Hukumnama - Ang 833

Har Har Naam Seethal Jal Dhhiaavahu Har Chandhan Vaas Sugandhh Gandhheeaa in Raag Bilaaval

In Gurmukhi

ਬਿਲਾਵਲੁ ਮਹਲਾ ੪ ॥
ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥
ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥
ਜਪਿ ਜਗੰਨਾਥ ਜਗਦੀਸ ਗੁਸਈਆ ॥
ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥
ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥
ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥
ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥
ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥
ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥
ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥
ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥
ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥
ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥
ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥
ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥
ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥
ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥
ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

Phonetic English

Bilaaval Mehalaa 4 ||
Har Har Naam Seethal Jal Dhhiaavahu Har Chandhan Vaas Sugandhh Gandhheeaa ||
Mil Sathasangath Param Padh Paaeiaa Mai Hiradd Palaas Sang Har Buheeaa ||1||
Jap Jagannaathh Jagadhees Guseeaa ||
Saran Parae Saeee Jan Oubarae Jio Prehilaadh Oudhhaar Sameeaa ||1|| Rehaao ||
Bhaar Athaareh Mehi Chandhan Ootham Chandhan Nikatt Sabh Chandhan Hueeaa ||
Saakath Koorrae Oobh Suk Hooeae Man Abhimaan Vishhurr Dhoor Geeaa ||2||
Har Gath Mith Karathaa Aapae Jaanai Sabh Bidhh Har Har Aap Baneeaa ||
Jis Sathigur Bhaettae S Kanchan Hovai Jo Dhhur Likhiaa S Mittai N Mitteeaa ||3||
Rathan Padhaarathh Guramath Paavai Saagar Bhagath Bhanddaar Khulheeaa ||
Gur Charanee Eik Saradhhaa Oupajee Mai Har Gun Kehathae Thripath N Bheeaa ||4||
Param Bairaag Nith Nith Har Dhhiaaeae Mai Har Gun Kehathae Bhaavanee Keheeaa ||
Baar Baar Khin Khin Pal Keheeai Har Paar N Paavai Parai Pareeaa ||5||
Saasath Baedh Puraan Pukaarehi Dhharam Karahu Khatt Karam Dhrirreeaa ||
Manamukh Paakhandd Bharam Vigoothae Lobh Lehar Naav Bhaar Buddeeaa ||6||
Naam Japahu Naamae Gath Paavahu Simrith Saasathr Naam Dhrirreeaa ||
Houmai Jaae Th Niramal Hovai Guramukh Parachai Param Padh Peeaa ||7||
Eihu Jag Varan Roop Sabh Thaeraa Jith Laavehi Sae Karam Kameeaa ||
Naanak Janth Vajaaeae Vaajehi Jith Bhaavai Thith Raahi Chaleeaa ||8||2||5||

English Translation

Bilaaval, Fourth Mehl:
Meditate on the cool water of the Name of the Lord, Har, Har. Perfume yourself with the fragrant scent of the Lord, the sandalwood tree.
Joining the Society of the Saints, I have obtained the supreme status. I am just a castor-oil tree, made fragrant by their association. ||1||
Meditate on the Lord of the Universe, the Master of the world, the Lord of creation.
Those humble beings who seek the Lord's Sanctuary are saved, like Prahlaad; they are emancipated and merge with the Lord. ||1||Pause||
Of all plants, the sandalwood tree is the most sublime. Everything near the sandalwood tree becomes fragrant like sandalwood.
The stubborn, false faithless cynics are dried up; their egotistical pride separates them far from the Lord. ||2||
Only the Creator Lord Himself knows the state and condition of everyone; the Lord Himself makes all the arrangements.
One who meets the True Guru is transformed into gold. Whatever is pre-ordained, is not erased by erasing. ||3||
The treasure of jewels is found in the ocean of the Guru's Teachings. The treasure of devotional worship is opened to me.
Focused on the Guru's Feet, faith wells up within me; chanting the Glorious Praises of the Lord, I hunger for more. ||4||
I am totally detached, continually, continuously meditating on the Lord; chanting the Glorious Praises of the Lord, I express my love for Him.
Time and time again, each and every moment and instant, I express it. I cannot find the Lord's limits; He is the farthest of the far. ||5||
The Shaastras, the Vedas and the Puraanas advise righteous actions, and the performance of the six religious rituals.
The hypocritical, self-willed manmukhs are ruined by doubt; in the waves of greed, their boat is heavily loaded, and it sinks. ||6||
So chant the Naam, the Name of the Lord, and through the Naam, find emancipation. The Simritees and Shaastras recommend the Naam.
Eradicating egotism, one becomes pure. The Gurmukh is inspired, and obtains the supreme status. ||7||
This world, with its colors and forms, is all Yours, O Lord; as You attach us, so do we do our deeds.
O Nanak, we are the instruments upon which He plays; as He wills, so is the path we take. ||8||2||5||

Punjabi Viakhya

nullnullਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ॥੧॥nullਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ ॥੧॥ ਰਹਾਉ ॥nullਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ ॥੨॥nullਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ)। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ ॥੩॥nullਹੇ ਭਾਈ! (ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ ॥੪॥nullਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ ॥੫॥nullਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ ॥੬॥nullਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ॥੭॥nullਹੇ ਨਾਨਕ! (ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ ॥੮॥੨॥੫॥