Hukumnama - Ang 812

Maattee Thae Jin Saajiaa Kar Dhuralabh Dhaeh in Raag Bilaaval

In Gurmukhi

ਬਿਲਾਵਲੁ ਮਹਲਾ ੫ ॥
ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥
ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥੧॥
ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਗੁਣ ਏਹ ॥
ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥੧॥ ਰਹਾਉ ॥
ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥
ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥੨॥
ਜਿਨਿ ਅਨਿਕ ਏਕ ਬਹੁ ਰੰਗ ਕੀਏ ਹੈ ਹੋਸੀ ਏਹ ॥
ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥੩॥
ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥
ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥੪॥੧੭॥੪੭॥

Phonetic English

Bilaaval Mehalaa 5 ||
Maattee Thae Jin Saajiaa Kar Dhuralabh Dhaeh ||
Anik Shhidhr Man Mehi Dtakae Niramal Dhrisattaeh ||1||
Kio Bisarai Prabh Manai Thae Jis Kae Gun Eaeh ||
Prabh Thaj Rachae J Aan Sio So Raleeai Khaeh ||1|| Rehaao ||
Simarahu Simarahu Saas Saas Math Bilam Karaeh ||
Shhodd Prapanch Prabh Sio Rachahu Thaj Koorrae Naeh ||2||
Jin Anik Eaek Bahu Rang Keeeae Hai Hosee Eaeh ||
Kar Saevaa This Paarabreham Gur Thae Math Laeh ||3||
Oochae Thae Oochaa Vaddaa Sabh Sang Baranaeh ||
Dhaas Dhaas Ko Dhaasaraa Naanak Kar Laeh ||4||17||47||

English Translation

Bilaaval, Fifth Mehl:
He fashioned you from clay, and made your priceless body.
He covers the many faults in your mind, and makes you look immaculate and pure. ||1||
So why do you forget God from your mind? He has done so many good things for you.
One who forsakes God, and blends himself with another, in the end is blended with dust. ||1||Pause||
Meditate, meditate in remembrance with each and every breath - do not delay!
Renounce worldly affairs, and merge yourself into God; forsake false loves. ||2||
He is many, and He is One; He takes part in the many plays. This is as He is, and shall be.
So serve that Supreme Lord God, and accept the Guru's Teachings. ||3||
God is said to be the highest of the high, the greatest of all, our companion.
Please, let Nanak be the slave of the slave of Your slaves. ||4||17||47||

Punjabi Viakhya

nullnullਹੇ ਭਾਈ! ਜਿਸ ਪਰਮਾਤਮਾ ਨੇ (ਜੀਵ ਦਾ) ਦੁਰਲੱਭ ਮਨੁੱਖਾ ਸਰੀਰ ਬਣਾ ਕੇ ਮਿੱਟੀ ਤੋਂ ਇਸ ਨੂੰ ਪੈਦਾ ਕਰ ਦਿੱਤਾ, ਉਸ ਨੇ ਹੀ ਜੀਵ ਦੇ ਅਨੇਕਾਂ ਹੀ ਐਬ ਉਸ ਦੇ ਮਨ ਵਿਚ ਲੁਕਾ ਰੱਖੇ ਹਨ, ਜੀਵ ਦਾ ਸਰੀਰ ਫਿਰ ਭੀ ਸਾਫ਼-ਸੁਥਰਾ ਦਿੱਸਦਾ ਹੈ ॥੧॥nullਹੇ ਭਾਈ! ਜਿਸ (ਪਰਮਾਤਮਾ) ਦੇ ਇਹ (ਅਨੇਕਾਂ) ਗੁਣ ਹਨ, ਉਹ ਸਾਡੇ ਮਨ ਤੋਂ ਕਦੇ ਭੀ ਭੁੱਲਣਾ ਨਹੀਂ ਚਾਹੀਦਾ। ਜੇਹੜਾ ਮਨੁੱਖ ਪ੍ਰਭੂ (ਦੀ ਯਾਦ) ਛੱਡ ਕੇ ਹੋਰ ਹੋਰ ਪਦਾਰਥਾਂ ਨਾਲ ਮੋਹ ਬਣਾਂਦਾ ਹੈ, ਉਹ ਮਿੱਟੀ ਵਿਚ ਰਲ ਜਾਂਦਾ ਹੈ (ਉਸ ਦਾ ਜੀਵਨ ਵਿਅਰਥ ਚਲਾ ਜਾਂਦਾ ਹੈ) ॥੧॥ ਰਹਾਉ ॥nullਹੇ ਭਾਈ! ਹਰੇਕ ਸਾਹ ਦੇ ਨਾਲ ਹਰ ਵੇਲੇ ਉਸ ਪਰਮਾਤਮਾ ਨੂੰ ਯਾਦ ਕਰਦੇ ਰਹੋ। ਵੇਖਣਾ, ਰਤਾ ਭੀ ਢਿੱਲ ਨਾਹ ਕਰਨੀ। ਹੇ ਭਾਈ! ਦੁਨੀਆ ਦੇ ਨਾਸਵੰਤ ਪਦਾਰਥਾਂ ਦਾ ਪਿਆਰ ਤਿਆਗ ਕੇ, ਦਿੱਸਦੇ ਜਗਤ ਦਾ ਮੋਹ ਛੱਡ ਕੇ, ਪਰਮਾਤਮਾ ਨਾਲ ਪਿਆਰ ਬਣਾਈ ਰੱਖੋ ॥੨॥nullਹੇ ਭਾਈ! ਜਿਸ ਇੱਕ ਪਰਮਾਤਮਾ ਨੇ (ਆਪਣੇ ਆਪ ਤੋਂ ਜਗਤ ਦੇ) ਇਹ ਅਨੇਕਾਂ ਬਹੁਤ ਰੰਗ ਬਣਾ ਦਿੱਤੇ ਹਨ, ਉਹ ਹੁਣ ਭੀ (ਹਰ ਥਾਂ) ਮੌਜੂਦ ਹੈ, ਅਗਾਂਹ ਨੂੰ ਭੀ (ਸਦਾ) ਕਾਇਮ ਰਹੇਗਾ। ਗੁਰੂ ਤੋਂ ਸਿੱਖਿਆ ਲੈ ਕੇ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਿਆ ਕਰੋ ॥੩॥nullਹੇ ਭਾਈ! ਉਹ ਪ੍ਰਭੂ (ਜਗਤ ਦੀਆਂ) ਉੱਚੀਆਂ ਤੋ ਉੱਚੀਆਂ ਹਸਤੀਆਂ ਨਾਲੋਂ ਭੀ ਉੱਚਾ ਹੈ, ਵੱਡਿਆਂ ਤੋਂ ਭੀ ਵੱਡਾ ਹੈ, ਉਂਞ ਉਹ ਸਾਰੇ ਜੀਵਾਂ ਦੇ ਨਾਲ (ਵੱਸਦਾ ਭੀ) ਦੱਸਿਆ ਜਾਂਦਾ ਹੈ। ਹੇ ਨਾਨਕ! (ਉਸ ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਛੋਟਾ ਜਿਹਾ ਦਾਸ ਬਣਾ ਲੈ ॥੪॥੧੭॥੪੭॥