Salok Farid ji
ਸਲੋਕ ਸੇਖ ਫਰੀਦ ਕੇ
ੴ ਸਤਿਗੁਰ ਪ੍ਰਸਾਦਿ ॥
ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥
ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥
ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥
ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥
ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥
ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥
ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥
ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥
ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥
ਬੰਨ੍ਹ੍ਹਿ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥
ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥
ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥੩॥
ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥
ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ ॥੪॥
ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥
ਤੈ ਜੇਵਡੁ ਮੈ ਨਾਹਿ ਕੋ ਸਭੁ ਜਗੁ ਡਿਠਾ ਹੰਢਿ ॥੫॥
ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥
ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥੬॥
ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹ੍ਹਾ ਨ ਮਾਰੇ ਘੁੰਮਿ ॥
ਆਪਨੜੈ ਘਰਿ ਜਾਈਐ ਪੈਰ ਤਿਨ੍ਹ੍ਹਾ ਦੇ ਚੁੰਮਿ ॥੭॥
ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥
ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥੮॥
ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥