Dukh Bhanjani Sahib
ਗਉੜੀ ਮਹਲਾ ੫ ਮਾਂਝ ॥
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥
ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥
ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥
ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥
ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥
ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥
ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥
ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥
ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥
ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥
ਗਉੜੀ ਮਹਲਾ ੫ ॥
ਸੂਕੇ ਹਰੇ ਕੀਏ ਖਿਨ ਮਾਹੇ ॥
ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥
ਕਾਟੇ ਕਸਟ ਪੂਰੇ ਗੁਰਦੇਵ ॥
ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥
ਮਿਟਿ ਗਈ ਚਿੰਤ ਪੁਨੀ ਮਨ ਆਸਾ ॥
ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥
ਦੁਖ ਨਾਠੇ ਸੁਖ ਆਇ ਸਮਾਏ ॥
ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥
ਇਛ ਪੁਨੀ ਪੂਰੇ ਗੁਰ ਮਿਲੇ ॥
ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੭॥
ਗਉੜੀ ਮਹਲਾ ੫ ॥
ਤਾਪ ਗਏ ਪਾਈ ਪ੍ਰਭਿ ਸਾਂਤਿ ॥
ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥