Shabad Hazare Paatishahi 10
ਸਬਦ ॥
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਜੀ ਕੀ ਫਤਹਿ ॥
ਰਾਗ ਰਾਮਕਲੀ ਪਾਤਸਾਹੀ ੧੦ ॥
ਰੇ ਮਨ ਐਸੋ ਕਰਿ ਸੰਨਿਆਸਾ ॥
ਬਨ ਸੇ ਸਦਨ ਸਬੈ ਕਰ ਸਮਝਹੁ ਮਨ ਹੀ ਮਾਹਿ ਉਦਾਸਾ ॥੧॥ ਰਹਾਉ ॥
ਜਤ ਕੀ ਜਟਾ ਜੋਗ ਕੋ ਮਜਨੁ ਨੇਮ ਕੇ ਨਖੁਨ ਬਢਾਓ ॥
ਗਿਆਨ ਗੁਰੂ ਆਤਮ ਉਪਦੇਸਹੁ ਨਾਮ ਬਿਭੂਤ ਲਗਾਓ ॥੧॥
ਅਲਪ ਅਹਾਰ ਸੁਲਪ ਸੀ ਨਿੰਦ੍ਰਾ ਦਯਾ ਛਿਮਾ ਤਨ ਪ੍ਰੀਤਿ ॥
ਸੀਲ ਸੰਤੋਖ ਸਦਾ ਨਿਰਬਾਹਿਬੋ ਹ੍ਵੈਬੋ ਤ੍ਰਿਗੁਣ ਅਤੀਤ ॥੨॥
ਕਾਮ ਕ੍ਰੋਧ ਹੰਕਾਰ ਲੋਭ ਹਠ ਮੋਹ ਨ ਮਨ ਮੋ ਲਯਾਵੈ ॥
ਤਬ ਹੀ ਆਤਮ ਤਤ ਕੋ ਦਰਸੈ ਪਰਮ ਪੁਰਖ ਕਹ ਪਾਵੈ ॥੩॥੧॥
ਰਾਮਕਲੀ ਪਾਤਸਾਹੀ ੧੦ ॥
ਰੇ ਮਨ ਇਹ ਬਿਧਿ ਜੋਗ ਕਮਾਓ ॥
ਸਿੰਙੀ ਸਾਚੁ ਅਕਪਟ ਕੰਠਲਾ ਧਿਆਨ ਬਿਭੂਤ ਚੜਾਓ ॥੧॥ ਰਹਾਉ ॥
ਤਾਤੀ ਗਹੁ ਆਤਮ ਬਸਿ ਕਰ ਕੀ ਭਿਛਾ ਨਾਮੁ ਅਧਾਰੰ ॥
ਬਾਜੈ ਪਰਮ ਤਾਰ ਤਤੁ ਹਰਿ ਕੋ ਉਪਜੈ ਰਾਗ ਰਸਾਰੰ ॥੧॥
ਉਘਟੈ ਤਾਨ ਤਰੰਗ ਰੰਗਿ ਅਤਿ ਗਿਆਨ ਗੀਤ ਬੰਧਾਨੰ ॥
ਚਕਿ ਚਕਿ ਰਹੇ ਦੇਵ ਦਾਨਵ ਮੁਨਿ ਛਕਿ ਛਕਿ ਬ੍ਯੋਮ ਬਿਵਾਨੰ ॥੨॥
ਆਤਮ ਉਪਦੇਸ ਭੇਸੁ ਸੰਜਮ ਕੋ ਜਾਪ ਸੁ ਅਜਪਾ ਜਾਪੈ ॥
ਸਦਾ ਰਹੈ ਕੰਚਨ ਸੀ ਕਾਯਾ ਕਾਲ ਨ ਕਬਹੂੰ ਬ੍ਯਾਪੈ ॥੩॥੨॥
ਰਾਮਕਲੀ ਪਾਤਸਾਹੀ ੧੦ ॥
ਪ੍ਰਾਨੀ ਪਰਮ ਪੁਰਖ ਪਗਿ ਲਾਗੋ ॥
ਸੋਵਤ ਕਹਾ ਮੋਹ ਨਿੰਦ੍ਰਾ ਮੈ ਕਬਹੂੰ ਸੁਚਿਤ ਹ੍ਵੈ ਜਾਗੋ ॥੧॥ ਰਹਾਉ ॥
ਔਰਨ ਕਹਾ ਉਪਦੇਸਤ ਹੈ ਪਸੁ ਤੋਹਿ ਪ੍ਰਬੋਧ ਨ ਲਾਗੋ ॥