Hukumnama - Ang 875

Jae Ouhu Athasath Theerathh Nhaavai in Raag Gond

In Gurmukhi

ਗੋਂਡ ॥
ਜੇ ਓਹੁ ਅਠਸਠਿ ਤੀਰਥ ਨ੍ਹ੍ਹਾਵੈ ॥
ਜੇ ਓਹੁ ਦੁਆਦਸ ਸਿਲਾ ਪੂਜਾਵੈ ॥
ਜੇ ਓਹੁ ਕੂਪ ਤਟਾ ਦੇਵਾਵੈ ॥
ਕਰੈ ਨਿੰਦ ਸਭ ਬਿਰਥਾ ਜਾਵੈ ॥੧॥
ਸਾਧ ਕਾ ਨਿੰਦਕੁ ਕੈਸੇ ਤਰੈ ॥
ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥
ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥
ਅਰਪੈ ਨਾਰਿ ਸੀਗਾਰ ਸਮੇਤਿ ॥
ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥
ਕਰੈ ਨਿੰਦ ਕਵਨੈ ਨਹੀ ਗੁਨੈ ॥੨॥
ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥
ਭੂਮਿ ਦਾਨ ਸੋਭਾ ਮੰਡਪਿ ਪਾਵੈ ॥
ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥
ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥
ਨਿੰਦਾ ਕਹਾ ਕਰਹੁ ਸੰਸਾਰਾ ॥
ਨਿੰਦਕ ਕਾ ਪਰਗਟਿ ਪਾਹਾਰਾ ॥
ਨਿੰਦਕੁ ਸੋਧਿ ਸਾਧਿ ਬੀਚਾਰਿਆ ॥
ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥੪॥੨॥੧੧॥੭॥੨॥੪੯॥ ਜੋੜੁ ॥

Phonetic English

Gonadd ||
Jae Ouhu Athasath Theerathh Nhaavai ||
Jae Ouhu Dhuaadhas Silaa Poojaavai ||
Jae Ouhu Koop Thattaa Dhaevaavai ||
Karai Nindh Sabh Birathhaa Jaavai ||1||
Saadhh Kaa Nindhak Kaisae Tharai ||
Sarapar Jaanahu Narak Hee Parai ||1|| Rehaao ||
Jae Ouhu Grehan Karai Kulakhaeth ||
Arapai Naar Seegaar Samaeth ||
Sagalee Sinmrith Sravanee Sunai ||
Karai Nindh Kavanai Nehee Gunai ||2||
Jae Ouhu Anik Prasaadh Karaavai ||
Bhoom Dhaan Sobhaa Manddap Paavai ||
Apanaa Bigaar Biraannaa Saandtai ||
Karai Nindh Bahu Jonee Haandtai ||3||
Nindhaa Kehaa Karahu Sansaaraa ||
Nindhak Kaa Paragatt Paahaaraa ||
Nindhak Sodhh Saadhh Beechaariaa ||
Kahu Ravidhaas Paapee Narak Sidhhaariaa ||4||2||11||7||2||49|| Jorr ||

English Translation

Gond:
Someone may bathe at the sixty-eight sacred shrines of pilgrimage,
And worship the twelve Shiva-lingam stones,
And dig wells and pools,
But if he indulges in slander, then all of this is useless. ||1||
How can the slanderer of the Holy Saints be saved?
Know for certain, that he shall go to hell. ||1||Pause||
Someone may bathe at Kuruk-shaytra during a solar eclipse,
And give his decorated wife in offering,
And listen to all the Simritees,
But if he indulges in slander, these are of no account. ||2||
Someone may give countless feasts,
And donate land, and build splendid buildings;
He may neglect his own affairs to work for others,
But if he indulges in slander, he shall wander in countless incarnations. ||3||
Why do you indulge in slander, O people of the world?
The emptiness of the slanderer is soon exposed.
I have thought, and determined the fate of the slanderer.
Says Ravi Daas, he is a sinner; he shall go to hell. ||4||2||11||7||2||49|| Total||

Punjabi Viakhya

nullnullnullnullਜੇ ਕੋਈ ਮਨੁੱਖ ਅਠਾਹਠ ਤੀਰਥਾਂ ਦਾ ਇਸ਼ਨਾਨ (ਭੀ) ਕਰੇ, ਜੇ ਬਾਰਾਂ ਸ਼ਿਵਲਿੰਗਾਂ ਦੀ ਪੂਜਾ ਭੀ ਕਰੇ, ਜੇ (ਲੋਕਾਂ ਦੇ ਭਲੇ ਲਈ) ਖੂਹ ਤਲਾਬ (ਆਦਿਕ) ਲਵਾਏ; ਪਰ ਜੇ ਉਹ (ਗੁਰਮੁਖਾਂ ਦੀ) ਨਿੰਦਿਆ ਕਰਦਾ ਹੈ, ਤਾਂ ਉਸ ਦੀ ਇਹ ਸਾਰੀ ਮਿਹਨਤ ਵਿਅਰਥ ਜਾਂਦੀ ਹੈ ॥੧॥nullਸਾਧੂ ਗੁਰਮੁਖਿ ਦੀ ਨਿੰਦਾ ਕਰਨ ਵਾਲਾ ਮਨੁੱਖ (ਜਗਤ ਦੀਆਂ ਨਿਵਾਣਾਂ ਵਿਚੋਂ) ਪਾਰ ਨਹੀਂ ਲੰਘ ਸਕਦਾ, ਯਕੀਨ ਨਾਲ ਜਾਣੋ ਉਹ ਸਦਾ ਨਰਕ ਵਿਚ ਹੀ ਪਿਆ ਰਹਿੰਦਾ ਹੈ ॥੧॥ ਰਹਾਉ ॥nullnullnullਜੇ ਕੋਈ ਮਨੁੱਖ ਕੁਲਖੇਤ੍ਰ ਤੇ (ਜਾ ਕੇ) ਗ੍ਰਹਿਣ (ਦਾ ਇਸ਼ਨਾਨ) ਕਰੇ, ਗਹਿਣਿਆਂ ਸਮੇਤ ਆਪਣੀ ਵਹੁਟੀ (ਬ੍ਰਾਹਮਣਾਂ ਨੂੰ) ਦਾਨ ਕਰ ਦੇਵੇ, ਸਾਰੀਆਂ ਸਿਮ੍ਰਿਤੀਆਂ ਧਿਆਨ ਨਾਲ ਸੁਣੇ; ਪਰ ਜੇ ਉਹ ਭਲਿਆਂ ਦੀ ਨਿੰਦਿਆ ਕਰਦਾ ਹੈ, ਤਾਂ ਇਹਨਾਂ ਸਾਰੇ ਕੰਮਾਂ ਤੋਂ ਕੋਈ ਭੀ ਲਾਭ ਨਹੀਂ ॥੨॥nullnullnullਜੇ ਕੋਈ ਮਨੁੱਖ ਠਾਕਰਾਂ ਨੂੰ ਕਈ ਤਰ੍ਹਾਂ ਦੇ ਭੋਗ ਲਵਾਵੇ, ਜ਼ਮੀਨ ਦਾ ਦਾਨ ਕਰੇ (ਜਿਸ ਕਰਕੇ) ਜਗਤ ਵਿਚ ਸ਼ੋਭਾ ਖੱਟ ਲਏ, ਜੇ ਆਪਣਾ ਨੁਕਸਾਨ ਕਰ ਕੇ ਭੀ ਦੂਜਿਆਂ ਦੇ ਕੰਮ ਸਵਾਰੇ, ਤਾਂ ਭੀ ਜੇ ਉਹ ਭਲਿਆਂ ਦੀ ਨਿੰਦਿਆ ਕਰਦਾ ਹੈ ਤਾਂ ਕਈ ਜੂਨਾਂ ਵਿਚ ਭਟਕਦਾ ਹੈ ॥੩॥nullnullnullਹੇ ਦੁਨੀਆ ਦੇ ਲੋਕੋ! ਤੁਸੀਂ (ਸੰਤਾਂ ਦੀ) ਨਿੰਦਿਆ ਕਿਉਂ ਕਰਦੇ ਹੋ? (ਭਾਵੇਂ ਬਾਹਰੋਂ ਕਈ ਧਾਰਮਿਕ ਕੰਮ ਕਰੇ, ਪਰ ਜੇ ਮਨੁੱਖ ਸੰਤ ਦੀ ਨਿੰਦਾ ਕਰਦਾ ਹੈ ਤਾਂ ਸਾਰੇ ਧਾਰਮਿਕ ਕੰਮ ਇਕ ਠੱਗੀ ਹੀ ਹੈ, ਤੇ) ਨਿੰਦਕ ਦੀ ਇਹ ਠੱਗੀ ਦੀ ਦੁਕਾਨ ਉੱਘੜ ਪੈਂਦੀ ਹੈ। ਰਵਿਦਾਸ ਆਖਦਾ ਹੈ- ਅਸਾਂ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਿਆ ਹੈ ਕਿ ਸੰਤ ਦਾ ਨਿੰਦਕ ਕੁਕਰਮੀ ਰਹਿੰਦਾ ਹੈ ਤੇ ਨਰਕ ਵਿਚ ਪਿਆ ਰਹਿੰਦਾ ਹੈ ॥੪॥੨॥੧੧॥੭॥੨॥੪੯॥ਜੋੜੁ ॥