Tvai Prasadh Savaiye ( Dheenan Kee)

ਤ੍ਵਪ੍ਰਸਾਦਿ ॥ ਸ੍ਵੈਯੇ ॥


ਦੀਨਿਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰਿ ਗਨੀਮਨ ਗਾਰੈ ॥


ਪਛ ਪਸੂ ਨਗ ਨਾਗ ਨਰਾਧਿਪ ਸਰਬ ਸਮੈ ਸਭ ਕੋ ਪ੍ਰਤਿਪਾਰੈ ॥


ਪੋਖਤ ਹੈ ਜਲ ਮੈ ਥਲ ਮੈ ਪਲ ਮੈ ਕਲਿ ਕੇ ਨਹੀ ਕਰਮ ਬਿਚਾਰੈ ॥


ਦੀਨ ਦਇਆਲ ਦਇਆਨਿਧਿ ਦੋਖਨ ਦੇਖਤ ਹੈ ਪਰੁ ਦੇਤ ਨ ਹਾਰੈ ॥੧॥੨੪੩॥


ਦਾਹਤ ਹੈ ਦੁਖ ਦੋਖਨ ਕੌ ਦਲ ਦੁਜਨ ਕੇ ਪਲ ਮੈ ਦਲ ਡਾਰੈ ॥


ਖੰਡ ਅਖੰਡ ਪ੍ਰਚੰਡ ਪ੍ਰਹਾਰਨ ਪੂਰਨ ਪ੍ਰੇਮ ਕੀ ਪ੍ਰੀਤਿ ਸੰਭਾਰੈ ॥


ਪਾਰੁ ਨ ਪਾਇ ਸਕੈ ਪਦਮਾਪਤਿ ਬੇਦ ਕਤੇਬ ਅਭੇਦ ਉਚਾਰੈ ॥


ਰੋਜ ਹੀ ਰਾਜ ਬਿਲੋਕਤ ਰਾਜਿਕ ਰੋਖਿ ਰੂਹਾਨ ਕੀ ਰੋਜੀ ਨ ਟਾਰੈ ॥੨॥੨੪੪॥


ਕੀਟ ਪਤੰਗ ਕੁਰੰਗ ਭੁਜੰਗਮ ਭੂਤ ਭਵਿਖ ਭਵਾਨ ਬਨਾਏ ॥


ਦੇਵ ਅਦੇਵ ਖਪੇ ਅਹੰਮੇਵ ਨ ਭੇਵ ਲਖਿਓ ਭ੍ਰਮ ਸਿਉ ਭਰਮਾਏ ॥


ਬੇਦ ਪੁਰਾਨ ਕਤੇਬ ਕੁਰਾਨ ਹਸੇਬ ਥਕੇ ਕਰ ਹਾਥਿ ਨ ਆਏ ॥


ਪੂਰਨ ਪ੍ਰੇਮ ਪ੍ਰਭਾਉ ਬਿਨਾ ਪਤਿ ਸਿਉ ਕਿਨ ਸ੍ਰੀ ਪਦਮਾਪਤਿ ਪਾਏ ॥੩॥੨੪੫॥


ਆਦਿ ਅਨੰਤ ਅਗਾਧਿ ਅਦ੍ਵੈਖ ਸੁ ਭੂਤ ਭਵਿਖ ਭਵਾਨ ਅਭੈ ਹੈ ॥


ਅੰਤਿ ਬਿਹੀਨ ਅਨਾਤਮ ਆਪ ਅਦਾਗ ਅਦੋਖ ਅਛਿਦ੍ਰ ਅਛੈ ਹੈ ॥


ਲੋਗਨ ਕੇ ਕਰਤਾ ਹਰਤਾ ਜਲ ਮੈ ਥਲ ਮੈ ਭਰਤਾ ਪ੍ਰਭ ਵੈ ਹੈ ॥


ਦੀਨ ਦਇਆਲ ਦਇਆ ਕਰ ਸ੍ਰੀਪਤਿ ਸੁੰਦਰ ਸ੍ਰੀ ਪਦਮਾਪਤਿ ਏ ਹੈ ॥੪॥੨੪੬॥


ਕਾਮ ਨ ਕ੍ਰੋਧ ਨ ਲੋਭ ਨ ਮੋਹ ਨ ਰੋਗ ਨ ਸੋਗ ਨ ਭੋਗ ਨ ਭੈ ਹੈ ॥


ਦੇਹ ਬਿਹੀਨ ਸਨੇਹ ਸਭੋ ਤਨ ਨੇਹ ਬਿਰਕਤ ਅਗੇਹ ਅਛੈ ਹੈ ॥


ਜਾਨ ਕੋ ਦੇਤ ਅਜਾਨ ਕੋ ਦੇਤ ਜਮੀਨ ਕੋ ਦੇਤ ਜਮਾਨ ਕੋ ਦੈ ਹੈ ॥


ਕਾਹੇ ਕੋ ਡੋਲਤ ਹੈ ਤੁਮਰੀ ਸੁਧਿ ਸੁੰਦਰ ਸ੍ਰੀ ਪਦਮਾਪਤਿ ਲੈ ਹੈ ॥੫॥੨੪੭॥


ਰੋਗਨ ਤੇ ਅਰੁ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥


ਸਤ੍ਰ ਅਨੇਕ ਚਲਾਵਤ ਘਾਵ ਤਊ ਤਨਿ ਏਕੁ ਨ ਲਾਗਨ ਪਾਵੈ ॥


ਰਾਖਤ ਹੈ ਅਪਨੋ ਕਰੁ ਦੈ ਕਰਿ ਪਾਪ ਸਬੂਹ ਨ ਭੇਟਨ ਪਾਵੈ ॥


ਔਰ ਕੀ ਬਾਤ ਕਹਾ ਕਹ ਤੋ ਸੌ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥੨੪੮॥