Baavan Akhree

ੴ ਸਤਿਗੁਰ ਪ੍ਰਸਾਦਿ ॥


ਗਉੜੀ ਬਾਵਨ ਅਖਰੀ ਮਹਲਾ ੫ ॥


ਸਲੋਕੁ ॥


ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥


ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥


ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥


ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥


ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥


ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥


ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥


ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥


ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥


ਸਲੋਕੁ ॥


ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥


ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥੧॥


ਪਉੜੀ ॥


ਓਅੰ ਸਾਧ ਸਤਿਗੁਰ ਨਮਸਕਾਰੰ ॥


ਆਦਿ ਮਧਿ ਅੰਤਿ ਨਿਰੰਕਾਰੰ ॥


ਆਪਹਿ ਸੁੰਨ ਆਪਹਿ ਸੁਖ ਆਸਨ ॥


ਆਪਹਿ ਸੁਨਤ ਆਪ ਹੀ ਜਾਸਨ ॥


ਆਪਨ ਆਪੁ ਆਪਹਿ ਉਪਾਇਓ ॥


ਆਪਹਿ ਬਾਪ ਆਪ ਹੀ ਮਾਇਓ ॥


ਆਪਹਿ ਸੂਖਮ ਆਪਹਿ ਅਸਥੂਲਾ ॥


ਲਖੀ ਨ ਜਾਈ ਨਾਨਕ ਲੀਲਾ ॥੧॥


ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥