Hukumnama - Ang 909

Bhagath Khajaanaa Guramukh Jaathaa Sathigur Boojh Bujhaaee in Raag Raamkali

In Gurmukhi

ਰਾਮਕਲੀ ਮਹਲਾ ੩ ॥
ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥
ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥
ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥
ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥
ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥
ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥
ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥
ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥
ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥
ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥
ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥
ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥੧੧॥
ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥
ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥
ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥
ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥
ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥
ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥
ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥
ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥
ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥
ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥
ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥
ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥
ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥
ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥
ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥

Phonetic English

Raamakalee Mehalaa 3 ||
Bhagath Khajaanaa Guramukh Jaathaa Sathigur Boojh Bujhaaee ||1||
Santhahu Guramukh Dhaee Vaddiaaee ||1|| Rehaao ||
Sach Rehahu Sadhaa Sehaj Sukh Oupajai Kaam Krodhh Vichahu Jaaee ||2||
Aap Shhodd Naam Liv Laagee Mamathaa Sabadh Jalaaee ||3||
Jis Thae Oupajai This Thae Binasai Anthae Naam Sakhaaee ||4||
Sadhaa Hajoor Dhoor Neh Dhaekhahu Rachanaa Jin Rachaaee ||5||
Sachaa Sabadh Ravai Ghatt Anthar Sachae Sio Liv Laaee ||6||
Sathasangath Mehi Naam Niramolak Vaddai Bhaag Paaeiaa Jaaee ||7||
Bharam N Bhoolahu Sathigur Saevahu Man Raakhahu Eik Thaaee ||8||
Bin Naavai Sabh Bhoolee Firadhee Birathhaa Janam Gavaaee ||9||
Jogee Jugath Gavaaee Handtai Paakhandd Jog N Paaee ||10||
Siv Nagaree Mehi Aasan Baisai Gur Sabadhee Jog Paaee ||11||
Dhhaathur Baajee Sabadh Nivaarae Naam Vasai Man Aaee ||12||
Eaehu Sareer Saravar Hai Santhahu Eisanaan Karae Liv Laaee ||13||
Naam Eisanaan Karehi Sae Jan Niramal Sabadhae Mail Gavaaee ||14||
Thrai Gun Achaeth Naam Chaethehi Naahee Bin Naavai Binas Jaaee ||15||
Brehamaa Bisan Mehaes Thrai Moorath Thrigun Bharam Bhulaaee ||16||
Gur Parasaadhee Thrikuttee Shhoottai Chouthhai Padh Liv Laaee ||17||
Panddith Parrehi Parr Vaadh Vakhaanehi Thinnaa Boojh N Paaee ||18||
Bikhiaa Maathae Bharam Bhulaaeae Oupadhaes Kehehi Kis Bhaaee ||19||
Bhagath Janaa Kee Ootham Baanee Jug Jug Rehee Samaaee ||20||
Baanee Laagai So Gath Paaeae Sabadhae Sach Samaaee ||21||
Kaaeiaa Nagaree Sabadhae Khojae Naam Navan Nidhh Paaee ||22||
Manasaa Maar Man Sehaj Samaanaa Bin Rasanaa Ousathath Karaaee ||23||
Loein Dhaekh Rehae Bisamaadhee Chith Adhisatt Lagaaee ||24||
Adhisatt Sadhaa Rehai Niraalam Jothee Joth Milaaee ||25||
Ho Gur Saalaahee Sadhaa Aapanaa Jin Saachee Boojh Bujhaaee ||26||
Naanak Eaek Kehai Baenanthee Naavahu Gath Path Paaee ||27||2||11||

English Translation

Raamkalee, Third Mehl:
The treasure of devotional worship is revealed to the Gurmukh; the True Guru has inspired me to understand this understanding. ||1||
O Saints, the Gurmukh is blessed with glorious greatness. ||1||Pause||
Dwelling always in Truth, celestial peace wells up; sexual desire and anger are eliminated from within. ||2||
Eradicating self-conceit, remain lovingly focused on the Naam, the Name of the Lord; through the Word of the Shabad, burn away possessiveness. ||3||
By Him we are created, and by Him we are destroyed; in the end, the Naam will be our only help and support. ||4||
He is ever-present; don't think that He is far away. He created the creation. ||5||
Deep within your heart, chant the True Word of the Shabad; remain lovingly absorbed in the True Lord. ||6||
The Priceless Naam is in the Society of the Saints; by great good fortune, it is obtained. ||7||
Do not be deluded by doubt; serve the True Guru, and keep your mind steady in one place. ||8||
Without the Name, everyone wanders around in confusion; they waste away their lives in vain. ||9||
Yogi, you have lost the Way; you wander around confused. Through hypocrisy, Yoga is not attained. ||10||
Sitting in Yogic postures in the City of God, through the Word of the Guru's Shabad, you shall find Yoga. ||11||
Restrain your restless wanderings through the Shabad, and the Naam will come to dwell in your mind. ||12||
This body is a pool, O Saints; bathe in it, and enshrine love for the Lord. ||13||
Those who cleanse themselves through the Naam, are the most immaculate people; through the Shabad, they wash off their filth. ||14||
Trapped by the three qualities, the unconscious person does not think of the Naam; without the Name, he wastes away. ||15||
The three forms of Brahma, Vishnu and Shiva are trapped in the three qualities, lost in confusion. ||16||
By Guru's Grace, this triad is eradicated, and one is lovingly absorbed in the fourth state. ||17||
The Pandits, the religious scholars, read, study and discuss the arguments; they do not understand. ||18||
Engrossed in corruption, they wander in confusion; who can they possibly instruct, O Siblings of Destiny? ||19||
The Bani, the Word of the humble devotee is the most sublime and exalted; it prevails throughout the ages. ||20||
One who is committed to this Bani is emancipated, and through the Shabad, merges in Truth. ||21||
One who searches the village of the body, through the Shabad, obtains the nine treasures of the Naam. ||22||
Conquering desire, the mind is absorbed in intuitive ease, and then one chants the Lord's Praises without speaking. ||23||
Let your eyes gaze upon the Wondrous Lord; let your consciousness be attached to the Unseen Lord. ||24||
The Unseen Lord is forever absolute and immaculate; one's light merges into the Light. ||25||
I praise my Guru forever, who has inspired me to understand this true understanding. ||26||
Nanak offers this one prayer: through the Name, may I find salvation and honor. ||27||2||11||

Punjabi Viakhya

nullਹੇ ਸੰਤ ਜਨੋ! ਗੁਰੂ ਦੇ ਸਨਮੁਖ ਰਹਿਣ ਵਾਲੇ ਨੇ ਹੀ ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਦੀ ਕਦਰ ਸਮਝੀ ਹੈ। ਗੁਰੂ ਨੇ (ਆਪ ਇਹ ਕਦਰ) ਸਮਝ (ਸਿੱਖ ਨੂੰ) ਬਖ਼ਸ਼ੀ ਹੈ ॥੧॥ਹੇ ਸੰਤ ਜਨੋ! (ਪਰਮਾਤਮਾ ਲੋਕ ਪਰਲੋਕ ਵਿਚ) ਉਸ ਮਨੁੱਖ ਨੂੰ ਇੱਜ਼ਤ ਦੇਂਦਾ ਹੈ ਜੋ ਸਦਾ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥(ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਹਿ ਕੇ ਹੀ) ਤੁਸੀਂ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿ ਸਕਦੇ ਹੋ, (ਤੁਹਾਡੇ ਅੰਦਰ) ਆਤਮਕ ਅਡੋਲਤਾ ਵਾਲਾ ਸੁਖ ਪੈਦਾ ਹੋ ਸਕਦਾ ਹੈ ਅਤੇ (ਤੁਹਾਡੇ) ਅੰਦਰੋਂ ਕਾਮ ਕ੍ਰੋਧ ਦੂਰ ਹੋ ਸਕਦਾ ਹੈ ॥੨॥(ਹੇ ਸੰਤ ਜਨੋ! ਗੁਰੂ ਦੇ ਸਨਮੁਖ ਮਨੁੱਖ ਨੇ ਹੀ) ਆਪਾ-ਭਾਵ ਛੱਡ ਕੇ (ਆਪਣੇ ਅੰਦਰ ਪਰਮਾਤਮਾ ਦੇ) ਨਾਮ ਦੀ ਲਗਨ ਬਣਾਈ ਹੈ ਅਤੇ (ਆਪਣੇ ਅੰਦਰੋਂ) ਮੈਂ-ਮੇਰੀ ਦੀ ਆਦਤ ਗੁਰੂ ਦੇ ਸ਼ਬਦ ਦੀ ਰਾਹੀਂ ਸਾੜੀ ਹੈ ॥੩॥(ਹੇ ਸੰਤ ਜਨੋ! ਗੁਰਮੁਖਿ ਨੂੰ ਹੀ ਇਹ ਸਮਝ ਆਉਂਦੀ ਹੈ ਕਿ) ਜੀਵ ਜਿਸ ਪਰਮਾਤਮਾ ਤੋਂ ਪੈਦਾ ਹੁੰਦਾ ਹੈ ਉਸੇ ਦੇ ਹੁਕਮ ਅਨੁਸਾਰ ਹੀ ਨਾਸ ਹੋ ਜਾਂਦਾ ਹੈ, ਅਤੇ ਅਖ਼ੀਰ ਸਮੇ ਸਿਰਫ਼ ਪ੍ਰਭੂ-ਨਾਮ ਹੀ ਸਾਥੀ ਬਣਦਾ ਹੈ ॥੪॥(ਹੇ ਸੰਤ ਜਨੋ!) ਜਿਸ ਪਰਮਾਤਮਾ ਨੇ ਇਹ ਜਗਤ ਦੀ ਖੇਡ ਬਣਾਈ ਹੈ ਉਸ ਨੂੰ ਇਸ ਵਿਚ ਹਰ ਥਾਂ ਹਾਜ਼ਰ-ਨਾਜ਼ਰ ਵੇਖੋ, ਇਸ ਵਿਚੋਂ ਲਾਂਭੇ ਦੂਰ ਨਾਹ ਸਮਝੋ ॥੫॥(ਹੇ ਸੰਤ ਜਨੋ! ਗੁਰੂ ਦੇ ਸਨਮੁਖ ਹੋਇਆਂ ਹੀ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ ਮਨੁੱਖ ਦੇ ਹਿਰਦੇ ਵਿਚ ਵੱਸ ਸਕਦਾ ਹੈ ਅਤੇ ਸਦਾ-ਥਿਰ ਪ੍ਰਭੂ ਨਾਲ ਲਗਨ ਲੱਗ ਸਕਦੀ ਹੈ ॥੬॥(ਹੇ ਸੰਤ ਜਨੋ! ਜਿਹੜਾ) ਹਰਿ-ਨਾਮ ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲ ਸਕਦਾ ਉਹ ਗੁਰੂ ਦੀ ਸਾਧ ਸੰਗਤ ਵਿਚ ਵੱਡੀ ਕਿਸਮਤ ਨਾਲ ਮਿਲ ਜਾਂਦਾ ਹੈ ॥੭॥(ਹੇ ਸੰਤ ਜਨੋ!) ਭਟਕਣਾ ਵਿਚ ਪੈ ਕੇ ਕੁਰਾਹੇ ਨਾਹ ਪਏ ਰਹੋ, ਗੁਰੂ ਦਾ ਦਰ ਮੱਲੀ ਰੱਖੋ, (ਆਪਣੇ ਮਨ ਨੂੰ ਪ੍ਰਭੂ-ਚਰਨਾਂ ਵਿਚ ਹੀ) ਇੱਕੋ ਥਾਂ ਟਿਕਾਈ ਰੱਖੋ ॥੮॥(ਹੇ ਸੰਤ ਜਨੋ! ਪਰਮਾਤਮਾ ਦੇ) ਨਾਮ ਤੋਂ ਬਿਨਾਂ ਸਾਰੀ ਲੁਕਾਈ ਕੁਰਾਹੇ ਪਈ ਹੋਈ ਹੈ, ਅਤੇ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਰਹੀ ਹੈ ॥੯॥(ਹੇ ਸੰਤ ਜਨੋ! ਧਾਰਮਿਕ ਭੇਖ ਦੇ) ਪਖੰਡ ਨਾਲ ਪ੍ਰਭੂ ਦਾ ਮਿਲਾਪ ਹਾਸਲ ਨਹੀਂ ਹੁੰਦਾ; (ਜਿਹੜਾ ਜੋਗੀ ਨਿਰਾ ਇਸ ਪਖੰਡ ਵਿਚ ਪਿਆ ਹੋਇਆ ਹੈ, ਉਸ) ਜੋਗੀ ਨੇ ਪ੍ਰਭੂ-ਮਿਲਾਪ ਦੀ ਜੁਗਤੀ (ਹੱਥੋਂ) ਗਵਾ ਲਈ ਹੈ, ਉਹ (ਵਿਅਰਥ) ਭਟਕਦਾ ਫਿਰਦਾ ਹੈ ॥੧੦॥(ਹੇ ਸੰਤ ਜਨੋ! ਜਿਹੜਾ ਜੋਗੀ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਸ ਨੇ) ਗੁਰ-ਸ਼ਬਦ ਦੀ ਬਰਕਤ ਨਾਲ ਪ੍ਰਭੂ-ਮਿਲਾਪ ਹਾਸਲ ਕਰ ਲਿਆ ਹੈ, ਉਹ ਜੋਗੀ ਸਾਧ ਸੰਗਤ ਵਿਚ ਟਿਕਿਆ ਹੋਇਆ (ਮਾਨੋ) ਆਸਣ ਉਤੇ ਬੈਠਾ ਹੋਇਆ ਹੈ ॥੧੧॥(ਹੇ ਸੰਤ ਜਨੋ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਮਨ ਦੀ, ਮਾਇਆ ਪਿੱਛੇ ਭਟਕਣ ਦੀ ਖੇਡ ਮੁਕਾ ਲੈਂਦਾ ਹੈ ॥੧੨॥(ਹੇ ਸੰਤ ਜਨੋ!) ਇਹ ਮਨੁੱਖ ਸਰੀਰ ਸੋਹਣਾ ਤਲਾਬ ਹੈ, ਜਿਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਦਾ ਹੈ, (ਉਹ, ਮਾਨੋ, ਇਸ ਤਲਾਬ ਵਿਚ) ਇਸ਼ਨਾਨ ਕਰ ਰਿਹਾ ਹੈ ॥੧੩॥(ਹੇ ਸੰਤ ਜਨੋ!) ਜਿਹੜੇ ਮਨੁੱਖ ਪ੍ਰਭੂ ਦੇ ਨਾਮ ਵਿਚ ਇਸ਼ਨਾਨ ਕਰਦੇ ਹਨ ਉਹ ਪਵਿੱਤਰ ਜੀਵਨ ਵਾਲੇ ਹਨ, ਉਹਨਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਕਰ ਲਈ ਹੈ ॥੧੪॥(ਹੇ ਸੰਤ ਜਨੋ! ਪ੍ਰਭੂ ਦੀ ਮਾਇਆ ਬੜੀ ਪ੍ਰਬਲ ਹੈ) ਮਾਇਆ ਦੇ ਤਿੰਨ ਗੁਣਾਂ ਦੇ ਕਾਰਨ (ਜੀਵ ਪ੍ਰਭੂ ਦੀ ਯਾਦ ਵੱਲੋਂ) ਬੇ-ਪਰਵਾਹ ਰਹਿੰਦੇ ਹਨ, (ਪ੍ਰਭੂ ਦਾ) ਨਾਮ ਯਾਦ ਨਹੀਂ ਕਰਦੇ। (ਹੇ ਸੰਤ ਜਨੋ! ਪਰਮਾਤਮਾ ਦੇ) ਨਾਮ ਤੋਂ ਬਿਨਾ ਹਰੇਕ ਜੀਵ ਆਤਮਕ ਮੌਤ ਸਹੇੜ ਲੈਂਦਾ ਹੈ ॥੧੫॥(ਹੇ ਸੰਤ ਜਨੋ! ਕੋਈ ਵੱਡੇ ਤੋਂ ਵੱਡਾ ਭੀ ਹੋਵੇ) ਬ੍ਰਹਮਾ (ਹੋਵੇ) ਵਿਸ਼ਨੂੰ (ਹੋਵੇ) ਸ਼ਿਵ (ਹੋਵੇ) (ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਮਾਇਆ ਦੇ) ਤਿੰਨ ਗੁਣਾਂ ਦੇ ਪੂਰਨ ਪ੍ਰਭਾਵ ਹੇਠ ਰਹਿੰਦਾ ਹੈ। ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਕਾਰਨ (ਪ੍ਰਭੂ-ਚਰਨਾਂ ਤੋਂ ਖੁੰਝਿਆ ਹੋਇਆ ਹਰੇਕ ਜੀਵ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦਾ ਹੈ ॥੧੬॥(ਹੇ ਸੰਤ ਜਨੋ!) ਗੁਰੂ ਦੀ ਕਿਰਪਾ ਨਾਲ (ਪ੍ਰਭੂ-ਨਾਮ ਦੀ ਰਾਹੀਂ ਜਿਸ ਮਨੁੱਖ ਦੀ) ਤ੍ਰਿਊੜੀ (ਭਾਵ, ਮਨ ਦੀ ਖਿੱਝ) ਦੂਰ ਹੁੰਦੀ ਹੈ, (ਉਹ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਉਤਾਂਹ ਰਹਿ ਕੇ) ਚੌਥੀ ਆਤਮਕ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਸੁਰਤ ਜੋੜਦਾ ਹੈ ॥੧੭॥(ਹੇ ਸੰਤ ਜਨੋ!) ਪੰਡਿਤ ਲੋਕ (ਪੁਰਾਣ ਆਦਿਕ ਪੁਸਤਕਾਂ) ਪੜ੍ਹਦੇ ਹਨ, ਇਹਨਾਂ ਨੂੰ ਪੜ੍ਹ ਕੇ (ਸ੍ਰੋਤਿਆਂ ਨੂੰ ਦੇਵਤਿਆਂ ਆਦਿਕ ਦਾ ਪਰਸਪਰ) ਲੜਾਈ-ਝਗੜਾ ਸੁਣਾਂਦੇ ਹਨ, (ਪਰ ਇਸ ਤਰ੍ਹਾਂ) ਉਹਨਾਂ ਨੂੰ (ਆਪ ਨੂੰ ਉੱਚੇ ਆਤਮਕ ਜੀਵਨ ਦੀ ਸੂਝ ਨਹੀਂ ਪੈਂਦੀ ॥੧੮॥ਮਾਇਆ ਦੇ ਮੋਹ ਵਿਚ ਫਸੇ ਹੋਏ (ਉਹ ਪੰਡਿਤ ਲੋਕ) ਭਟਕਣਾ ਦੇ ਕਾਰਨ (ਆਪ) ਕੁਰਾਹੇ ਪਏ ਰਹਿੰਦੇ ਹਨ। ਫਿਰ ਹੇ ਭਾਈ! ਉਹ ਹੋਰ ਕਿਸ ਨੂੰ ਸਿੱਖਿਆ ਦੇਂਦੇ ਹਨ? (ਉਹਨਾਂ ਦੀ ਸਿੱਖਿਆ ਦਾ ਕਿਸੇ ਹੋਰ ਨੂੰ ਕੋਈ ਲਾਭ ਨਹੀਂ ਹੋ ਸਕਦਾ) ॥੧੯॥ਹੇ ਸੰਤ ਜਨੋ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦਾ ਬੋਲ ਸ੍ਰੇਸ਼ਟ ਹੋਇਆ ਕਰਦਾ ਹੈ। ਉਹ ਬੋਲ ਹਰੇਕ ਜੁਗ ਵਿਚ ਹੀ (ਹਰੇਕ ਸਮੇ ਹੀ ਸਭਨਾਂ ਉਤੇ) ਆਪਣਾ ਪ੍ਰਭਾਵ ਪਾਂਦਾ ਹੈ ॥੨੦॥(ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੀ) ਬਾਣੀ ਵਿਚ ਸੁਰਤ ਜੋੜਦਾ ਹੈ, ਉਹ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ; ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ॥੨੧॥(ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਦੀ ਰਾਹੀਂ ਆਪਣੇ ਸਰੀਰ-ਨਗਰ ਨੂੰ ਖੋਜਦਾ ਹੈ (ਆਪਣੇ ਜੀਵਨ ਦੀ ਪੜਤਾਲ ਕਰਦਾ ਰਹਿੰਦਾ ਹੈ, ਉਹ ਮਨੁੱਖ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ ॥੨੨॥ਉਹ ਮਨੁੱਖ ਮਨ ਦੇ ਮਾਇਕ ਫੁਰਨੇ ਨੂੰ ਮਾਰ ਕੇ ਆਪਣੇ ਮਨ ਨੂੰ ਆਤਮਕ ਅਡੋਲਤਾ ਵਿਚ ਟਿਕਾ ਲੈਂਦਾ ਹੈ; ਉਹ ਮਨੁੱਖ ਜੀਭ ਨੂੰ ਪਦਾਰਥਾਂ ਦੇ ਰਸਾਂ ਵਲੋਂ ਹਟਾ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਜੋੜਦਾ ਹੈ ॥੨੩॥ਉਸ ਮਨੁੱਖ ਦੀਆਂ ਅੱਖਾਂ (ਦੁਨੀਆ ਦੇ ਪਦਾਰਥਾਂ ਵਲੋਂ ਹਟ ਕੇ) ਅਸਚਰਜ-ਰੂਪ ਪਰਮਾਤਮਾ ਨੂੰ (ਹਰ ਥਾਂ) ਵੇਖਦੀਆਂ ਹਨ, ਉਸ ਦਾ ਚਿੱਤ ਅਦ੍ਰਿਸ਼ਟ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ ॥੨੪॥(ਹੇ ਸੰਤ ਜਨੋ! ਉਸ ਮਨੁੱਖ ਦੀ) ਜੋਤਿ ਉਸ ਨੂਰੋ-ਨੂਰ-ਪ੍ਰਭੂ ਵਿਚ ਮਿਲੀ ਰਹਿੰਦੀ ਹੈ ਜੋ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਤੇ, ਜੋ ਸਦਾ ਨਿਰਲੇਪ ਰਹਿੰਦਾ ਹੈ ॥੨੫॥ਹੇ ਸੰਤ ਜਨੋ! ਮੈਂ ਭੀ ਆਪਣੇ ਉਸ ਗੁਰੂ ਨੂੰ ਹੀ ਸਦਾ ਵਡਿਆਉਂਦਾ ਰਹਿੰਦਾ ਹਾਂ ਜਿਸ ਨੇ (ਮੈਨੂੰ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੂਝ ਬਖ਼ਸ਼ੀ ਹੈ ॥੨੬॥ਹੇ ਸੰਤ ਜਨੋ! ਨਾਨਕ ਇਕ ਇਹ ਬੇਨਤੀ ਕਰਦਾ ਹੈ (ਕਿ ਪਰਮਾਤਮਾ ਦਾ ਨਾਮ ਜਪਿਆ ਕਰੋ) ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ, ਨਾਮ ਤੋਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੨੭॥੨॥੧੧॥