੋਟਿ ਜਤਨ ਸੰਤੋਖੁ ਨ ਪਾਇਆ ॥
ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥
ਦੇਹੁ ਭਗਤਿ ਪ੍ਰਭ ਅੰਤਰਜਾਮੀ ॥
ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥

Phonetic English

Bilaaval Mehalaa 5 ||
Maath Pithaa Suth Saathh N Maaeiaa ||
Saadhhasang Sabh Dhookh Mittaaeiaa ||1||
Rav Rehiaa Prabh Sabh Mehi Aapae ||
Har Jap Rasanaa Dhukh N Viaapae ||1|| Rehaao ||
Thikhaa Bhookh Bahu Thapath Viaapiaa ||
Seethal Bheae Har Har Jas Jaapiaa ||2||
Kott Jathan Santhokh N Paaeiaa ||
Man Thripathaanaa Har Gun Gaaeiaa ||3||
Dhaehu Bhagath Prabh Antharajaamee ||
Naanak Kee Baenanthee Suaamee ||4||5||10||

English Translation

Bilaaval, Fifth Mehl:
Mother, father, children and the wealth of Maya, will not go along with you.
In the Saadh Sangat, the Company of the Holy, all pain is dispelled. ||1||
God Himself is pervading, and permeating all.
Chant the Name of the Lord with your tongue, and pain will not afflict you. ||1||Pause||
One who is afflicted by the terrible fire of thirst and desire,
Becomes cool, chanting the Praises of the Lord, Har, Har. ||2||
By millions of efforts, peace is not obtained;
The mind is satisfied only by singing the Glorious Praises of the Lord. ||3||
Please bless me with devotion, O God, O Searcher of hearts.
This is Nanak's prayer, O Lord and Master. ||4||5||10||

Punjabi Viakhya

nullnullਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ)। ਗੁਰੂ ਦੀ ਸੰਗਤ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥nullਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ ॥nullਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥nullਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ ॥੩॥nullਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ ॥੪॥੫॥੧੦॥