Chaubolay M:5

ਚਉਬੋਲੇ ਮਹਲਾ ੫


ੴ ਸਤਿਗੁਰ ਪ੍ਰਸਾਦਿ ॥


ਸੰਮਨ ਜਉ ਇਸ ਪ੍ਰੇਮ ਕੀ ਦਮ ਕ੍ਯ੍ਯਿਹੁ ਹੋਤੀ ਸਾਟ ॥


ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥


ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥


ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥


ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥


ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥


ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥


ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥


ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥


ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥


ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥


ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥


ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥


ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥


ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥


ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥


ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥


ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥


ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥


ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥


ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥


ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥